Bathinda News:ਨਰੂਆਣਾ-ਬੀੜ ਰੋਡ ‘ਤੇ ਖ਼ੂਨੀ ਟਕਰਾਅ: ਪਲਾਟ ਦੀ ਨਿਸ਼ਾਨਦੇਹੀ ਪਿੱਛੇ ਹੋਈ ਫਾਇਰਿੰਗ, ਪੁਲਿਸ ਨੇ ਸ਼ੁਰੂ ਕੀਤੀ ਕਾਰਵਾਈ

Nishi Kashyap
2 Min Read

​Bathinda News ਬਠਿੰਡਾ ਦੇ ਨਰੂਆਣਾ-ਬੀੜ ਰੋਡ ‘ਤੇ ਪਲਾਟ ਦੇ ਕਬਜ਼ੇ ਅਤੇ ਨਿਸ਼ਾਨਦੇਹੀ ਨੂੰ ਲੈ ਕੇ ਹੋਏ ਵਿਵਾਦ ਨੇ ਉਸ ਵੇਲੇ ਖ਼ੂਨੀ ਰੂਪ ਧਾਰ ਲਿਆ, ਜਦੋਂ ਦੋਵਾਂ ਧਿਰਾਂ ਵਿਚਾਲੇ ਹੋਈ ਤਕਰਾਰ ਤੋਂ ਬਾਅਦ ਅੰਨ੍ਹੇਵਾਹ ਫਾਇਰਿੰਗ ਹੋ ਗਈ। ਇਸ ਗੋਲੀਬਾਰੀ ਵਿੱਚ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ​Bathinda News

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਉੱਚ ਅਧਿਕਾਰੀ ਟੀਮ ਮੌਕੇ ‘ਤੇ ਪਹੁੰਚੀ। ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਲੰਧਰ ਸਿੰਘ ਅਤੇ ਰਣਜੀਤ ਕੌਰ ਦੇ ਨਾਲ ਲੱਗਦੇ ਪਲਾਟਾਂ ਦੀ ਨਿਸ਼ਾਨਦੇਹੀ ਅਤੇ ਵਿਚਕਾਰਲੀ ਕੰਧ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਝਗੜਾ ਚੱਲ ਰਿਹਾ ਸੀ।

ਅੱਜ ਜਦੋਂ ਇਹ ਵਿਵਾਦ ਵਧਿਆ ਤਾਂ ਜਲੰਧਰ ਸਿੰਘ ਦੀ ਹਮਾਇਤ ‘ਤੇ ਆਏ ਲਾਲ ਸਿੰਘ ਅਤੇ ਹਰਪ੍ਰੀਤ ਸਿੰਘ ਦਾ ਦੂਜੀ ਧਿਰ ਨਾਲ ਟਕਰਾਅ ਹੋ ਗਿਆ। ​Bathinda News

ਪੁਲਿਸ ਮੁਤਾਬਕ ਰਣਜੀਤ ਕੌਰ ਦੀ ਮਦਦ ਲਈ ਮੌਕੇ ‘ਤੇ ਪਹੁੰਚੇ ਦਿਲਪ੍ਰੀਤ ਸਿੰਘ ਨਰੂਆਣਾ ਵੱਲੋਂ ਕਥਿਤ ਤੌਰ ‘ਤੇ ਫਾਇਰਿੰਗ ਕੀਤੀ ਗਈ। ਇਸ ਫਾਇਰਿੰਗ ਦੌਰਾਨ ਦੂਜੀ ਧਿਰ ਦੇ ਲਾਲ ਸਿੰਘ ਅਤੇ ਹਰਪ੍ਰੀਤ ਸਿੰਘ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ। ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ।
​ਪੁਲਿਸ ਵੱਲੋਂ ਹਥਿਆਰ ਦੀ ਜਾਂਚ ਜਾਰੀ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਾਰਦਾਤ ਵਿੱਚ ਵਰਤਿਆ ਗਿਆ ਹਥਿਆਰ ਲਾਇਸੰਸੀ ਸੀ ਜਾਂ ਗ਼ੈਰ-ਕਾਨੂੰਨੀ, ਇਸ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਜ਼ਖ਼ਮੀਆਂ ਦੇ ਬਿਆਨ ਦਰਜ ਕਰ ਲਏ ਹਨ ਅਤੇ ਉਨ੍ਹਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਲਦ ਹੀ ਅਗਲੇਰੀ ਕਾਰਵਾਈ ਮੁਕੰਮਲ ਕਰ ਲਈ ਜਾਵੇਗ

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *