Bathinda Police
Bathinda Police : ਬਠਿੰਡਾ, ਜਗਸੀਰ ਭੁੱਲਰ -ਜਿੱਥੇ ਦੇਸ਼ ਭਰ ਵਿੱਚ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਬਠਿੰਡਾ ਪੁਲਿਸ ਬਸੰਤ ਦੌਰਾਨ ਹੋ ਰਹੀ ਪਤੰਗਬਾਜ਼ੀ ਵਿੱਚ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਐਕਸ਼ਨ ਮੂਡ ਵਿੱਚ ਨਜ਼ਰ ਆ ਰਹੀ ਹੈ।
ਜ਼ਿਲ੍ਹੇ ਦੇ ਐਸਐਸਪੀ ਡਾਕਟਰ ਜੋਤੀ ਯਾਦਵ ਬੈਂਸ ਵੱਲੋਂ ਪੁਲਿਸ ਦੀਆਂ ਵੱਖ-ਵੱਖ ਟੀਮਾਂ ਤਾਇਨਾਤ ਕਰਕੇ ਸ਼ਹਿਰ ਵਿੱਚ ਡਰੋਨਾਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ।Bathinda Police ਬਠਿੰਡਾ ਦੀ ਸਭ ਤੋਂ ਉੱਚੀ ਥਾਂ ਕਿਲ੍ਹਾ ਮੁਬਾਰਕ ਤੋਂ ਐਸਐਸਪੀ ਖੁਦ ਡਰੋਨ ਰਾਹੀਂ ਆਸ-ਪਾਸ ਪਤੰਗ ਉਡਾਉਣ ਵਾਲਿਆਂ ‘ਤੇ ਬਾਜ਼ ਅੱਖ ਰੱਖਦੇ ਨਜ਼ਰ ਆਏ।
ਅੱਜ ਜਿੱਥੇ ਦੇਸ਼ ਭਰ ਵਿੱਚ ਬਸੰਤ ਪੰਚਮੀ ਦੇ ਮੌਕੇ ‘ਤੇ ਪਤੰਗਬਾਜ਼ੀ ਕੀਤੀ ਜਾ ਰਹੀ ਹੈ, Bathinda Police ਉੱਥੇ ਹੀ ਬਠਿੰਡਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਚਾਈਨਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਐਸਐਸਪੀ ਡਾਕਟਰ ਜੋਤੀ ਯਾਦਵ ਬੈਂਸ ਵੱਲੋਂ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ, ਜੋ ਡਰੋਨਾਂ ਅਤੇ ਦੂਰਬੀਨਾਂ ਦੀ ਮਦਦ ਨਾਲ ਛੱਤਾਂ ‘ਤੇ ਪਤੰਗ ਉਡਾਉਣ ਵਾਲਿਆਂ ‘ਤੇ ਨਜ਼ਰ ਰੱਖ ਰਹੀਆਂ ਹਨ।
ਕਿਲ੍ਹਾ ਮੁਬਾਰਕ ਤੋਂ ਖੁਦ ਡਰੋਨ ਰਾਹੀਂ ਪਤੰਗਬਾਜ਼ੀ ਕਰਨ ਵਾਲਿਆਂ ਦੀ ਵੀਡੀਓਗ੍ਰਾਫੀ ਕਰਕੇ ਨਿਗਰਾਨੀ ਕੀਤੀ ਗਈ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਸਐਸਪੀ ਡਾਕਟਰ ਜੋਤੀ ਯਾਦਵ ਬੈਂਸ ਨੇ ਕਿਹਾ ਕਿ ਸ਼ਹਿਰ ਵਿੱਚ ਚਾਈਨਾ ਡੋਰ ਦੀ ਵਰਤੋਂ ਸਬੰਧੀ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ। ਇਨ੍ਹਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਡਰੋਨ ਅਤੇ ਦੂਰਬੀਨਾਂ ਰਾਹੀਂ ਛੱਤਾਂ ‘ਤੇ ਪਤੰਗ ਉਡਾਉਣ ਵਾਲਿਆਂ ‘ਤੇ ਨਿਗਰਾਨੀ ਕਰ ਰਹੀਆਂ ਹਨ, ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਕੌਣ ਲੋਕ ਚਾਈਨਾ ਡੋਰ ਦੀ ਵਰਤੋਂ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪੁਲਿਸ ਦਾ ਕੰਮ ਚਾਈਨਾ ਡੋਰ ਦੀ ਵਰਤੋਂ ਨੂੰ ਰੋਕਣਾ ਹੈ ਅਤੇ ਜੋ ਵੀ ਇਸ ਕੰਮ ਵਿੱਚ ਸ਼ਾਮਲ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਐਸਐਸਪੀ ਨੇ ਮੀਡੀਆ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚਾਈਨਾ ਡੋਰ ਦੀ ਵਰਤੋਂ ਨਾ ਕਰਨ, ਕਿਉਂਕਿ ਇਸ ਨਾਲ ਪਸ਼ੂ-ਪੰਛੀਆਂ ਦੇ ਨਾਲ-ਨਾਲ ਮਨੁੱਖੀ ਜ਼ਿੰਦਗੀ ਨੂੰ ਵੀ ਭਾਰੀ ਨੁਕਸਾਨ ਪਹੁੰਚ ਰਿਹਾ ਹੈ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
