Cancer treatment
Cancer treatment : ਭੁੱਚੋ, ਮੰਡੀ ਨਥਾਣਾ 20 ਫਰਵਰੀ (ਹਰਬੰਸ ਸਿੰਘ ਭੋਲਾ) ਆਵਾਜ਼ ਇੰਡੀਆ ਟੁਡੇ- ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਜ਼ਿਲ੍ਹਾ ਹਸਪਤਾਲਾਂ ਵਿੱਚ ਕੈਂਸਰ ਦੇ ਇਲਾਜ ਲਈ ਕੀਮੋਥੈਰੇਪੀ ਦੀ ਸਹੂਲਤ ਮੁਹਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਕਦਮ ਸਿਹਤ ਸੇਵਾਵਾਂ ਵਿੱਚ ਸੁਧਾਰ ਅਤੇ ਮਰੀਜ਼ਾਂ ਲਈ ਆਰਥਿਕ ਤੇ ਮਾਨਸਿਕ ਰਾਹਤ ਲਿਆਉਣ ਲਈ ਸ਼ਲਾਘਾਯੋਗ ਮੰਨਿਆ ਜਾ ਰਿਹਾ ਹੈ।
ਸਮਾਜ ਸੇਵੀ ਅਤੇ ਸਾਬਕਾ ਸਰਪੰਚ ਅਮਨਦੀਪ ਸਿੰਘ ਪੂਹਲੀ, ਗੁਰਟੇਕ ਸਿੰਘ ਪੂਹਲੀ ਅਤੇ ਮਹਿੰਦਰ ਸਿੰਘ ਖਾਲਸਾ ਨਾਥਪੁਰਾ ਨੇ ਕਿਹਾ ਕਿ ਪਿੰਡਾਂ ਅਤੇ ਛੋਟੇ ਸ਼ਹਿਰਾਂ ਵਿੱਚ ਰਹਿੰਦੇ ਮਰੀਜ਼ਾਂ ਲਈ ਇਹ ਕਦਮ ਜੀਵਨਦਾਇਕ ਸਾਬਤ ਹੋ ਸਕਦਾ ਹੈ। ਕੇਂਦਰ ਸਰਕਾਰ ਦਾ ਇਹ ਫੈਸਲਾ ਲੋਕ ਹਿਤੈਸ਼ੀ ਅਤੇ ਦੂਰ ਅੰਦੇਸ਼ੀ ਭਰਿਆ ਹੈ।

ਜੇ ਇਸ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਗਿਆ ਅਤੇ ਜ਼ਰੂਰੀ ਢਾਂਚਾਗਤ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਤਾਂ ਦੇਸ਼ ਭਰ ਵਿੱਚ ਕੈਂਸਰ ਦੇ ਮਰੀਜ਼ਾਂ ਲਈ ਇਲਾਜ ਹੋਰ ਵੀ ਸੋਖਾ ਹੋ ਜਾਵੇਗਾ। ਕਿਉਂਕਿ ਕੀਮੋਥੈਰੇਪੀ ਕੈਂਸਰ ਦੇ ਇਲਾਜ ਦਾ ਇੱਕ ਅਹਿਮ ਹਿੱਸਾ ਹੈ, ਜੋ ਮੌਜੂਦਾ ਕੈਂਸਰ ਸੈਲਾਂ ਨੂੰ ਨਸ਼ਟ ਕਰਨ, ਉਨ੍ਹਾਂ ਦੇ ਵਾਧੇ ਨੂੰ ਰੋਕਣ ਅਤੇ ਬੀਮਾਰੀ ਦੇ ਸਰੀਰ ਵਿੱਚ ਫੈਲਣ ਤੋਂ ਬਚਾਉਣ ਵਿੱਚ ਮਦਦਗਾਰ ਹੈ।
ਕੈਂਸਰ ਦਾ ਇਲਾਜ ਮਹਿੰਗਾ ਹੈ ਅਤੇ ਹਰ ਕਿਸੇ ਦੀ ਪਹੁੰਚ ਵਿੱਚ ਨਹੀਂ, ਇਸ ਲਈ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
