BJP Punjab leadership
BJP Punjab leadership : ਭੁੱਚੋ ਮੰਡੀ ਨਥਾਣਾ (ਹਰਬੰਸ ਸਿੰਘ ਭੋਲਾ) ਆਵਾਜ਼ ਇੰਡੀਆ ਟੁਡੇ -ਭਾਜਪਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਪੰਜਾਬ ਵਿੱਚ ਮਾੜੀ ਆਰਥਿਕਤਾ ਅਤੇ ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ ‘ਤੇ ਚਿੰਤਾ ਪ੍ਰਗਟਾਈ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਡਬਲ ਇੰਜਨ ਵਾਲੀ ਭਾਜਪਾ ਦੀ ਸਰਕਾਰ ਸਮੇਂ ਦੀ ਲੋੜ ਹੈ।
ਸਰੂਪ ਸਿੰਘਲਾ ਨੇ ਦੱਸਿਆ ਕਿ ਅੱਜ ਸੂਬੇ ਵਿੱਚ ਆਰਥਿਕਤਾ ਅਤੇ ਅਮਨ ਕਾਨੂੰਨ ਦੀ ਸਥਿਤੀ ਚਿੰਤਾਜਨਕ ਹੈ।BJP Punjab leadership ਕੇਂਦਰ ਵਿੱਚ ਭਾਜਪਾ ਦੀ ਸਰਕਾਰ ਅਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਹੋਣ ਨਾਲ ਸੂਬਾ ਤਰੱਕੀ ਅਤੇ ਖੁਸ਼ਹਾਲੀ ਦੀ ਰਾਹ ‘ਤੇ ਤੁਰਦਾ ਹੋਵੇਗਾ।
ਉਹਨਾਂ ਕਿਹਾ ਕਿ ਦਿਨ ਦਿਹਾੜੇ ਕਤਲ ਅਤੇ ਗੈਂਗਸਟਰਾਂ ਵੱਲੋਂ ਫਰੌਤੀਆਂ ਮੰਗਣ ਤੇ ਰਕਮ ਨਾ ਦੇਣ ‘ਤੇ ਫਾਇਰਿੰਗ ਕਰਨਾ ਪੰਜਾਬ ਵਿੱਚ ਸਰਕਾਰ ਦੀ ਅਸਫਲਤਾ ਦਾ ਸਬੂਤ ਹੈ।BJP Punjab leadership ਡੀਜੀਪੀ ਗੌਰਵ ਯਾਦਵ ਨਸ਼ਿਆਂ ਅਤੇ ਗੈਂਗਸਟਰਾਂ ਖਿਲਾਫ ਸਖਤ ਕਦਮ ਚੁੱਕਣ ਦੇ ਦਾਅਵੇ ਕਰਦੇ ਹਨ ਪਰ ਜਮੀਨੀ ਹਕੀਕਤ ਵੱਖਰੀ ਹੈ।
ਸਰੂਪ ਸਿੰਘਲਾ ਨੇ ਕਿਹਾ ਕਿ ਹਰ ਪਾਸੇ ਨਸ਼ੇ ਨਾਲ ਨੌਜਵਾਨਾਂ ਦੀ ਮੌਤ ਹੋ ਰਹੀ ਹੈ ਅਤੇ ਗੈਂਗਸਟਰਾਂ ਦਾ ਬੋਲਬਾਲਾ ਵੱਧ ਰਿਹਾ ਹੈ। ਇਸ ਕਾਰਨ ਵਪਾਰੀਆਂ ਵਿੱਚ ਵੀ ਦਹਿਸ਼ਤ ਦਾ ਮਾਹੌਲ ਹੈ। ਉਹਨਾਂ ਨੇ ਕਿਹਾ ਕਿ ਹੋਰ ਸੂਬਿਆਂ ਵਿੱਚ ਜਦੋਂ ਭਾਜਪਾ ਦੀ ਸਰਕਾਰ ਬਣੀ, ਉਸੇ ਵੇਲੇ ਤਰੱਕੀ ਦੀ ਰਫਤਾਰ ਤੇਜ਼ ਹੋਈ।
ਸਰੂਪ ਸਿੰਘਲਾ ਨੇ ਅਹੁਦਾ ਦਿੱਤਾ ਕਿ ਪੰਜਾਬ ਦਾ ਕਰਜ਼ਾ 4 ਲੱਖ ਕਰੋੜ ਤੋਂ ਵੱਧ ਹੋ ਚੁੱਕਾ ਹੈ ਅਤੇ ਪੰਜਾਬ ਵਿੱਚ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਭਾਜਪਾ ਦੀ ਸਰਕਾਰ ਜਰੂਰੀ ਹੈ। ਉਹਨਾਂ ਪੰਜਾਬੀਆਂ ਨੂੰ ਆਗਾਹ ਕੀਤਾ ਕਿ ਪਿਛਲੀਆਂ ਸਰਕਾਰਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਨੌ ਸਾਲ ਦੇ ਕਾਰਜਕਾਲ ਨੂੰ ਧਿਆਨ ਵਿੱਚ ਰੱਖ ਕੇ ਭਾਜਪਾ ਦੀ ਮਜ਼ਬੂਤੀ ਲਈ ਅੱਗੇ ਆਉਣ।
ਸਰੂਪ ਸਿੰਘਲਾ ਨੇ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੜਕਾਂ ਅਤੇ ਰੇਲ ਨੈੱਟਵਰਕ ਨੂੰ ਮਜ਼ਬੂਤ ਕਰਨ ਦੇ ਨਾਲ ਕਿਸਾਨਾਂ ਅਤੇ ਮਹਿਲਾਵਾਂ ਲਈ ਵੱਡੀਆਂ ਯੋਜਨਾਵਾਂ ਲਾਗੂ ਕੀਤੀਆਂ। ਇਸ ਮੌਕੇ ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ।
ਸਰੂਪ ਸਿੰਘਲਾ ਨੇ ਕਿਹਾ ਕਿ ਦੇਸ਼ ਵਿੱਚ ਭਾਜਪਾ ਦੀ ਅਗਵਾਈ ਹੇਠ ਹਰ ਵਰਗ ਤਰੱਕੀ ਵੱਲ ਹੈ ਅਤੇ ਪੰਜਾਬ ਨੂੰ ਵੀ ਭਾਜਪਾ ਦੀ ਤਾਕਤ ਦੀ ਲੋੜ ਹੈ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
