ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਪਟਿਆਲਾ ਦੌਰਾ

Muskaan gill
2 Min Read

BJP Punjab farmers MSP news

BJP Punjab farmers MSP news : 6 ਫਰਵਰੀ ਆਵਾਜ਼ ਇੰਡੀਆ ਟੂਡੇ – ਪਟਿਆਲਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਟਿਆਲਾ ਦੇ ਹਲਕਾ ਸਨੋਰ ਦੇ ਇਲਾਕਾ ਬਲਬੇੜਾ ਪਹੁੰਚੇ। ਇਸ ਦੌਰੇ ਦੌਰਾਨ ਸਤਪਾਲ ਪੁਨੀਆ ਸਮੇਤ ਕਈ ਹੋਰ ਲੋਕ ਭਾਜਪਾ ਵਿੱਚ ਸ਼ਾਮਿਲ ਹੋਏ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ — ਚਾਹੇ ਉਹ ਕਾਂਗਰਸ ਹੋਵੇ, ਚਾਹੇ ਅਕਾਲੀ ਦਲ ਜਾਂ ਮੌਜੂਦਾ ਆਪ ਦੀ ਸਰਕਾਰ — ਨੇ ਲੋਕਾਂ ਨਾਲ ਧੋਖਾ ਕੀਤਾ ਹੈ। ਨਾਇਬ ਸਿੰਘ ਸੈਣੀ ਨੇ ਦੱਸਿਆ ਕਿ ਪੰਜਾਬ ਦੀ ਸਰਕਾਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨ ਵਿੱਚ ਪੰਜਾਬ ਲਈ ਪਿਆਰ ਹੈ ਅਤੇ ਪਿਛਲੇ ਸਮੇਂ ਵਿੱਚ ਪੰਜਾਬ ਵਿੱਚ ਆਏ ਭਿਆਨਕ ਹੜ੍ਹ ਦੇ ਸਮੇਂ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਤੁਰੰਤ ਕਰੋੜਾਂ ਦਾ ਮੁਆਵਜ਼ਾ ਦਿੱਤਾ।

BJP Punjab farmers MSP news-

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਸੈਣੀ ਨੇ ਕਿਹਾ ਕਿ ਜਿਸ ਤਰ੍ਹਾਂ ਹਰਿਆਣਾ ਵਿੱਚ ਕਿਸਾਨਾਂ ਨੂੰ ਐਮਐਸਪੀ ਦਿੱਤੀ ਜਾ ਰਹੀ ਹੈ, ਓਸੇ ਤਰ੍ਹਾਂ ਪੰਜਾਬ ਸਰਕਾਰ ਵੀ ਕਿਸਾਨਾਂ ਨੂੰ ਐਮਐਸਪੀ ਦੇਵੇ। ਉਹਨਾਂ ਨੇ ਇਹ ਵੀ ਕਿਹਾ ਕਿ ਜਲਦ ਹੋਰ ਵੀ ਵੱਡੇ ਚਿਹਰੇ ਭਾਜਪਾ ਵਿੱਚ ਸ਼ਾਮਿਲ ਹੋਣਗੇ।

ਨਾਇਬ ਸਿੰਘ ਸੈਣੀ, ਮੁੱਖ ਮੰਤਰੀ ਹਰਿਆਣਾ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

TAGGED:
Leave a Comment

Leave a Reply

Your email address will not be published. Required fields are marked *