Bathinda Reporters Protest ਬੋਲਣ ਅਤੇ ਪ੍ਰੈੱਸ ਦੀ ਆਜ਼ਾਦੀ ਲਈ ਵਿਸ਼ਾਲ ਰੋਸ ਪ੍ਰਦਰਸ਼ਨ
ਆਰ ਟੀ ਆਈ ਐਕਟਵਿਸਟ ਅਤੇ ਪੱਤਰਕਾਰ ਸਣੇ ਦਸ ਲੋਕਾਂ ਖਿਲਾਫ ਪੁਲਿਸ ਨੇ ਦਰਜ ਕੀਤਾ ਸੀ ਮਾਮਲਾ ਦਰਜ਼
ਕਿਸਾਨ , ਮੁਲਾਜ਼ਮ, ਪੈਨਸ਼ਨਰ, ਅਧਿਆਪਕ ਅਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਇੱਕ ਜੁੱਟ ਹੋ ਬਠਿੰਡਾ ਡਿਪਟੀ ਕਮਿਸ਼ਨਰ ਦਫਤਰ ਅੱਗੇ ਕੀਤਾ ਗਿਆ ਵਿਸ਼ਾਲ ਰੋਸ ਪ੍ਰਦਰਸ਼ਨ
ਬਠਿੰਡਾ 24 ਜਨਵਰੀ ( ਜਗਸੀਰ ਭੁੱਲਰ ) ਪ੍ਰੈੱਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰੈੱਸ ਦੀ ਆਜ਼ਾਦੀ, RTI ਹੱਕਾਂ, ਡਿਜੀਟਲ ਅਧਿਕਾਰਾਂ ਅਤੇ ਪੱਤਰਕਾਰਾਂ ਦੀ ਜੁਬਾਨਬੰਦੀ ਖ਼ਿਲਾਫ਼ ਹਜ਼ਾਰਾਂ ਲੋਕਾਂ ਨੇ ਪੰਜਾਬ ਸਰਕਾਰ ਖਿਲਾਫ ਇੱਕ ਵਿਸ਼ਾਲ ਅਤੇ ਰੋਸ ਧਰਨਾ ਦੇਣ ਉਪਰੰਤ ਬਠਿੰਡਾ ਸ਼ਹਿਰ ਵਿੱਚ ਜ਼ੋਰਦਾਰ ਮੁਜਾਹਰਾ ਕੀਤਾ (Bathinda Reporters Protest)। ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਪੱਤਰਕਾਰਾਂ, ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ, ਅਧਿਆਪਕਾਂ ਅਤੇ ਵੱਖ-ਵੱਖ ਜਮਹੂਰੀ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਇਸ ਧਰਨੇ ਪ੍ਰਦਰਸ਼ਨ ਉਪਰੰਤ ਡਿਪਟੀ ਕਮਿਸ਼ਨਰ ਦਫਤਰ ਤੋਂ ਲੈ ਕੇ ਪੁਰਾਣੇ ਬੱਸ ਸਟੈਂਡ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਕਿ ਮਾਲਵੇ ਤੋਂ ਬਾਅਦ ਇਸ ਤਰ੍ਹਾਂ ਦੇ ਵੱਡੇ ਇਕੱਠ ਕਰਕੇ ਮਾਝੇ ਅਤੇ ਦੁਆਬੇ ਵਿੱਚ ਵੀ ਪ੍ਰਦਰਸ਼ਨ ਕੀਤਾ ਜਾਵੇਗਾ
Bathinda Reporters Protest
ਇਸ ਦੇਸ਼ ਦੇ ਇਤਿਹਾਸ ਵਿੱਚ ਪੱਤਰਕਾਰਾਂ ਵੱਲੋਂ ਕੀਤਾ ਗਿਆ ਸਭ ਤੋਂ ਵੱਡਾ ਜਮਹੂਰੀ ਅੰਦੋਲਨ ਹੈ।

Bathinda Reporters Protest ਮਾਲਵੇ ਤੋਂ ਬਾਅਦ ਮਾਝੇ ਅਤੇ ਦੁਆਬੇ ਵਿੱਚ ਵੀ ਹੋਣਗੇ ਵੱਡੇ ਇਕੱਠ
ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਵਿੱਚ ਲੋਕਤੰਤਰਿਕ ਅਧਿਕਾਰਾਂ ਉੱਤੇ ਹੋ ਰਹੇ ਲਗਾਤਾਰ ਹਮਲਿਆਂ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਸੀਨੀਅਰ ਪੱਤਰਕਾਰ ਬਖਤੌਰ ਸਿੰਘ ਢਿੱਲੋ ਮਿੰਟੂ ਗੁਰੂਸਰੀਆ ਅਤੇ ਕਿਸਾਨ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕੇ ਪੰਜਾਬ ਸਰਕਾਰ ਕੇਂਦਰ ਸਰਕਾਰ ਵਾਂਗ ਜੁਬਾਨਬੰਦੀ ਕਰ ਰਹੀ ਹੈ!ਉਨ੍ਹਾਂ ਨੇ ਕਿਹਾ ਕਿ ਸਵਾਲ ਪੁੱਛਣ ਵਾਲੇ ਪੱਤਰਕਾਰਾਂ ਅਤੇ RTI ਐਕਟੀਵਿਸਟਾਂ ਨੂੰ ਝੂਠੇ ਅਤੇ ਬੇਬੁਨਿਆਦ ਪਰਚਿਆਂ ਵਿੱਚ ਫਸਾ ਕੇ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਸੰਵਿਧਾਨ ਦੇ ਆਰਟਿਕਲ 19 ਅਧੀਨ ਮਿਲੀ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੀ ਸਿੱਧੀ ਉਲੰਘਣਾ ਹੈ।
ਉਨਾਂ ਕਿਹਾ ਕਿ ਭਾਰਤ ਆਪਣੇ ਆਪ ਨੂੰ ਦੁਨੀਆ ਦਾ ਸਭ ਤੋਂ ਵੱਡਾ ਜਮਹੂਰੀ ਮੁਲਕ ਅਖਵਾਉਂਦਾ ਹੈ, ਪਰ ਪ੍ਰੈੱਸ ਦੀ ਆਜ਼ਾਦੀ ਦੇ ਮਾਮਲੇ ਵਿੱਚ ਪੂਰੀ ਦੁਨੀਆਂ ਦੇ 180 ਦੇਸ਼ਾਂ ਵਿੱਚੋਂ 151ਵੇਂ ਸਥਾਨ ’ਤੇ ਪਹੁੰਚ ਚੁੱਕਾ ਹੈ। ਉਨ੍ਹਾਂ ਨੇ ਦੱਸਿਆ ਕਿ ਮੁਲਕ ਭਰ ਚ ਪੱਤਰਕਾਰਾਂ ਦੇ ਕਤਲ ਹੋ ਰਹੇ ਹਨ, ਪੱਤਰਕਾਰਾਂ ਉੱਤੇ ਪੁਲਿਸੀ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਸੱਚ ਬੋਲਣ ਵਾਲੀਆਂ ਆਵਾਜ਼ਾਂ ਦੀ ਜੁਬਾਨਬੰਦੀ ਕੀਤੀ ਜਾ ਰਹੀ ਹੈ।ਉਨਾਂ ਕਿਹਾ ਕਿ ਇਹ ਉਹ ਪੱਤਰਕਾਰ ਹਨ ਜੋ ਕਾਰਪੋਰੇਟਾਂ ਦੀ ਨਹੀਂ, ਸਗੋਂ ਆਮ ਲੋਕਾਂ ਦੇ ਹੱਕਾਂ ਅਤੇ ਮਸਲਿਆਂ ਦੀ ਗੱਲ ਕਰਦੇ ਹਨ। ਉਨ੍ਹਾਂ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਨ੍ਹਾਂ ਪੱਤਰਕਾਰਾਂ ਜਾਂ ਜਮਹੂਰੀ ਆਵਾਜ਼ਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸਦਾ ਸੂਬੇ ਭਰ ਵਿੱਚ ਵਿਸ਼ਾਲ, ਸੰਗਠਿਤ ਅਤੇ ਜਮਹੂਰੀ ਵਿਰੋਧ ਕੀਤਾ ਜਾਵੇਗਾ।
Bathinda Reporters Protest
ਧਰਨੇ ਦੌਰਾਨ ਇਹ ਵੀ ਕਿਹਾ ਗਿਆ ਕਿ ਸਰਕਾਰੀ ਪੈਸੇ ਨਾਲ ਤਿਆਰ ਕੀਤਾ ਗਿਆ ਡਾਟਾ ਲੋਕਾਂ ਦੀ ਮਲਕੀਅਤ ਹੁੰਦਾ ਹੈ ਅਤੇ ਉਸਦੀ ਵਰਤੋਂ ’ਤੇ ਰੋਕ ਲਗਾਉਣਾ ਕੁਦਰਤੀ ਨਿਆਂ ਅਤੇ ਪਾਰਦਰਸ਼ਿਤਾ ਦੇ ਅਸੂਲਾਂ ਦੇ ਖ਼ਿਲਾਫ਼ ਹੈ। ਇਸ ਸਬੰਧ ਵਿੱਚ Public Money ਨਾਲ ਬਣੇ ਡਾਟੇ ਲਈ ਇੱਕ ਸਪਸ਼ਟ Fair Use Policy ਬਣਾਉਣ ਦੀ ਮੰਗ ਵੀ ਕੀਤੀ ਗਈ।
ਇਸ ਤੋਂ ਇਲਾਵਾ ਪੰਜਾਬ ਵਿੱਚ ਪੈਂਡਿੰਗ ਪਈਆਂ ਹਜ਼ਾਰਾਂ RTI ਅਰਜ਼ੀਆਂ ਦਾ ਮਸਲਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਆਗੂਆਂ ਨੇ ਕਿਹਾ ਕਿ RTI ਕਾਨੂੰਨ ਲੋਕਾਂ ਦਾ ਮੂਲ ਹੱਕ ਹੈ, ਪਰ ਜਾਣਬੁੱਝ ਕੇ ਜਵਾਬ ਨਾ ਦੇ ਕੇ ਸਰਕਾਰ ਲੋਕਤੰਤਰ ਨੂੰ ਕਮਜ਼ੋਰ ਕਰ ਰਹੀ ਹੈ। ਸਾਰੀਆਂ ਪੈਂਡਿੰਗ RTIs ਦਾ ਸਮੇਂ-ਬੱਧ ਨਿਪਟਾਰਾ ਕਰਨ ਅਤੇ RTI ਐਕਟੀਵਿਸਟਾਂ ਦੀ ਸੁਰੱਖਿਆ ਲਈ ਵਿਸ਼ੇਸ਼ ਨੀਤੀ ਬਣਾਉਣ ਦੀ ਮੰਗ ਕੀਤੀ ਗਈ।
Bathinda Reporters Protest
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
