Bikram Majithia in Court Feb 26
Bikram Majithia in Court Feb 26 : ਚੰਡੀਗੜ੍ਹ 24 ਫਰਵਰੀ 2026 – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਇਹ ਪੇਸ਼ੀ ਸਾਲ 2021 ਵਿੱਚ ਮੁੱਖ ਮੰਤਰੀ ਦੇ ਨਿਵਾਸ ਦੇ ਘਿਰਾਓ ਨਾਲ ਸਬੰਧਤ ਇੱਕ ਕੇਸ ਵਿੱਚ ਹੋਈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 26 ਫਰਵਰੀ ਲਈ ਨਿਯਤ ਕੀਤੀ ਹੈ।
ਸਾਲ 2021 ਵਿੱਚ, ਅਕਾਲੀ ਦਲ ਵੱਲੋਂ ਵਧਦੀ ਮਹਿੰਗਾਈ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਿਵਾਸ ਦਾ ਘਿਰਾਓ ਕਰਨ ਦਾ ਯਤਨ ਕੀਤਾ ਗਿਆ ਸੀ। ਇਸ ਦੌਰਾਨ ਚੰਡੀਗੜ੍ਹ ਪੁਲਿਸ ਨਾਲ ਹੋਈ ਟਕਰਾਅ ਅਤੇ ਸਰਕਾਰੀ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਹੇਠ ਮਜੀਠੀਆ ਅਤੇ ਹੋਰਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇਸ ਮਾਮਲੇ ਦੀ ਸੁਣਵਾਈ ‘ਤੇ ਰੋਕ ਲਗਾਈ ਗਈ ਸੀ। ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ (ਜਿਸ ਵਿੱਚ ਉਹ ਹਾਲ ਹੀ ਵਿੱਚ ਜ਼ਮਾਨਤ ‘ਤੇ ਬਾਹਰ ਆਏ ਹਨ) ਤੋਂ ਬਾਅਦ, ਇਸ ਕੇਸ ‘ਤੇ ਲੱਗੀ ਰੋਕ ਹਟਾ ਦਿੱਤੀ ਗਈ ਹੈ।

ਅਦਾਲਤ ਵੱਲੋਂ ਮੰਗਲਵਾਰ ਨੂੰ ਪੇਸ਼ ਹੋਣ ਲਈ ਭੇਜੇ ਗਏ ਸੰਮਨਾਂ ਦੀ ਪਾਲਣਾ ਕਰਦਿਆਂ ਮਜੀਠੀਆ ਅੱਜ ਅਦਾਲਤ ਵਿੱਚ ਹਾਜ਼ਰ ਹੋਏ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਉਨ੍ਹਾਂ ਨੇ ਪਾਰਟੀ ਦੀ ਜ਼ਰੂਰੀ ਮੀਟਿੰਗ ਕਾਰਨ ਪੇਸ਼ੀ ਤੋਂ ਇੱਕ ਦਿਨ ਦੀ ਛੋਟ ਮੰਗੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅੱਜ ਪੇਸ਼ ਹੋਣ ਲਈ ਕਿਹਾ ਗਿਆ ਸੀ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
