ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਟੋਲ ਪਲਾਜ਼ਾ ਮੁਲਾਜ਼ਮ ਦੀ ਮੌਤ, ਸਾਥੀ ਗੰਭੀਰ ਜ਼ਖ਼ਮੀ

Muskaan gill
3 Min Read

Bathinda road accident

Bathinda road accident : ਬਠਿੰਡਾ 25 ਫਰਵਰੀ 2026 (ਜਗਸੀਰ ਭੁੱਲਰ) ਆਵਾਜ਼ ਇੰਡੀਆ ਟੁਡੇ- ਰਾਮਪੁਰਾ ਫੂਲ ਦੀ ਖ਼ਾਲਸਾ ਮਾਰਕੀਟ ਨੇੜੇ ਬੀਤੀ ਰਾਤ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਸ਼ਮਸ਼ੇਰ ਸਿੰਘ ਨਿਵਾਸੀ ਪਿੰਡ ਫੂਲ ਵਜੋਂ ਹੋਈ ਹੈ, Bathinda road accident ਜੋ ਕਿ ਭੁੱਚੋ ਟੋਲ ਪਲਾਜ਼ਾ ‘ਤੇ ਤਾਇਨਾਤ ਸੀ। ਹਾਦਸੇ ਵਿੱਚ ਜ਼ਖ਼ਮੀ ਹੋਏ ਉਸ ਦੇ ਸਾਥੀ ਗੁਰਨਿੰਦਰ ਸਿੰਘ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਅਗਲੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਹੈ।

ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਮ੍ਰਿਤਕ ਦੇ ਦੋਸਤ ਜਗਦੀਪ ਸਿੰਘ ਨੇ ਦੱਸਿਆ ਕਿ ਉਹ ਬੀਤੀ ਰਾਤ ਬਠਿੰਡਾ ਤੋਂ ਵਾਪਸ ਪਰਤ ਰਹੇ ਸਨ। ਰਸਤੇ ਵਿੱਚ ਲਹਿਰਾ ਬੇਗਾ ਟੋਲ ਪਲਾਜ਼ਾ ‘ਤੇ ਉਨ੍ਹਾਂ ਦੀ ਮੁਲਾਕਾਤ ਸ਼ਮਸ਼ੇਰ ਸਿੰਘ ਨਾਲ ਹੋਈ। ਸ਼ਮਸ਼ੇਰ ਨੇ ਦੱਸਿਆ ਸੀ ਕਿ ਰਾਤ 12 ਵਜੇ ਡਿਊਟੀ ਖ਼ਤਮ ਹੋਣ ਤੋਂ ਬਾਅਦ ਉਹ ਇਕੱਠੇ ਪਿੰਡ ਜਾਣਗੇ। Bathinda road accident ਡਿਊਟੀ ਤੋਂ ਬਾਅਦ ਜਦੋਂ ਉਹ ਵਾਪਸ ਮੁੜ ਰਹੇ ਸਨ ਤਾਂ ਜਗਦੀਪ ਆਪਣੇ ਮੋਟਰਸਾਈਕਲ ‘ਤੇ ਅੱਗੇ ਜਾ ਰਿਹਾ ਸੀ, ਜਦਕਿ ਗੁਰਨਿੰਦਰ ਸਿੰਘ ਦੇ ਮੋਟਰਸਾਈਕਲ ‘ਤੇ ਸ਼ਮਸ਼ੇਰ ਪਿੱਛੇ ਬੈਠਾ ਸੀ।

ਜਿਵੇਂ ਹੀ ਉਹ ਖ਼ਾਲਸਾ ਮਾਰਕੀਟ ਦੇ ਨਜ਼ਦੀਕ ਪਹੁੰਚੇ ਤਾਂ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਕਾਰ ਨੂੰ ਗਿੱਲ ਕਲਾਂ ਨਿਵਾਸੀ ਮਨਪ੍ਰੀਤ ਸਿੰਘ ਚਲਾ ਰਿਹਾ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਨੌਜਵਾਨ ਸੜਕ ‘ਤੇ ਡਿੱਗ ਕੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਰਾਹਗੀਰਾਂ ਨੇ ਤੁਰੰਤ ਦੋਵਾਂ ਨੂੰ ਸਿਵਲ ਹਸਪਤਾਲ ਰਾਮਪੁਰਾ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਸ਼ਮਸ਼ੇਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

ਥਾਣਾ ਸਿਟੀ ਰਾਮਪੁਰਾ ਦੇ ਸਬ-ਇੰਸਪੈਕਟਰ ਗੁਰਦਿੱਤ ਸਿੰਘ ਨੇ ਦੱਸਿਆ ਕਿ ਜਗਦੀਪ ਸਿੰਘ ਦੀ ਸ਼ਿਕਾਇਤ ‘ਤੇ ਕਾਰ ਚਾਲਕ ਮਨਪ੍ਰੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਘਟਨਾ ਦੇ ਕਾਰਨਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਦੇਹ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *