Bathinda News:32 ਬੋਰ ਦੇ ਪਿਸਤੌਲ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ, ਅਸਲਾ ਐਕਟ ਅਧੀਨ ਪਰਚਾ ਦਰਜ।

Nishi Kashyap
2 Min Read

​ਬਠਿੰਡਾ,13 ਮਾਰਚ,2026 (ਜਗਸੀਰ ਭੁੱਲਰ)

(Bathinda News) ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਨੰਦਗੜ੍ਹ ਦੀ ਟੀਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਇੱਕ ਵਿਅਕਤੀ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਦੀ ਅਗਵਾਈ (Bathinda News) ਹੇਠ ਪੁਲਿਸ ਪਾਰਟੀ ਵੱਲੋਂ ਪਿੰਡ ਚੁੱਘੇ ਕਲਾਂ ਦੇ ਨਜ਼ਦੀਕ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਨਾਕਾਬੰਦੀ ਕੀਤੀ ਗਈ ਸੀ।

​ਇਸ ਦੌਰਾਨ ਉੱਥੋਂ ਲੰਘ ਰਹੇ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ, ਤਾਂ ਉਸ ਕੋਲੋਂ ਇੱਕ 32 ਬੋਰ ਦਾ ਦੇਸੀ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਹੋਏ। ਫੜੇ ਗਏ ਮੁਲਜ਼ਮ ਦੀ ਪਛਾਣ ਧਰਮਿੰਦਰ ਸਿੰਘ ਨਿਵਾਸੀ ਪਿੰਡ ਸਰਦਾਰਗੜ੍ਹ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ‘ਤੇ ਹੀ ਹਿਰਾਸਤ ਵਿੱਚ ਲੈ ਲਿਆ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਇਹ ਹਥਿਆਰ ਕਿੱਥੋਂ ਲੈ ਕੇ ਆਇਆ ਸੀ ਅਤੇ ਕੀ ਉਹ ਕਿਸੇ ਖਾਸ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *