Bathinda News: ਚਿੱਟੇ ਦੇ ਸੌਦਾਗਰਾਂ ਤੋਂ ਅੱਕੇ ਮੁਹੱਲਾ ਵਾਸੀਆਂ ਨੇ ਖੋਲ੍ਹਿਆ ਮੋਰਚਾ। ਧਰਨਾ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ

Nishi Kashyap
3 Min Read

​ਬਠਿੰਡਾ, 16 ਮਾਰਚ (ਜਗਸੀਰ ਭੁੱਲਰ)

Bathinda News: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਦੇ ਦਾਅਵਿਆਂ ਦੇ ਉਲਟ ਬਠਿੰਡਾ ਸ਼ਹਿਰ ਦੇ ਸੁਰਖਪੀਰ ਰੋਡ ‘ਤੇ ਸਥਿਤੀ ਬੇਹੱਦ ਚਿੰਤਾਜਨਕ ਬਣੀ ਹੋਈ ਹੈ। ਇਲਾਕੇ ਵਿੱਚ ਸ਼ਰੇਆਮ ਵਿਕ ਰਹੇ ‘ਚਿੱਟੇ’ ਅਤੇ ਪੁਲਿਸ ਦੀ ਕਥਿਤ ਢਿੱਲੀ ਕਾਰਵਾਈ ਤੋਂ ਅੱਕੇ ਲੋਕਾਂ ਦਾ ਗੁੱਸਾ ਐਤਵਾਰ ਰਾਤ ਨੂੰ ਉਸ ਵੇਲੇ ਫੁੱਟ ਪਿਆ, ਜਦੋਂ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਮਰਦਾਂ ਨੇ ਸੜਕ ‘ਤੇ ਉਤਰ ਕੇ ਨਸ਼ਾ ਤਸਕਰਾਂ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ।

ਪ੍ਰਦਰਸ਼ਨ ਕਰ ਰਹੀਆਂ ਔਰਤਾਂ ਨੇ ਗੰਭੀਰ ਇਲਜ਼ਾਮ ਲਾਉਂਦਿਆਂ ਕਿਹਾ ਕਿ ਸੁਰਖਪੀਰ ਰੋਡ ਦੀ ਗਲੀ ਨੰਬਰ-3 ਦੇ ਕੁਝ ਘਰਾਂ ਵਿੱਚ ਚਿੱਟੇ ਦਾ ਕਾਰੋਬਾਰ ਸ਼ਰੇਆਮ ਚੱਲ ਰਿਹਾ ਹੈ।

ਉਨ੍ਹਾਂ (Bathinda News) ਕਿਹਾ ਕਿ ਇਨ੍ਹਾਂ ਘਰਾਂ ਵਿੱਚ ਨਸ਼ਾ ਖ਼ਰੀਦਣ ਵਾਲਿਆਂ ਦਾ ਦਿਨ-ਰਾਤ ਜਮਾਵੜਾ ਲੱਗਿਆ ਰਹਿੰਦਾ ਹੈ, ਜਿਸ ਕਾਰਨ ਨਾ ਸਿਰਫ਼ ਇਲਾਕੇ ਦੇ ਨੌਜਵਾਨਾਂ ਦਾ ਭਵਿੱਖ ਬਰਬਾਦ ਹੋ ਰਿਹਾ ਹੈ, ਸਗੋਂ ਗਲੀ ਵਿੱਚੋਂ ਲੰਘਣਾ ਵੀ ਮੁਸ਼ਕਲ ਹੋ ਗਿਆ ਹੈ। ਲੋਕਾਂ ਅਨੁਸਾਰ ਨਸ਼ੇੜੀਆਂ ਦੇ ਖ਼ੌਫ਼ ਕਾਰਨ ਇਲਾਕੇ ਵਿੱਚ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। Bathinda News

ਇਸ ਮੌਕੇ ਮੁਹੱਲਾ ਵਾਸੀਆਂ ਨੇ ਕਿਹਾ ਕਿ ਇਸ ਸਬੰਧੀ ਕਈ ਵਾਰ ਪੁਲਿਸ ਕੋਲ ਸ਼ਿਕਾਇਤਾਂ ਕੀਤੀਆਂ ਗਈਆਂ ਹਨ, ਪਰ ਕੋਈ ਵੀ ਠੋਸ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਪ੍ਰਦਰਸ਼ਨਕਾਰੀਆਂ ਨੇ ਇੱਥੋਂ ਤੱਕ ਇਲਜ਼ਾਮ ਲਾਇਆ ਕਿ ਕਈ ਵਾਰ ਪੁਲਿਸ ਦੀਆਂ ਗੱਡੀਆਂ ਮੌਕੇ ‘ਤੇ ਆਉਂਦੀਆਂ ਤਾਂ ਹਨ, ਪਰ ਤਸਕਰਾਂ ਨੂੰ ਫੜਨ ਦੀ ਬਜਾਏ ਕੁਝ ਮਿੰਟਾਂ ਬਾਅਦ ਉੱਥੋਂ ਚੁੱਪਚਾਪ ਵਾਪਸ ਮੁੜ ਜਾਂਦੀਆਂ ਹਨ। Bathinda News

ਪ੍ਰਦਰਸ਼ਨਕਾਰੀਆਂ ਨੇ ਸਾਫ਼ ਲਹਿਜੇ ਵਿੱਚ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਇਸ ਗਲੀ ਵਿੱਚੋਂ ਨਸ਼ੇ ਦੇ ਅੱਡੇ ਬੰਦ ਨਾ ਕਰਵਾਏ ਗਏ ਅਤੇ ਤਸਕਰਾਂ ਨੂੰ ਜੇਲ੍ਹ ਨਾ ਭੇਜਿਆ ਗਿਆ, ਤਾਂ ਇਲਾਕੇ ਦੇ ਲੋਕ ਵੱਡੇ ਪੱਧਰ ‘ਤੇ ਸੰਘਰਸ਼ ਵਿੱਢਣਗੇ । ਉਨ੍ਹਾਂ ਮੰਗ ਕੀਤੀ ਕਿ ਇਲਾਕੇ ਦੇ ਮਾਹੌਲ ਨੂੰ ਸੁਰੱਖਿਅਤ ਬਣਾਉਣ ਲਈ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ। Bathinda News

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *