ਰਿਕਾਰਡ ਰੂਮ ਅੱਗ ਮਾਮਲੇ ’ਚ ਵੱਡਾ ਖੁਲਾਸਾ, ਨਿਗਮ ਕੋਲ ਸਾਰਾ ਡਾਟਾ ਸੁਰੱਖਿਅਤ —ਮੇਅਰ ਮਹਿਤਾ

Muskaan gill
2 Min Read

Bathinda Municipal Corporation fire

Bathinda Municipal Corporation fire : ਬਠਿੰਡਾ 25 ਫਰਵਰੀ (ਜਗਸੀਰ ਭੁੱਲਰ) ਆਵਾਜ਼ ਇੰਡੀਆ ਟੁਡੇ- ਨਗਰ ਨਿਗਮ ਬਠਿੰਡਾ ਦੇ ਰਿਕਾਰਡ ਰੂਮ ਵਿੱਚ ਬੀਤੀ 30 ਜਨਵਰੀ ਦੀ ਰਾਤ ਨੂੰ ਲੱਗੀ ਅੱਗ ਕਾਰਨ ਹੋਏ ਨੁਕਸਾਨ ਬਾਰੇ ਮੇਅਰ ਪਦਮਜੀਤ ਮਹਿਤਾ ਨੇ ਸਥਿਤੀ ਸਪੱਸ਼ਟ ਕੀਤੀ ਹੈ। ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਘਟਨਾ ਕਾਰਨ ਨਿਗਮ ਨੂੰ ਕੋਈ ਵਿੱਤੀ ਨੁਕਸਾਨ ਨਹੀਂ ਹੋਵੇਗਾ, ਕਿਉਂਕਿ ਸੜੇ ਹੋਏ ਅਹਿਮ ਦਸਤਾਵੇਜ਼ਾਂ ਦਾ ਬੈਕਅੱਪ ਨਿਗਮ ਕੋਲ ਡਿਜੀਟਲ ਰੂਪ ਵਿੱਚ ਸੁਰੱਖਿਅਤ ਹੈ।

ਮੇਅਰ ਮਹਿਤਾ ਨੇ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਤੋਂ ਤੁਰੰਤ ਬਾਅਦ ਸਾਰੇ ਵਿਭਾਗਾਂ ਨੂੰ ਰਿਕਾਰਡ ਦੀ ਬਾਰੀਕੀ ਨਾਲ ਪੜਤਾਲ ਕਰਨ ਦੇ ਹੁਕਮ ਦਿੱਤੇ ਗਏ ਸਨ। Bathinda Municipal Corporation fire ਜਾਂਚ ਦੌਰਾਨ ਸਾਰੇ ਵਿਭਾਗੀ ਮੁਖੀਆਂ ਨੇ ਲਿਖਤੀ ਤੌਰ ’ਤੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦਾ ਡਾਟਾ ਅਤੇ ਹੋਰ ਜ਼ਰੂਰੀ ਦਸਤਾਵੇਜ਼ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੇ ਕੰਮਾਂ ਨਾਲ ਸਬੰਧਤ ਰਿਕਾਰਡ ਵੀ ਪੂਰੀ ਤਰ੍ਹਾਂ ਸਲਾਮਤ ਹੈ।

ਵਿਜੀਲੈਂਸ ਜਾਂਚ ਨਾਲ ਜੁੜੇ ਮਾਮਲਿਆਂ ਬਾਰੇ ਉਨ੍ਹਾਂ ਕਿਹਾ ਕਿ ਸੰਬੰਧਿਤ ਕੇਸਾਂ ਦੇ ਅਸਲ ਦਸਤਾਵੇਜ਼ ਪਹਿਲਾਂ ਹੀ ਵਿਜੀਲੈਂਸ ਵਿਭਾਗ ਕੋਲ ਮੌਜੂਦ ਹਨ। ਇਸ ਤੋਂ ਇਲਾਵਾ ਕਈ ਮਾਮਲਿਆਂ ਵਿੱਚ ਥਰਡ ਪਾਰਟੀ ਵੈਰੀਫਿਕੇਸ਼ਨ ਅਤੇ ਆਡਿਟ ਵੀ ਮੁਕੰਮਲ ਹੋ ਚੁੱਕਾ ਹੈ, Bathinda Municipal Corporation fire ਜਿਸ ਕਾਰਨ ਅੱਗ ਦੀ ਇਸ ਘਟਨਾ ਦਾ ਨਿਗਮ ਦੀ ਕਾਰਜਪ੍ਰਣਾਲੀ ਜਾਂ ਆਰਥਿਕਤਾ ’ਤੇ ਕੋਈ ਅਸਰ ਨਹੀਂ ਪਵੇਗਾ।

ਮੇਅਰ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਜਾਰੀ ਹੈ। ਜੇ ਜਾਂਚ ਵਿੱਚ ਇਹ ਸਾਹਮਣੇ ਆਇਆ ਕਿ ਅੱਗ ਕਿਸੇ ਸ਼ਰਾਰਤ ਜਾਂ ਸੋਚੀ-ਸਮਝੀ ਸਾਜ਼ਿਸ਼ ਤਹਿਤ ਲਗਾਈ ਗਈ ਸੀ, ਤਾਂ ਇਸ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *