Bathinda highway accident
Bathinda highway accident : ਬਠਿੰਡਾ 4 ਫਰਵਰੀ (ਜਗਸੀਰ ਭੁੱਲਰ) ਆਵਾਜ਼ ਇੰਡੀਆ ਟੂਡੇ – ਬਠਿੰਡਾ-ਸ੍ਰੀ ਅੰਮ੍ਰਿਤਸਰ ਕੌਮੀ ਸ਼ਾਹ ਮਾਰਗ ’ਤੇ ਐਨ.ਐਫ਼.ਐਲ ਚੌਕ ਨੇੜੇ ਸੋਮਵਾਰ ਦੇਰ ਸ਼ਾਮ ਵਾਪਰੇ ਦਰਦਨਾਕ ਹਾਦਸੇ ਵਿੱਚ ਗਿਆਰਵੀਂ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਨੌਜਵਾਨ ਗੰਭੀਰ ਜਖਮੀ ਹੋ ਗਿਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਟੱਕਰ ਤੋਂ ਬਾਅਦ ਕਾਰ ਦੇ ਪਰਖੱਚੇ ਉੱਡ ਗਏ।
ਜਾਣਕਾਰੀ ਮੁਤਾਬਕ, ਹਾਦਸੇ ਦਾ ਕਾਰਨ Bathinda highway accident ਸੜਕ ’ਤੇ ਬੀ.ਐੱਸ.ਐਨ.ਐੱਲ ਵੱਲੋਂ ਬਣਾਇਆ ਗਿਆ ਖ਼ਤਰਨਾਕ ‘ਡੱਗ’ ਬਣਿਆ ਤੇਜ਼ ਰਫ਼ਤਾਰ ਕਾਰ ਜਿਵੇਂ ਹੀ ਹਾਈਵੇਅ ’ਤੇ ਉੱਭਰੇ ਇਸ ਡੱਗ ਉੱਪਰ ਚੜ੍ਹੀ, ਉਹ ਪੂਰੀ ਤਰ੍ਹਾਂ ਬੇਕਾਬੂ ਹੋ ਗਈ ਅਤੇ ਹਵਾ ਵਿੱਚ ਉਛਲ ਕੇ ਸਿੱਧੀ ਸੜਕ ਕਿਨਾਰੇ ਦਰੱਖ਼ਤ ਨਾਲ ਟਕਰਾਈ। ਪ੍ਰਤੱਖਦਰਸ਼ੀਆਂ ਅਨੁਸਾਰ ਜੇ ਸੜਕ ਦੀ ਬਣਤਰ ਠੀਕ ਹੁੰਦੀ ਅਤੇ ਡੱਗ ਉੱਚਾ-ਨੀਵਾਂ ਨਾ ਹੁੰਦਾ, ਤਾਂ ਇੱਕ ਮਾਸੂਮ ਦੀ ਜਾਨ ਬਚ ਸਕਦੀ ਸੀ।
ਮ੍ਰਿਤਕ ਵਿਦਿਆਰਥੀ ਦੀ ਪਛਾਣ ਪ੍ਰਭਵੀਰ ਸਿੰਘ ਅਤੇ ਜ਼ਖਮੀ ਵਿਦਿਆਰਥੀ ਸ਼ਾਨ ਦਿਲਰਾਜ ਸਿੰਘ ਵਜੋਂ ਹੋਈ। ਦੋਵੇਂ ਸੇਂਟ ਜੇਵੀਅਰ ਵਰਲਡ ਸਕੂਲ, ਬਠਿੰਡਾ ਦੇ ਵਿਦਿਆਰਥੀ ਸਨ। ਹਾਦਸੇ ਦੀ ਖ਼ਬਰ ਸੁਣਦਿਆਂ ਸਕੂਲ ਅਤੇ ਸ਼ਹਿਰ ਵਿੱਚ ਗ਼ਮ ਦਾ ਮਾਹੌਲ ਹੈ। ਜ਼ਖਮੀ ਸ਼ਾਨ ਦਿਲਰਾਜ ਸਿੰਘ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਐਨ.ਐਫ਼.ਐਲ ਚੌਕ ਨੇੜੇ ਸੜਕ ਦੀ ਮਾੜੀ ਹਾਲਤ ਲੰਮੇ ਸਮੇਂ ਤੋਂ ਲੋਕਾਂ ਲਈ ਮੁਸ਼ਕਲ ਬਣੀ ਹੋਈ ਹੈ। ਨੌਜਵਾਨ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਸੋਨੂ ਮਹੇਸ਼ਵਰੀ ਨੇ ਦੱਸਿਆ ਕਿ ਇਸੇ ਜਗ੍ਹਾ ’ਤੇ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ। ਬੀਤੀ 11 ਦਸੰਬਰ ਨੂੰ ਸੀ.ਆਈ.ਡੀ ਦੇ ਸੇਵਾਮੁਕਤ ਇੰਸਪੈਕਟਰ ਖੇਤਾ ਸਿੰਘ ਦੀ ਮੌਤ ਵੀ ਇਸੇ ਸਥਾਨ ’ਤੇ ਹੋਈ ਸੀ। ਸਬੰਧਤ ਵਿਭਾਗ ਵੱਲੋਂ ਵਾਰ-ਵਾਰ ਹੋਣ ਵਾਲੀਆਂ ਮੌਤਾਂ ਦੇ ਬਾਵਜੂਦ ਸੜਕ ਦੀ ਮੁਰੰਮਤ ਨਾ ਕਰਵਾਉਣਾ ਪ੍ਰਸ਼ਾਸਨਿਕ ਅਣਗਹਿਲੀ ’ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ।
ਸੂਚਨਾ ਮਿਲਣ ’ਤੇ ਪੁਲਿਸ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸ਼ਹਿਰ ਵਾਸੀਆਂ ਨੇ ਮੰਗ ਕੀਤੀ ਹੈ ਕਿ ਐਨ.ਐਫ਼.ਐਲ ਚੌਕ ਨੇੜੇ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਅਤੇ ਇਸ ਮੌਤ ਦੇ ਜ਼ਿੰਮੇਵਾਰ ਵਿਭਾਗਾਂ ਦੇ ਅਧਿਕਾਰੀਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਹੋਰ ਚਿਰਾਗ ਬੁਝਣ ਤੋਂ ਬਚ ਸਕਣ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
