Bathinda New SSP
Bathinda New SSP : ਕ੍ਰਾਈਮ ਆਵਾਜ਼ ਇੰਡੀਆ ਬਠਿੰਡਾ 12 ਜਨਵਰੀ (ਭੁੱਲਰ)-2019 ਬੈਚ ਦੀ ਆਈਪੀਐਸ ਅਧਿਕਾਰੀ ਡਾ. ਜਯੋਤੀ ਯਾਦਵ ਬੈਂਸ ਨੇ ਅੱਜ ਐਸਐਸਪੀ ਬਠਿੰਡਾ ਵਜੋਂ ਅਹੁੰਦਾ ਸੰਭਾਲਿਆ। ਇਸ ਤੋਂ ਪਹਿਲਾਂ, ਡਾ. ਜਯੋਤੀ ਯਾਦਵ ਬੈਂਸ ਐਸਐਸਪੀ ਖੰਨਾ ਵਜੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ।
ਆਪਣਾ ਅਹੁੰਦਾ ਸੰਭਾਲਣ ਤੋਂ ਬਾਅਦ ਜ਼ਿਲ੍ਹਾ Bathinda New SSP ਪੁਲਿਸ ਮੁਖੀ ਡਾ. ਜਯੋਤੀ ਯਾਦਵ ਬੈਂਸ ਨੇ ਪੁਲਿਸ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਣਾ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੋਵੇਗੀ।
ਇਸ ਮੌਕੇ ਐਸਐਸਪੀ ਡਾ. ਜਯੋਤੀ ਯਾਦਵ ਬੈਂਸ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤਿਵਿਧੀਆਂ ਵਿੱਚ ਸ਼ਾਮਲ ਤੱਤਾਂ ਦੇ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। Bathinda New SSP ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਇਸ ਮਕਸਦ ਲਈ ਖੁਫੀਆ ਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਡਾ. ਜਯੋਤੀ ਯਾਦਵ ਬੈਂਸ ਨੇ ਆਮ ਲੋਕਾਂ ਤੋਂ ਪੂਰਨ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਆਮ ਲੋਕ ਪੁਲਿਸ ਦੇ ਭਰੋਸੇਮੰਦ ਸਾਥੀ ਹਨ ਅਤੇ ਨਸ਼ੇ ਜਾਂ ਅਪਰਾਧ ਸਬੰਧੀ ਜਾਣਕਾਰੀ ਬਿਨਾਂ ਡਰ ਦੇ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਜਾਣਕਾਰੀ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਐਸਐਸਪੀ ਡਾ. ਜਯੋਤੀ ਯਾਦਵ ਬੈਂਸ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ, ਸ਼ਾਂਤੀ ਅਤੇ ਭਰੋਸਾ ਕਾਇਮ ਰੱਖਣਾ ਪੁਲਿਸ ਦੀ ਮੁੱਖ ਜ਼ਿੰਮੇਵਾਰੀ ਹੈ ਅਤੇ ਇਸ ਦਿਸ਼ਾ ਵਿੱਚ ਕੋਈ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
