Child health awareness session
Child health awareness session : ਕ੍ਰਾਈਮ ਆਵਾਜ਼ ਇੰਡੀਆ ਬਠਿੰਡਾ 16 ਜਨਵਰੀ (ਭੁੱਲਰ) – ਸਰਦੀ ਦੇ ਵਧ ਰਹੇ ਪ੍ਰਭਾਵ ਨੂੰ ਧਿਆਨ ਵਿੱਚ ਰੱਖਦਿਆਂ, ਜੱਚਾ-ਬੱਚਾ ਹਸਪਤਾਲ ਬਠਿੰਡਾ ਵਿੱਚ ਜਣੇਪੇ ਤੋਂ ਬਾਅਦ ਮਾਂ ਅਤੇ ਨਵਜੰਮੇ ਬੱਚੇ ਦੀ ਸੁਚੱਜੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਜਾਗਰੂਕਤਾ ਸੈਸ਼ਨ ਆਯੋਜਿਤ ਕੀਤਾ ਗਿਆ।
ਸੈਸ਼ਨ ਸਿਵਲ ਸਰਜਨ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤਮਨਿੰਦਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਦੌਰਾਨ ਗਰਭਵਤੀ ਔਰਤਾਂ ਅਤੇ ਨਵੀਆਂ ਬਣੀਆਂ ਮਾਵਾਂ ਨੂੰ ਠੰਢ ਦੇ ਮੌਸਮ ਵਿੱਚ ਸਿਹਤ ਸੰਬੰਧੀ ਸਾਵਧਾਨੀਆਂ ਬਾਰੇ ਜਾਣੂ ਕਰਵਾਇਆ ਗਿਆ।
ਬੱਚਿਆਂ ਦੇ ਮਾਹਿਰ ਡਾਕਟਰ ਅੰਕੁਸ਼ ਨੇ ਨਮੂਨੀਆ ਵਰਗੀ ਘਾਤਕ ਬਿਮਾਰੀ ਪ੍ਰਤੀ ਸੁਚੇਤ ਕਰਦਿਆਂ ਦੱਸਿਆ ਕਿ ਪੰਜ ਸਾਲ ਤੱਕ ਦੇ ਬੱਚਿਆਂ ਵਿੱਚ ਮੌਤ ਦਾ ਮੁੱਖ ਕਾਰਨ ਨਮੂਨੀਆ ਹੈ, ਜੋ ਕਿ ਫੇਫੜਿਆਂ ਵਿੱਚ ਰੋਗਾਣੂਆਂ ਦੀ ਲਾਗ ਕਾਰਨ ਹੁੰਦਾ ਹੈ। ਉਨ੍ਹਾਂ ਸਲਾਹ ਦਿੱਤੀ ਕਿ ਨਮੂਨੀਆ ਦੇ ਲੱਛਣ ਦਿਖਣ ’ਤੇ ਘਰੇਲੂ ਇਲਾਜ ਵਿੱਚ ਸਮਾਂ ਗਵਾਉਣ ਦੀ ਬਜਾਏ ਤੁਰੰਤ ਮਾਹਿਰ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।
ਡਾਕਟਰ ਅੰਕੁਸ਼ ਨੇ ਬਚਾਅ ਦੇ ਤਰੀਕੇ ਦੱਸਦਿਆਂ ਕਿਹਾ ਕਿ ਮਾਂ ਦਾ ਪਹਿਲਾ ਗਾੜ੍ਹਾ ਦੁੱਧ ਬਹੁਤ ਜ਼ਰੂਰੀ ਹੈ ਅਤੇ ਛੇ ਮਹੀਨਿਆਂ ਤੱਕ ਬੱਚੇ ਨੂੰ ਸਿਰਫ਼ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ। Child health awareness session ਇਸ ਤੋਂ ਇਲਾਵਾ ਬੱਚਿਆਂ ਦੇ ਹੱਥ ਵਾਰ-ਵਾਰ ਧੋਣਾ, ਉਨ੍ਹਾਂ ਨੂੰ ਗਰਮ ਕੱਪੜਿਆਂ ਵਿੱਚ ਰੱਖਣਾ, ਨੰਗੇ ਪੈਰ ਜ਼ਮੀਨ ’ਤੇ ਨਾ ਤੁਰਨ ਦੇਣਾ ਅਤੇ ਧੂੰਏਂ ਤੋਂ ਬਚਾਉਣਾ ਮਹੱਤਵਪੂਰਣ ਹਨ। ਉਨ੍ਹਾਂ ਬੱਚਿਆਂ ਦੇ ਸੰਪੂਰਣ ਟੀਕਾਕਰਨ ’ਤੇ ਵੀ ਜ਼ੋਰ ਦਿੱਤਾ।
ਇਸ ਮੌਕੇ ਬਲਾਕ ਐਜੂਕੇਟਰ ਪਵਨਜੀਤ ਕੌਰ, ਕਾਊਂਸਲਰ ਚਰਨਪਾਲ ਕੌਰ ਅਤੇ ਸਿਹਤ ਸੁਪਰਵਾਈਜ਼ਰ ਗੁਰਜਿੰਦਰ ਕੌਰ ਨੇ ਮਾਂ ਦੀ ਸਿਹਤ ਸੰਭਾਲ, ਪੌਸ਼ਟਿਕ ਆਹਾਰ, ਸਾਫ਼-ਸਫਾਈ ਅਤੇ ਜਣੇਪੇ ਮਗਰੋਂ ਆਉਣ ਵਾਲੀਆਂ ਸਰੀਰਕ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ।Child health awareness session ਮਾਹਿਰਾਂ ਨੇ ਅਪੀਲ ਕੀਤੀ ਕਿ ਜਣੇਪੇ ਤੋਂ ਬਾਅਦ ਨਿਯਮਿਤ ਚੈੱਕਅੱਪ ਕਰਵਾਉਂਦੇ ਰਹਿਣਾ ਚਾਹੀਦਾ ਹੈ।
ਸੈਸ਼ਨ ਵਿੱਚ ਨਰਸਿੰਗ ਸਟਾਫ਼ ਸਵਰਨ ਕੌਰ, ਏ.ਐਨ.ਐਮ ਦਿਵਿਆ ਅਤੇ ਨਰਸਿੰਗ ਸਟੂਡੈਂਟ ਵੀ ਹਾਜ਼ਰ ਸਨ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
