Bathinda News: ਰਾਮਪੁਰਾਫੂਲ, 14 ਮਾਰਚ (ਮਨਮੋਹਨ ਗਰਗ):-ਹਲਕਾ ਰਾਮਪੁਰਾਫੂਲ ਦੇ ਸੰਗਠਨ ਇੰਚਾਰਜ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਦਰਸ਼ਨ ਸੋਹੀ ਨੇ ਕਿਹਾ ਕਿ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਲੋਕ ਭਲਾਈ ਲਈ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ ਜਿਨ੍ਹਾਂ ਵਿਚ ਸਭ ਤੋਂ ਵੱਧ ਮਹੱਤਵਪੂਰਨ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਰਾਹੀਂ ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਵਿਚ ਹਰ ਪਰਿਵਾਰ ਦਾ ਹੋਣਾ ਹੈ। ਉਨ੍ਹਾਂ ਨੇ ਮਹਿਲਾਵਾਂ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਮਾਨ ਸਰਕਾਰ ਨੇ ਮਹਿਲਾਵਾਂ ਨੂੰ 1000 ਰੁਪਏ ਅਤੇ 1500 ਰੁਪਏ ਸਨਮਾਨ ਰਾਸ਼ੀ ਦੇ ਕੇ ਆਪਣਾ ਆਖਰੀ ਵਾਅਦਾ ਵੀ ਪੂਰਾ ਕੀਤਾ ਹੈ, ਜਿਸ ਨਾਲ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਮਿਲੀ ਹੈ। Bathinda News
ਉਨ੍ਹਾਂ ਕਿਹਾ ਕਿ ਬਜ਼ੁਰਗਾਂ ਲਈ ਤੀਰਥ ਸਥਾਨਾਂ ਦੀ ਯਾਤਰਾ ਦੀ ਸਹੂਲਤ ਇੱਕ ਵੱਡੀ ਸੌਗਾਤ ਸਾਬਤ ਹੋ ਰਹੀ ਹੈ। ਇਸ ਨਾਲ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।Bathinda News
ਚੇਅਰਮੈਨ ਸੋਹੀ ਨੇ ਕਿਹਾ ਕਿ ਜੀਰੋ ਬਿਜਲੀ ਬਿੱਲ ਦੀ ਯੋਜਨਾ ਨਾਲ ਲੱਖਾਂ ਲੋਕਾਂ ਨੂੰ ਸਿੱਧਾ ਲਾਭ ਮਿਲਿਆ ਹੈ ਅਤੇ ਲੋਕਾਂ ਦੇ ਘਰੇਲੂ ਖਰਚੇ ਵਿੱਚ ਵੱਡੀ ਰਾਹਤ ਆਈ ਹੈ।
ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਵਿੱਚ ਸਰਕਾਰ ਨੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਕਈ ਦੋਸ਼ੀਆਂ ਨੂੰ ਜੇਲ੍ਹ ਭੇਜਿਆ ਹੈ। Bathinda News
ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਸਸਤਾ ਅਤੇ ਆਸਾਨ ਇਲਾਜ ਮਿਲਣਾ ਸੰਭਵ ਹੋਇਆ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲ ਰਹੀ ਹੈ।
ਚੇਅਰਮੈਨ ਦਰਸ਼ਨ ਸੋਹੀ ਨੇ ਅੱਗੇ ਕਿਹਾ ਕਿ ਨਹਿਰੀ ਪਾਣੀ ਦੀ ਸਪਲਾਈ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਇਆ ਹੈ ਅਤੇ ਫਸਲਾਂ ਦੇ ਝਾੜ ਵਿੱਚ ਵਾਧਾ ਹੋਇਆ ਹੈ ਤੇ ਖੇਤਾਂ ਨੂੰ ਦਿਨ ਖੜੇ ਬਿਜਲੀ ਅਤੇ ਪਾਣੀ ਦੀ ਸਪਲਾਈ ਮਿਲਣ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਘੱਟ ਹੋਈਆਂ ਹਨ। Bathinda News
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਲੋਕ ਭਲਾਈ ਅਤੇ ਵਿਕਾਸ ਲਈ ਲਗਾਤਾਰ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਲਈ ਹੋਰ ਵੱਡੇ ਫ਼ੈਸਲੇ ਕੀਤੇ ਜਾਣਗੇ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
