ਬਿਆਸ ਵਿੱਚ ਵਧਿਆ ਪਾਣੀ – ਹੜ੍ਹ ਦਾ ਖ਼ਤਰਾ,ਪ੍ਰਸ਼ਾਸਨ ਵੱਲੋਂ ਅਲਰਟ ਜਾਰੀ

crimeawaz
3 Min Read

Beas River Flood Update : ਕਪੂਰਥਲਾ /ਸੁਲਤਾਨਪੁਰ ਲੋਧੀ / ਭੁਲੱਥ , 31 ਅਗਸਤ, 2025 ਉੇਪਰਲੇ ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਿਆਸ ਦਰਿਆ ਵਿਚ ਪਾਣੀ ਦੇ ਵਧੇ ਪੱਧਰ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਆਉਣ ਦੀ ਅਪੀਲ ਕੀਤੀ ਹੈ ।

Beas River Flood Update


ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ 2.35 ਲੱਖ ਕਿਊਸਕ ਹੋ ਗਿਆ ਹੈ, ਜਿਸ ਕਾਰਨ ਨੀਂਵੇ ਖੇਤਰਾਂ ਵਿਚ ਰਹਿ ਰਹੇ ਲੋਕ ਤੁਰੰਤ ਸੁਰੱਖਿਅਤ ਥਾਵਾਂ ਉੇਪਰ ਆ ਜਾਣ । Beas River Flood Update

ਉਨ੍ਹਾਂ ਇਹ ਵੀ ਦੱਸਿਆ ਕਿ ਮੌਸਮ ਵਿਭਾਗ ਵੱਲੋਂ ਕਪੂਰਥਲਾ ਜ਼ਿਲ੍ਹੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ । ਇਸ ਤੋਂ ਇਲ਼ਾਵਾ ਲੰਘੀ ਰਾਤ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ।

Beas River Flood Update


ਪੰਚਾਲ ਨੇ ਕਿਹਾ ਕਿ ਲੋਕਾਂ ਦੀ ਜਾਨ ਦੀ ਰਾਖੀ ਪ੍ਰਸ਼ਾਸਨ ਦੀ ਪਹਿਲ ਹੈ, ਜਿਸ ਕਰਕੇ ਪ੍ਰਭਾਵਿਤ ਖੇਤਰਾਂ ਵਿੱਚੋਂ ਲੋਕ ਸੁਰੱਖਿਅਤ ਥਾਵਾਂ ਉੇਪਰ ਆਉਣ। ਉਨ੍ਹਾਂ ਕਿਹਾ ਕਿ ਆਰਮੀ ਤੇ ਐਸ ਡੀ ਆਰ ਐਫ ਦੀਆਂ ਟੀਮਾਂ ਵੱਲੋਂ ਲਗਾਤਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਲਿਆਂਦਾ ਜਾ ਰਿਹਾ ਹੈ । Beas River Flood Update

ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੈ ਤਾਂ ਜ਼ਿਲ੍ਹਾ ਪ੍ਰਸਾਸਨ ਦੇ ਹੈੱਲਪਲਾਈਨ ਨੰਬਰਾਂ ‘ਤੇ ਤੁੰਰਤ ਸੰਪਰਕ ਕੀਤਾ ਜਾਵੇ।

ਜ਼ਿਲ੍ਹਾ ਪ੍ਰਸ਼ਾਸਨ ਦਾ ਕੰਟਰੋਲ ਰੂਮ ਨੰਬਰ 62800-49331, 01822-231990 ਅਤੇ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਹੜ੍ਹ ਰੋਕੂ ਕੰਟਰੋਲ ਰੂਮ 01828-222169 24 ਘੰਟੇ ਕਾਰਜਸ਼ੀਲ ਹਨ। Beas River Flood Update

My Report: Send Your City New

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ

Leave a Comment

Leave a Reply

Your email address will not be published. Required fields are marked *