Chandigarh News : ਚੰਡੀਗੜ੍ਹ ‘ਚ ਇੱਕ ਤੇਜ਼ ਰਫ਼ਤਾਰ ਕਾਰ ਨੇ ਇੱਕ ਬਾਈਕ ਸਵਾਰ ਸਮੇਤ ਫੁੱਟਪਾਥ ‘ਤੇ ਖੜ੍ਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ।
Chandigarh News
ਇੱਕ ਤੇਜ਼ ਰਫ਼ਤਾਰ ਕਾਰ ਨੇ ਤਿੰਨ ਘਰਾਂ ਵਿੱਚ ਸਥਰ ਵਿਛਾ ਦਿੱਤੇ ਨੇ, ਉਨ੍ਹਾਂ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਇਹ ਤੇਜ਼ ਰਫ਼ਤਾਰ ਕਾਰ ਮਾਮਲਾ ਚੰਡੀਗੜ੍ਹ ਤੋਂ ਆਇਆ ਹੈ। ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਇੱਕ ਬਾਈਕ ਸਵਾਰ ਸਮੇਤ ਫੁੱਟਪਾਥ ‘ਤੇ ਖੜ੍ਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 2 ਔਰਤਾਂ ਤੇ 1 ਪੁਰਸ਼ ਦੀ ਮੌਤ ਹੋ ਗਈ ਤੇ 4 ਲੋਕ ਜ਼ਖ਼ਮੀ ਹੋ ਗਏ।
ਮਿਲੀ ਜਾਣਕਾਰੀ ਮੁਤਾਬਕ ਸਾਰੰਗਰਪੁਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਪਹਿਲਾਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰੀ ਤੇ ਉਸ ਤੋਂ ਬਾਅਦ ਬੇਕਾਬੂ ਹੋ ਕੇ ਫੁੱਟਪਾਥ ‘ਤੇ ਖੜ੍ਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ 3 ਵਿਅਕਤੀਆਂ ਦੀ ਮੌਤ ਹੋ ਗਈ ਤੇ 4 ਲੋਕਾਂ ਨੂੰ ਸੱਟਾਂ ਲੱਗੀਆਂ ਜਿਨ੍ਹਾਂ ਦਾ ਇਲਾਜ ਜਾਰੀ ਹੈ।
ਧਨਾਸ-ਮੁੱਲਾਂਪੁਰ ਰੋਡ ‘ਤੇ ਸਥਿਤ ਕਮਿਊਨਿਟੀ ਸੈਂਟਰ ਨੇੜੇ ਇਕ ਤੇਜ਼ ਰਫਤਾਰ ਬੇਕਾਬੂ ਬੀਟਲ ਕਾਰ ਨੇ ਇਕ-ਇਕ ਕਰਕੇ 7 ਲੋਕਾਂ ਨੂੰ ਆਪਣੀ ਲਪੇਟ ‘ਚ ਲੈ ਲਿਆ। ਹਾਦਸੇ ਤੋਂ ਬਾਅਦ ਕਾਰ ਛੇ ਫੁੱਟ ਉੱਚੀ ਕੰਡਿਆਲੀ ਤਾਰ ਨੂੰ ਤੋੜਦੀ ਹੋਈ ਟੋਏ ਵਿੱਚ ਜਾ ਡਿੱਗੀ। ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਪੀਜੀਆਈ ਲਿਜਾਇਆ ਗਿਆ। ਜਿੱਥੇ ਦੋ ਔਰਤਾਂ ਅਤੇ ਇੱਕ ਪੁਰਸ਼ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ।
ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
Chandigarh News
ਘਟਨਾ ਸਬੰਧੀ ਸਾਰੰਗਰਪੁਰ ਦੇ ਥਾਣਾ ਮੁਖੀ ਰੋਹਿਤ ਕੁਮਾਰ ਨੇ ਦੱਸਿਆ ਕਿ ਉਕਤ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਤੇ ਉਨ੍ਹਾਂ ਦਾ ਇਲਾਜ ਜਾਰੀ ਹੈ। ਪੁਲਿਸ ਨੇ ਦੋਸ਼ੀ ਕਾਰ ਚਾਲਕ ਖਿਲਾਫ ਧਾਰਾ 304 ਤਹਿਤ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਸੂਤਰਾਂ ਮੁਤਾਬਕ ਕਾਰ ਕਮਲਜੀਤ ਸਿੰਘ ਦੇ ਨਾਂ ‘ਤੇ ਰਜਿਸਟਰਡ ਹੈ, ਜੋ ਜ਼ੀਰਕਪੁਰ ਦੇ ਪਿੰਡ ਪਭਾਤ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।
Chandigarh | 3 dead & 4 injured after speeding car collided with bike & ran over the people on footpath at Dhanas area. Injured admitted to hospital.
Three people died in this accident including two women & one man. The accident happened due to high speed. The car first hit a… pic.twitter.com/0D4OCeJs82
— ANI (@ANI) May 19, 2023