Bathinda child protection news
Bathinda child protection news : ਬਠਿੰਡਾ 25 ਫਰਵਰੀ 2026 (ਜਗਸੀਰ ਭੁੱਲਰ) ਆਵਾਜ਼ ਇੰਡੀਆ ਟੁਡੇ- ਪੰਜਾਬ ਬੱਚਿਆਂ ਦੇ ਅਧਿਕਾਰਾਂ ਲਈ ਸੁਰੱਖਿਆ ਕਮਿਸ਼ਨ (ਪੀ.ਐਸ.ਸੀ.ਪੀ.ਸੀ.ਆਰ) ਦੀ ਵਾਈਸ ਚੇਅਰਪਰਸਨ ਸ੍ਰੀਮਤੀ ਗੁਣਜੀਤ ਰੂਚੀ ਬਾਵਾ ਨੇ ਬਠਿੰਡਾ ਵਿਖੇ ਬੱਚਿਆਂ ਦੀਆਂ ਮੁੱਖ ਦੇਖਭਾਲ ਸੰਸਥਾਵਾਂ ਦਾ ਦੌਰਾ ਕਰਕੇ ਉਨ੍ਹਾਂ ਦੇ ਕੰਮਕਾਜ ਅਤੇ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਲੜਕਿਆਂ ਲਈ ਸੀ.ਸੀ.ਆਈ, ਰੈਡ ਕਰਾਸ ਬੱਚੇ ਗੋਦ ਲੈਣ ਸਬੰਧੀ ਏਜੰਸੀ ਅਤੇ ਨਥਾਣਾ ਵਿਖੇ ਸ੍ਰੀ ਅਨੰਤ ਆਨੰਦ ਆਸ਼ਰਮ ਦਾ ਵੀ ਦੌਰਾ ਕੀਤਾ।
ਦੌਰੇ ਦੌਰਾਨ ਉਨ੍ਹਾਂ ਰਹਿਣ-ਸਹਿਣ ਦੀਆਂ ਸਥਿਤੀਆਂ, ਸਿੱਖਿਆ ਅਤੇ ਸਿਹਤ ਸਹੂਲਤਾਂ, ਸੁਰੱਖਿਆ ਪ੍ਰਬੰਧਾਂ ਅਤੇ ਰਿਕਾਰਡਾਂ ਦੇ ਰੱਖ-ਰਖਾਅ ਦੀ ਜਾਂਚ ਕੀਤੀ। ਉਨ੍ਹਾਂ ਬੱਚਿਆਂ ਅਤੇ ਸਟਾਫ਼ ਨਾਲ ਗੱਲਬਾਤ ਕਰਕੇ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਬੱਚਿਆਂ ਦੀ ਸੁਰੱਖਿਆ ਸਬੰਧੀ ਕਾਨੂੰਨਾਂ ਅਤੇ ਨਿਰਦੇਸ਼ਾਂ ਦੀ ਸਖ਼ਤ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। Bathinda child protection news ਉਨ੍ਹਾਂ ਅਧਿਕਾਰੀਆਂ ਨੂੰ ਕਮੀਆਂ ਨੂੰ ਤੁਰੰਤ ਦੂਰ ਕਰਨ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਮਜ਼ਬੂਤ ਕਰਨ ਲਈ ਕਿਹਾ।
ਸ੍ਰੀਮਤੀ ਬਾਵਾ ਨੇ ਬੱਚਿਆਂ ਦੀ ਭਲਾਈ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਕੂਲਾਂ ਅਤੇ ਸੰਸਥਾਵਾਂ ਵਿੱਚ ਬੱਚਿਆਂ ਦੀ ਹੈਲਪਲਾਈਨ ਨੰਬਰਾਂ ਨੂੰ ਜਨਤਕ ਕੀਤਾ ਜਾਵੇ, Bathinda child protection news ਬੱਚਿਆਂ ਦੇ ਅਧਿਕਾਰਾਂ ਸਬੰਧੀ ਪੋਸਟਰ ਲਗਾਏ ਜਾਣ ਅਤੇ 14 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਨਿਯਮਤ ਜਾਗਰੂਕਤਾ ਅਤੇ ਕੌਂਸਲਿੰਗ ਸੈਸ਼ਨ ਕਰਵਾਏ ਜਾਣ, ਤਾਂ ਜੋ ਬੱਚਿਆਂ, ਮਾਪਿਆਂ ਅਤੇ ਸਟਾਫ਼ ਨੂੰ ਸੁਰੱਖਿਆ ਕਾਨੂੰਨਾਂ ਅਤੇ ਸਹਾਇਕ ਪ੍ਰਣਾਲੀਆਂ ਬਾਰੇ ਜਾਣਕਾਰੀ ਮਿਲ ਸਕੇ।
ਉਨ੍ਹਾਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਨ ਨਾਲ ਸਮੀਖਿਆ ਮੀਟਿੰਗ ਵੀ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਗਰਾਨੀ ਮਜ਼ਬੂਤ ਕਰਨ, ਸਮੇਂ ਸਿਰ ਕਾਰਵਾਈ ਯਕੀਨੀ ਬਣਾਉਣ ਅਤੇ ਵਿਸ਼ੇਸ਼ ਬੱਚਿਆਂ ਦੇ ਅਪਣਾਉਣ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਲਈ ਕਿਹਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਇਸ ਸਬੰਧੀ ਲੋੜੀਂਦੇ ਕਦਮ ਚੁੱਕੇ ਜਾਣਗੇ।
ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਡਾ. ਜਯੋਤੀ ਯਾਦਵ ਬੈਂਸ ਨਾਲ ਮੀਟਿੰਗ ਕਰਕੇ ਸਖੀ ਸੈਂਟਰ ਅਤੇ ਪੋਕਸੋ ਕੇਸਾਂ ਵਿੱਚ ਬੱਚਿਆਂ ਦੀ ਸੁਰੱਖਿਆ ਸਬੰਧੀ ਮਸਲਿਆਂ ’ਤੇ ਵੀ ਚਰਚਾ ਕੀਤੀ।
ਇਸ ਮੌਕੇ ਮੁੱਖ ਮੰਤਰੀ ਖੇਤਰੀ ਅਫ਼ਸਰ ਸ੍ਰੀ ਰਮਨਜੀਤ, ਚੇਅਰਮੈਨ ਸ. ਬਿਕਰਮਜੀਤ ਸਿੰਘ, ਸੀਡਬਲਿਊਸੀ ਬਠਿੰਡਾ ਦੇ ਮੈਂਬਰ, ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ, ਸੀਸੀਆਈ ਅਤੇ ਰੈਡ ਕਰਾਸ ਦੇ ਅਧਿਕਾਰੀ ਅਤੇ ਹੋਰ ਸੰਬੰਧਿਤ ਅਧਿਕਾਰੀ ਮੌਜੂਦ ਸਨ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
