Bathinda police arrest thieves
Bathinda police arrest thieves : ਬਠਿੰਡਾ 25 ਫਰਵਰੀ 2026 (ਜਗਸੀਰ ਭੁੱਲਰ) ਆਵਾਜ਼ ਇੰਡੀਆ ਟੁਡੇ- ਸ਼ਹਿਰ ਵਿੱਚ ਨਸ਼ੇੜੀਆਂ ਅਤੇ ਲੁੱਟਖੋਹ ਕਰਨ ਵਾਲਿਆਂ ਦੇ ਨਾਲ-ਨਾਲ ਚੋਰ ਗਿਰੋਹਾਂ ਦੀ ਸਰਗਰਮੀ ਵੀ ਜਾਰੀ ਹੈ, ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਵਾਹਨਾਂ ਨੂੰ ਬੇਫਿਕਰੀ ਨਾਲ ਖੜ੍ਹਾ ਕਰਨਾ ਅਤੇ ਸੁੰਨੇ ਘਰਾਂ ਜਾਂ ਬਣ ਰਹੀਆਂ ਇਮਾਰਤਾਂ ਦੀ ਸੁਰੱਖਿਆ ਇੱਕ ਵੱਡੀ ਚਿੰਤਾ ਬਣ ਗਈ ਹੈ।
ਇਸੇ ਤਰ੍ਹਾਂ ਦੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਬਠਿੰਡਾ ਦੇ ਥਾਣਾ ਸਿਵਲ ਲਾਈਨ, Bathinda police arrest thieves ਥਾਣਾ ਕੈਨਾਲ ਕਲੋਨੀ ਅਤੇ ਥਾਣਾ ਥਰਮਲ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਚੋਰੀ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕਰਕੇ ਚੋਰੀ ਕੀਤਾ ਸਮਾਨ ਬਰਾਮਦ ਕੀਤਾ ਹੈ।
ਥਾਣਾ ਸਿਵਲ ਲਾਈਨ ਪੁਲਿਸ ਨੇ ਆਵਾ ਬਸਤੀ ਦੇ ਰਹਿਣ ਵਾਲੇ ਸ਼ੁਭਮ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਦਸ਼ਮੇਸ਼ ਨਗਰ ਦੇ ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮ ਨੇ ਸ਼ੁਭਮ ਦਾ ਮੋਟਰਸਾਈਕਲ ਚੋਰੀ ਕੀਤਾ ਸੀ, ਜੋ ਪੁਲਿਸ ਨੇ ਉਸਦੇ ਕਬਜ਼ੇ ਵਿੱਚੋਂ ਬਰਾਮਦ ਕਰ ਲਿਆ।
ਥਾਣਾ ਕੈਨਾਲ ਕਲੋਨੀ ਪੁਲਿਸ ਨੇ ਬਲਰਾਜ ਨਗਰ ਦੇ ਵਸਨੀਕ ਜਸਵਿੰਦਰ ਸਿੰਘ ਦੇ ਘਰੋਂ 16 ਫਰਵਰੀ ਨੂੰ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਨ ਦੇ ਦੋਸ਼ ਹੇਠ ਸੰਜੇ ਨਗਰ ਦੇ ਰਹਿਣ ਵਾਲੇ ਵਿਕਰਮ ਨੂੰ ਕਾਬੂ ਕੀਤਾ ਹੈ। Bathinda police arrest thieves ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਥਾਣਾ ਥਰਮਲ ਪੁਲਿਸ ਨੇ ਦੇਸ਼ਰਾਜ ਸਕੂਲ ਕੋਲ ਰਹਿਣ ਵਾਲੇ ਨਰੇਸ਼ ਕੁਮਾਰ ਦੀ ਸ਼ਿਕਾਇਤ ‘ਤੇ ਗੁਰੂ ਨਾਨਕ ਨਗਰ ਦੇ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮ ਨੇ ਟ੍ਰਾਂਸਪੋਰਟ ਨਗਰ ਵਿੱਚ ਬਣ ਰਹੇ ਇੱਕ ਮਕਾਨ ਵਿੱਚੋਂ ਪਾਣੀ ਵਾਲੀ ਮੋਟਰ ਚੋਰੀ ਕੀਤੀ ਸੀ, ਜੋ ਪੁਲਿਸ ਨੇ ਬਰਾਮਦ ਕਰ ਲਈ ਹੈ।
ਪੁਲਿਸ ਅਨੁਸਾਰ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਸਬੰਧਤ ਥਾਣਿਆਂ ਵਿੱਚ ਕੇਸ ਦਰਜ ਕਰ ਲਏ ਗਏ ਹਨ ਅਤੇ ਉਨ੍ਹਾਂ ਤੋਂ ਹੋਰ ਵਾਰਦਾਤਾਂ ਬਾਰੇ ਵੀ ਪੁੱਛਗਿੱਛ ਜਾਰੀ ਹੈ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
