Bathinda
ਬਠਿੰਡਾ 8 ਫਰਵਰੀ ਆਵਾਜ਼ ਇੰਡੀਆ ਟੂਡੇ (ਜਗਸੀਰ ਭੁੱਲਰ) – ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨਸ਼ਿਆਂ ਖਿਲਾਫ਼ ਜਿੱਤਣ ਦਾ ਵੱਡਾ ਦਾਅਵਾ ਕਰ ਰਹੇ ਹਨ, ਪਰ ਬਠਿੰਡਾ ਤੋਂ ਸਾਹਮਣੇ ਆਈ ਇੱਕ ਵੀਡੀਓ ਨੇ ਇਹ ਦਾਵੇ ਝੂਠੇ ਸਾਬਤ ਕੀਤੇ ਹਨ।
ਥਾਣਾ ਸਦਰ ਅਧੀਨ ਬੀੜ ਤਲਾਬ ਇਲਾਕੇ ਵਿੱਚ ਚਿੱਟੇ Bathinda (ਹੈਰੋਇਨ) ਦੀ ਖੁੱਲ੍ਹੀ ਵਿਕਰੀ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਥਾਣਾ ਸਦਰ ਦੇ ਐਸ.ਐਚ.ਓ. ਜਸਵਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਾਂਚ ਜਾਰੀ ਹੈ।
ਵਾਇਰਲ ਵੀਡੀਓ ਵਿੱਚ ਇੱਕ ਵਿਅਕਤੀ ਡਰ ਤੋਂ ਬਿਨਾਂ ਚਿੱਟੇ ਦੀਆਂ ਪੁੜੀਆਂ ਵੇਚਦਾ ਅਤੇ ਵੰਡਦਾ ਦਿੱਖਾਈ ਦੇ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਨਸ਼ੇ ਦੇ ਕਾਰੋਬਾਰੀਆਂ ਨੂੰ ਨਾ ਤਾਂ ਕਾਨੂੰਨ ਦਾ ਡਰ ਹੈ ਅਤੇ ਨਾ ਹੀ ਪੁਲਿਸ ਦਾ। ਕਈ ਪਰਿਵਾਰਾਂ ਨੇ ਦੱਸਿਆ ਕਿ ਵਾਰ-ਵਾਰ ਸ਼ਿਕਾਇਤਾਂ ਦੇ ਬਾਵਜੂਦ ਪੁਲਿਸ ਦੀ ਕਾਰਵਾਈ ਸਿਰਫ਼ ਖਾਨਾਪੂਰਤੀ ਤੱਕ ਸੀਮਤ ਰਹਿੰਦੀ ਹੈ।

ਐਸ.ਐਚ.ਓ. ਜਸਵਿੰਦਰ ਸਿੰਘ ਨੇ ਇਸ ਬਾਰੇ ਕਿਹਾ ਕਿ ਵਾਇਰਲ ਵੀਡੀਓ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਇਹ ਪਤਾ ਲਗਾਇਆ ਜਾਵੇਗਾ ਕਿ ਵੀਡੀਓ ਨਵੀਂ ਹੈ ਜਾਂ ਪੁਰਾਣੀ। ਜੇ ਇਹ ਨਵੀਂ ਵੀਡੀਓ ਸਾਬਤ ਹੁੰਦੀ ਹੈ, ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
