Bathinda News: ਮੁੱਖ ਮੰਤਰੀ ਮਾਨ ਅਤੇ ਸੁਖਪਾਲ ਖਹਿਰਾ ਵਿਰੁੱਧ ਸ਼ਿਕਾਇਤ ਦੇ ਸਵਾਲ ‘ਤੇ ਮਹਿਲਾ ਕਮਿਸ਼ਨ ਦੀ ਚੇਅਰਮੈਨ ਨੇ ਵੱਟਿਆ ਟਾਲਾ

Nishi Kashyap
2 Min Read

ਬਠਿੰਡਾ (ਜਗਸੀਰ ਭੁੱਲਰ):

(Bathinda News) ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਮੈਨ ਰਾਜ ਲਾਲੀ ਗਿੱਲ ਅੱਜ ਵਿਸ਼ੇਸ਼ ਤੌਰ ‘ਤੇ ਮਹਿਲਾਵਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਬਠਿੰਡਾ ਪਹੁੰਚੇ। ਇਸ ਦੌਰਾਨ ਜਦੋਂ (Bathinda News) ਉਨ੍ਹਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਦਿੱਤੀ ਗਈ ਇੱਕ ਸ਼ਿਕਾਇਤ ਸਬੰਧੀ ਸਵਾਲ ਪੁੱਛਿਆ ਗਿਆ, ਤਾਂ ਉਨ੍ਹਾਂ ਨੇ ਇਸ ‘ਤੇ ਸਿੱਧਾ ਜਵਾਬ ਦੇਣ ਤੋਂ ਟਾਲਾ ਵੱਟ ਲਿਆ। ਉਨ੍ਹਾਂ ਸਿਰਫ਼ ਇੰਨਾ ਕਿਹਾ ਕਿ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਇਸ ਮਾਮਲੇ ‘ਤੇ ਉਹ ਫਿਰ ਕਦੇ ਵਿਸਥਾਰ ਨਾਲ ਵੱਖਰੇ ਤੌਰ ‘ਤੇ ਗੱਲਬਾਤ ਕਰਨਗੇ।

ਘਰੇਲੂ ਝਗੜਿਆਂ ਦੇ ਵਧਦੇ ਮਾਮਲਿਆਂ ‘ਤੇ ਪ੍ਰਗਟਾਈ ਚਿੰਤਾ

ਮੀਡੀਆ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਅੱਜ-ਕੱਲ੍ਹ ਕਮਿਸ਼ਨ ਕੋਲ ਜ਼ਿਆਦਾਤਰ ਘਰੇਲੂ ਝਗੜਿਆਂ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ। ਇਨ੍ਹਾਂ ਵਿੱਚ ਖ਼ਾਸ ਕਰਕੇ ਬੱਚਿਆਂ ਵੱਲੋਂ ਆਪਣੇ ਮਾਪਿਆਂ ਦੀ ਦੇਖਭਾਲ ਨਾ ਕਰਨ ਅਤੇ ਉਨ੍ਹਾਂ ਨਾਲ ਲੜਾਈ-ਝਗੜੇ ਕਰਨ ਵਰਗੇ ਮਾਮਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਸਮਾਜਿਕ ਰਿਸ਼ਤਿਆਂ ਦੀ ਅਹਿਮਿਤ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਮਾਂ-ਪਿਓ ਅਤੇ ਬੱਚਿਆਂ ਨੂੰ ਇੱਕ-ਦੂਜੇ ਦੀ ਕਦਰ ਕਰਨੀ ਚਾਹੀਦੀ ਹੈ। (Bathinda News)

ਮੌਕੇ ‘ਤੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ (Bathinda News)

ਬਠਿੰਡਾ ਵਿਖੇ ਲਗਾਏ ਗਏ ਇਸ ਵਿਸ਼ੇਸ਼ ਕੈਂਪ ਵਿੱਚ ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਨਾਲ ਸਬੰਧਿਤ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਵੱਡੀ ਗਿਣਤੀ ਵਿੱਚ ਮਹਿਲਾਵਾਂ ਆਪਣੀਆਂ ਮੁਸ਼ਕਿਲਾਂ ਲੈ ਕੇ ਚੇਅਰਮੈਨ ਪਾਸ ਪਹੁੰਚੀਆਂ। ਰਾਜ ਲਾਲੀ ਗਿੱਲ ਨੇ ਦਾਅਵਾ ਕੀਤਾ ਕਿ ਕਈ ਸ਼ਿਕਾਇਤਾਂ ਦਾ ਨਿਪਟਾਰਾ ਮੌਕੇ ‘ਤੇ ਹੀ ਕਰ ਦਿੱਤਾ ਗਿਆ ਹੈ, ਜਦਕਿ ਗੰਭੀਰ ਮਾਮਲਿਆਂ ਵਿੱਚ ਪੀੜਤਾਂ ਨੂੰ ਅਗਲੀ ਸੁਣਵਾਈ ਲਈ ਚੰਡੀਗੜ੍ਹ ਦਫ਼ਤਰ ਆਉਣ ਦੀ ਹਦਾਇਤ ਦਿੱਤੀ ਗਈ ਹੈ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *