Bathinda Inspector Suicide
Bathinda Inspector Suicide : ਬਠਿੰਡਾ 4 ਫਰਵਰੀ (ਜਗਸੀਰ ਭੁੱਲਰ) ਆਵਾਜ਼ ਇੰਡੀਆ ਟੂਡੇ-ਬਠਿੰਡਾ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦਿਲ ਚੀਰਵੀਂ ਘਟਨਾ ਸਾਹਮਣੇ ਆਈ ਹੈ। ਰਿੰਗ ਰੋਡ ਦੇ ਨਜ਼ਦੀਕ ਪੈਰਿਸ ਸਿਟੀ ਕਲੋਨੀ ਕੋਲ ਇੱਕ ਕਾਰ ਵਿੱਚੋਂ ਕੋ-ਆਪਰੇਟਿਵ ਸੁਸਾਇਟੀ ਦੇ ਇੰਸਪੈਕਟਰ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਮ੍ਰਿਤਕ ਦੀ ਪਛਾਣ ਵਿਰਾਟ ਗ੍ਰੀਨ ਕਲੋਨੀ ਦੇ 31 ਸਾਲਾ ਦਲਵੀਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, ਦਲਵੀਰ ਸਿੰਘ ਨੇ ਆਪਣੀ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। Bathinda Inspector Suicide ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੈਨਾਲ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਕਾਰ ਵਿੱਚੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਪੁਲਿਸ ਨੂੰ ਮੌਕੇ ਤੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ।Bathinda Inspector Suicide ਐੱਸ.ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੇ ਆਪਣੇ ਆਖ਼ਰੀ ਸ਼ਬਦਾਂ ਵਿੱਚ ਮਾਨਸਿਕ ਪਰੇਸ਼ਾਨੀ ਨੂੰ ਇਸ ਖ਼ੌਫ਼ਨਾਕ ਕਦਮ ਦਾ ਕਾਰਨ ਦੱਸਿਆ। ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਪੁਸ਼ਟੀ ਕੀਤੀ ਕਿ ਦਲਵੀਰ ਸਿੰਘ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਬਿਮਾਰੀ ਨਾਲ ਜੂਝ ਰਿਹਾ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ।
ਥਾਣਾ ਕੈਨਾਲ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 194 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
