Bathinda News:ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ

Nishi Kashyap
3 Min Read

Bathinda News: ਬਠਿੰਡਾ, 14 ਮਾਰਚ : ਜਗਸੀਰ ਭੁੱਲਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ, ਦੀਆਂ ਹਦਾਇਤਾਂ ਮੁਤਾਬਕ ਅਤੇ ਸ਼੍ਰੀ ਕਰੁਨੇਸ਼ ਕੁਮਾਰ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ. ਬਲਜਿੰਦਰ ਕੌਰ ਮਾਨ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, (Bathinda News)ਬਠਿੰਡਾ ਦੁਆਰਾ ਸੈਸ਼ਨਜ਼ ਡਵੀਜਨ, ਬਠਿੰਡਾ ਅਧੀਨ ਸਮੂਹ ਨਿਆਇਕ ਅਦਾਲਤਾਂ ਬਠਿੰਡਾ ਅਤੇ ਸਬ-ਡਵੀਜਨ, ਤਲਵੰਡੀ ਅਤੇ ਫੂਲ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਲਈ ਬਠਿੰਡਾ, ਤਲਵੰਡੀ ਅਤੇ ਫੂਲ ਵਿਖੇ ਦੇ ਨਿਆਇਕ ਅਧਿਕਾਰੀਆਂ ਦੇ ਕੁੱਲ 21 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ।

ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਵੀ ਲਗਾਏ ਜਾਂਦੇ ਹਨ। ਇਸ ਲੋਕ ਅਦਾਲਤ ਵਿੱਚ ਰਾਜੀਨਾਮਾ ਹੋਣ ਯੋਗ (Bathinda News) ਕੇਸਾਂ ਦੇ ਨਿਪਟਾਰੇ ਲਈ 25801 ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿੱਚੋਂ 23421 ਕੁੱਲ ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ ਅਤੇ 65,52,34,925/- ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ।

ਇਸ ਸਬੰਧੀ ਮਿਸ. ਬਲਜਿੰਦਰ ਕੌਰ ਮਾਨ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ (Bathinda News) ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ।

ਲੋਕ ਅਦਾਲਤਾਂ ਰਾਹੀਂ ਫੈਸਲੇ ਹੋਏ ਕੇਸਾਂ ਦੇ ਲਾਭਾਂ ਤੇ ਚਾਨਣਾ ਪਾਉਂਦੇ ਹੋਏ ਉਹਨਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾਂ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ ਕਿਉਂਕਿ ਲੋਕ ਅਦਾਲਤ ਵਿੱਚ ਫੈਸਲਾ ਧਿਰਾਂ ਦੀ ਆਪਸੀ (Bathinda News) ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ। ਇਸ ਨਾਲ ਝਗੜਾ ਹਮੇਸ਼ਾ ਲਈ ਖਤਮ ਹੋ ਜਾਂਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸਾਂ ਵਿੱਚ ਲਗਾਈ ਗਈ, ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *