ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

Muskaan gill
2 Min Read

Bathinda Drug News

Bathinda Drug News : ਭੁੱਚੋ ਮੰਡੀ ਨਥਾਣਾ 23 ਫਰਵਰੀ (ਹਰਬੰਸ ਸਿੰਘ ਭੋਲਾ) ਆਵਾਜ਼ ਇੰਡੀਆ ਟੁਡੇ– ਭੁੱਚੋ ਮੰਡੀ ਦੇ ਨਾਲ ਲੱਗਦੇ ਪਿੰਡ ਬੁਰਜ਼ ਕਾਹਨ ਸਿੰਘ ਵਾਲਾ ਦੇ ਇਕ ਨੌਜਵਾਨ ਦੀ ਵੱਧ ਨਸ਼ਾ ਲੈਣ ਕਾਰਨ ਮੌਤ ਹੋ ਗਈ। ਹਾਲਾਂਕਿ ਪੀੜਤ ਪਰਿਵਾਰ ਵੱਲੋਂ ਇਸ ਮੌਤ ਨੂੰ ਦਿਲ ਦਾ ਦੌਰਾ ਪੈਣ ਜਾਂ ਦਿਮਾਗ ਦੀ ਨਾੜੀ ਫਟਣ ਕਾਰਨ ਹੋਈ ਮੌਤ ਦੱਸਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਨੌਜਵਾਨ ਦੇ ਡਿੱਗੇ ਪਏ ਹੋਣ ਦੀ ਸੂਚਨਾ ਪੁਲਿਸ ਨੂੰ ਮਿਲੀ। Bathinda Drug News ਪੁਲਿਸ ਜਦੋਂ ਮੌਕੇ ‘ਤੇ ਪਹੁੰਚੀ ਤਾਂ ਨੌਜਵਾਨ ਦੇ ਮੂੰਹ ਵਿੱਚੋਂ ਝੱਗ ਅਤੇ ਨੱਕ ਵਿੱਚੋਂ ਖੂਨ ਵਗ ਰਿਹਾ ਸੀ। ਉਸ ਨੂੰ ਤੁਰੰਤ ਬਠਿੰਡਾ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਮ੍ਰਿਤਕ ਦੀ ਪਛਾਣ ਹਰਮੀਤ ਸਿੰਘ ਉਰਫ਼ ਰਿੰਕੂ (40) ਪੁੱਤਰ ਹਰਨੇਕ ਸਿੰਘ ਵਾਸੀ ਬੁਰਜ ਕਾਹਨ ਵਾਲਾ ਵਜੋਂ ਹੋਈ ਹੈ।

ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਨੇ ਭੁੱਚੋ ਮੰਡੀ ਪੁਲਿਸ ਕੋਲ ਦਰਜ ਬਿਆਨਾਂ ਵਿੱਚ ਮੰਨਿਆ ਕਿ ਉਸ ਦਾ ਪਤੀ ਨਸ਼ੇ ਦਾ ਆਦੀ ਸੀ। ਉਸ ਨੂੰ ਨਸ਼ਾ ਛਡਾਉਣ ਲਈ ਹਸਪਤਾਲ ਵਿੱਚ ਦਾਖਲ ਵੀ ਕਰਵਾਇਆ ਗਿਆ ਸੀ। ਨਸ਼ਾ ਕਰਨ ਨੂੰ ਲੈ ਕੇ ਘਰ ਵਿੱਚ ਝਗੜਾ ਰਹਿੰਦਾ ਸੀ ਅਤੇ ਉਹ ਮਾਨਸਿਕ ਪ੍ਰੇਸ਼ਾਨੀ ਵਿੱਚ ਵੀ ਰਹਿੰਦਾ ਸੀ, ਜਿਸ ਕਾਰਨ ਉਹ ਆਪਣੇ ਪਤੀ ਨੂੰ ਛੱਡ ਕੇ ਪੇਕੇ ਘਰ ਮਾਨਸਾ ਚਲੀ ਗਈ ਸੀ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *