ਬਠਿੰਡਾ ਲਾਈਨ ਪਾਰ ਇਲਾਕੇ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਵੀਡੀਓ ਵਾਇਰਲ

Muskaan gill
3 Min Read

Bhatinda Brutal Fight Video Viral

Bhatinda Brutal Fight Video Viral : ਬਠਿੰਡਾ 22 ਫਰਵਰੀ (ਜਗਸੀਰ ਭੁੱਲਰ) ਆਵਾਜ਼ ਇੰਡੀਆ ਟੁਡੇ- ਸ਼ਹਿਰ ਦੇ ਲਾਈਨ ਪਾਰ ਇਲਾਕੇ ਵਿੱਚ ਸ਼ਰੇਆਮ ਗੁੰਡਾਗਰਦੀ ਅਤੇ ਕਾਨੂੰਨ ਦੀਆਂ ਧੱਜੀਆਂ ਉਡਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇੰਟਰਨੈੱਟ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ ਇੱਕ ਦਰਜਨ ਦੇ ਕਰੀਬ ਨੌਜਵਾਨ ਕੁਝ ਨੌਜਵਾਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਦੇ ਦਿਖਾਈ ਦੇ ਰਹੇ ਹਨ। ਵੀਡੀਓ ਵਿੱਚ ਹਮਲਾਵਰ ਨਾ ਸਿਰਫ਼ ਦੂਜੇ ਗੁੱਟ ਦੇ ਨੌਜਵਾਨਾਂ ਦੀ ਕੁੱਟਮਾਰ ਕਰ ਰਹੇ ਹਨ, ਸਗੋਂ ਭੱਦੀਆਂ ਗਾਲ੍ਹਾਂ ਕੱਢਦੇ ਹੋਏ ਵੀ ਨਜ਼ਰ ਆ ਰਹੇ ਹਨ।

ਜਾਣਕਾਰੀ ਅਨੁਸਾਰ ਇਹ ਮੁੱਢਲਾ ਵਿਵਾਦ ਦੋਵਾਂ ਗੁੱਟਾਂ ਵਿਚਾਲੇ ਪਹਿਲਾਂ ਹੋਈ ਕਿਸੇ ਮਾਰਕੁੱਟ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਚਰਚਾ ਹੈ ਕਿ ਪਹਿਲਾਂ ਇੱਕ ਧਿਰ ਦੇ ਨੌਜਵਾਨਾਂ ਨੇ ਦੂਜੇ ਗੁੱਟ ਦੇ ਇੱਕ ਨੌਜਵਾਨ ਨੂੰ ਕੁਟਿਆ ਸੀ, Bhatinda Brutal Fight Video Viral ਜਿਸ ਦਾ ਬਦਲਾ ਲੈਣ ਲਈ ਦੂਜਾ ਗੁੱਟ ਆਪਣੇ ਸਾਥੀਆਂ ਸਮੇਤ ਮੌਕੇ ‘ਤੇ ਪਹੁੰਚਿਆ ਅਤੇ ਵਿਰੋਧੀ ਧਿਰ ‘ਤੇ ਟੁੱਟ ਕੇ ਪੈ ਗਿਆ। ਹੈਰਾਨੀ ਦੀ ਗੱਲ ਇਹ ਰਹੀ ਕਿ ਇਸ ਪੂਰੀ ਘਟਨਾ ਦੌਰਾਨ ਆਸ-ਪਾਸ ਦੇ ਲੋਕ ਮੂਕ ਦਰਸ਼ਕ ਬਣੇ ਤਮਾਸ਼ਾ ਦੇਖਦੇ ਰਹੇ।

ਦੂਜੇ ਪਾਸੇ ਸਥਾਨਕ ਸੂਤਰਾਂ ਦਾ ਦਾਅਵਾ ਹੈ ਕਿ ਇਸ ਹਿੰਸਕ ਝੜਪ ਦੀ ਮੁੱਖ ਵਜ੍ਹਾ ਨਸ਼ਾ ਤਸਕਰੀ ਅਤੇ ਪੈਸਿਆਂ ਦਾ ਲੈਣ-ਦੇਣ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਧਿਰਾਂ ਇਲਾਕੇ ਵਿੱਚ ਨਸ਼ਾ ਵੇਚਣ ਅਤੇ ਉਗਰਾਹੀ ਕਰਨ ਦੇ ਧੰਦੇ ਵਿੱਚ ਸ਼ਾਮਲ ਹਨ। Bhatinda Brutal Fight Video Viral ਪਿਛਲੇ ਕੁਝ ਸਮੇਂ ਤੋਂ ਦੋਵਾਂ ਗੁੱਟਾਂ ਵਿੱਚ ਖਿੱਚੋਤਾਣ ਚੱਲ ਰਹੀ ਸੀ, ਜੋ ਅਖੀਰ ਖ਼ੂਨੀ ਟਕਰਾਅ ਵਿੱਚ ਬਦਲ ਗਈ।

ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਵੀ ਚਰਚਾ ਦਾ ਵਿਸ਼ਾ ਬਣ ਗਈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਹ ਵੀਡੀਓ ਸਾਂਝੀ ਕਰਦਿਆਂ ਪੰਜਾਬ ਸਰਕਾਰ ਦੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ‘ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ।Bhatinda Brutal Fight Video Viral ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਗੈਂਗਸਟਰਵਾਦ ਅਤੇ ਨਸ਼ਾ ਤਸਕਰਾਂ ਦਾ ਗੱਠਜੋੜ ਮਜ਼ਬੂਤ ਹੋ ਰਿਹਾ ਹੈ ਅਤੇ ਸੱਤਾਧਾਰੀ ਆਗੂਆਂ ਦੀ ਕਥਿਤ ਸ਼ਹਿ ‘ਤੇ ਇਹ ਗੈਰ-ਕਾਨੂੰਨੀ ਗਤੀਵਿਧੀਆਂ ਫਲ-ਫੁੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਦੀ ਇਹ ਘਟਨਾ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹਦੀ ਹੈ।

ਦੂਜੇ ਪਾਸੇ, ਪੁਲਿਸ ਨੇ ਵਾਇਰਲ ਵੀਡੀਓ ਦਾ ਨੋਟਿਸ ਲੈਂਦਿਆਂ ਮਾਮਲੇ ਦੀ ਜਾਂਚ ਵਿੱਢ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲਾਵਰਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ ਅਤੇ ਉਹਨਾਂ ਖਿਲਾਫ ਥਾਣਾ ਕੈਨਾਲ ਕਲੋਨੀ ਵਿਖੇ ਪਰਚਾ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਲਾਕੇ ਵਿੱਚ ਤਣਾਅ ਨੂੰ ਦੇਖਦਿਆਂ ਸੁਰੱਖਿਆ ਵਧਾ ਦਿੱਤੀ ਗਈ ਹੈ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *