Bathinda News: ਸ਼ਹਿਰ ਵਿੱਚ ਭੋਲੇ-ਭਾਲੇ ਲੋਕਾਂ ਨੂੰ ਹੁਸਨ ਦੇ ਜਾਲ ਵਿੱਚ ਫਸਾ ਕੇ ਲੁੱਟਣ ਵਾਲੇ ਇੱਕ ਵੱਡੇ ਗਿਰੋਹ ਦਾ ਬਠਿੰਡਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਦੀ ਖ਼ਾਸ ਗੱਲ ਇਹ ਸੀ ਕਿ ਇਸ ਵਿੱਚ ਮਰਦਾਂ ਨਾਲੋਂ ਮਹਿਲਾਵਾਂ ਦੀ ਗਿਣਤੀ ਜ਼ਿਆਦਾ ਸੀ। ਪੁਲਿਸ ਨੇ ਛਾਪੇਮਾਰੀ ਕਰਕੇ ਕੁੱਲ 11 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ 8 ਮਹਿਲਾਵਾਂ ਅਤੇ 3 ਪੁਰਸ਼ ਸ਼ਾਮਲ ਹਨ। ਫੜੇ ਗਏ ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤਿਆ ਜਾਣ ਵਾਲਾ ਇੱਕ ਈ-ਰਿਕਸ਼ਾ ਵੀ ਬਰਾਮਦ ਹੋਇਆ ਹੈ। Bathinda News
ਇਸ ਸਬੰਧੀ ਡੀਐਸਪੀ ਸਿਟੀ-1 ਸੰਦੀਪ ਭਾਟੀ ਨੇ ਖ਼ੁਲਾਸਾ ਕਰਦਿਆਂ ਦੱਸਿਆ ਕਿ ਇਹ ਗਿਰੋਹ ਪਿਛਲੇ ਕਾਫੀ ਸਮੇਂ ਤੋਂ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕਿਆਂ ਅਤੇ ਸੜਕਾਂ ਦੇ ਕਿਨਾਰੇ ਸਰਗਰਮ ਸੀ। ਗਿਰੋਹ ਦੀਆਂ ਮਹਿਲਾਵਾਂ ਰਾਹ ਚੱਲਦੇ ਲੋਕਾਂ ਨੂੰ ਗੱਲਾਂ ਵਿੱਚ ਉਲਝਾ ਕੇ ਉਨ੍ਹਾਂ ਨੂੰ ‘ਗ਼ਲਤ ਧੰਦੇ’ ਦਾ ਲਾਲਚ ਦੇ ਕੇ ਸੁਨਸਾਨ ਥਾਵਾਂ ‘ਤੇ ਲੈ ਜਾਂਦੀਆਂ ਸਨ। ਜਿਵੇਂ ਹੀ ਸ਼ਿਕਾਰ ਇਕਾਂਤ ਵਿੱਚ ਪਹੁੰਚਦਾ, ਉੱਥੇ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਮਰਦ ਸਾਥੀ ਅਚਾਨਕ ਹਮਲਾ ਕਰ ਦਿੰਦੇ ਅਤੇ ਪੀੜਤ ਨੂੰ ਡਰਾ-ਧਮਕਾ ਕੇ ਉਸ ਦੀ ਨਕਦੀ, ਮੋਬਾਈਲ ਫ਼ੋਨ ਅਤੇ ਗਹਿਣੇ ਲੁੱਟ ਲੈਂਦੇ ਸਨ।
Bathinda News ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਖ਼ਾਸ ਕਰਕੇ ਰਾਤ ਦੇ ਸਮੇਂ ਸ਼ਹਿਰ ਵਿੱਚ ਆਉਣ ਵਾਲੇ ਯਾਤਰੀਆਂ, ਹਸਪਤਾਲਾਂ ਵਿੱਚ ਮਰੀਜ਼ਾਂ ਨਾਲ ਆਏ ਤਿਮਾਰਦਾਰਾਂ ਅਤੇ ਮਜਬੂਰੀ ਵੱਸ ਸ਼ਹਿਰ ਵਿੱਚ ਰੁਕਣ ਵਾਲੇ ਲੋਕਾਂ ਨੂੰ ਨਿਸ਼ਾਨਾ ਬਣਾਉਂਦਾ ਸੀ। ਫੜੇ ਗਏ ਮੁਲਜ਼ਮਾਂ ਵਿੱਚ ਇੱਕ ਪਤੀ-ਪਤਨੀ ਅਤੇ ਦੋ ਸਕੀਆਂ ਭੈਣਾਂ ਵੀ ਸ਼ਾਮਲ ਹਨ, ਜੋ ਇਸ ਕਾਲੇ ਧੰਦੇ ਨੂੰ ਪੂਰੀ ਯੋਜਨਾਬੰਦੀ ਨਾਲ ਚਲਾ ਰਹੇ ਸਨ।
ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ ਖ਼ਿਲਾਫ਼ ਪਹਿਲਾਂ ਵੀ ਚੇਨ ਸਨੈਚਿੰਗ ਦਾ ਮਾਮਲਾ ਦਰਜ ਹੈ। ਪੁਲਿਸ ਹੁਣ ਬਾਕੀ ਮੁਲਜ਼ਮਾਂ ਦੇ ਅਪਰਾਧਿਕ ਰਿਕਾਰਡ ਦੀ ਪੜਤਾਲ ਕਰ ਰਹੀ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਕਈ ਹੋਰ ਵੱਡੀਆਂ ਵਾਰਦਾਤਾਂ ਦੇ ਖ਼ੁਲਾਸੇ ਹੋਣ ਦੀ ਉਮੀਦ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਅਣਜਾਣ ਵਿਅਕਤੀਆਂ ਦੇ ਝਾਂਸੇ ਵਿੱਚ ਨਾ ਆਉਣ ਅਤੇ ਸ਼ੱਕ ਹੋਣ ‘ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। Bathinda News
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
