Child Murder News In Hoshiarpur : ਹੁਸ਼ਿਆਰਪੁਰ ਦੇ ਨਿਊ ਦੀਪ ਨਗਰ ਇਲਾਕੇ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ ਜਿੱਥੇ ਐਤਵਾਰ ਸ਼ਾਮ ਨੂੰ ਅਗਵਾ ਕੀਤੇ ਗਏ ਇੱਕ ਪੰਜ ਸਾਲਾ ਬੱਚੇ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਅਗਵਾ ਕਰਨ ਮਗਰੋਂ ਬੱਚੇ ਨੂੰ ਜਾਨੋਂ ਮਾਰ ਦਿੱਤਾ ਗਿਆ ਜਿਸਦੀ ਲਾਸ਼ ਰਾਏਪੁਰ ਦੇ ਸ਼ਮਸ਼ਾਨ ਘਾਟ ਚੋਂ ਬਰਾਮਦ ਹੋਈ ਹੈ।

ਮਾਮਲੇ ਦੀ ਜਾਣਕਾਰੀ ਮਿਲਣ ਮਗਰੋਂ ਹੁਸ਼ਿਆਰਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਵੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਪੁਲਿਸ ਟੀਮਾਂ ਨੇ ਇਸ ਘਿਨਾਉਣੇ ਅਪਰਾਧ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Child Murder News In Hoshiarpur : ਸ਼ਮਸ਼ਾਨ ਘਾਟ ਚੋਂ ਮਿਲੀ ਬੱਚੇ ਦੀ ਮ੍ਰਿਤਕ ਦੇਹ
ਰਿਪੋਰਟਾਂ ਅਨੁਸਾਰ, ਬੱਚੇ ਨੂੰ ਸ਼ਾਮ 5-6 ਵਜੇ ਦੇ ਕਰੀਬ ਇਲਾਕੇ ਦੀ ਇੱਕ ਗਲੀ ਤੋਂ ਅਗਵਾ ਕੀਤਾ ਗਿਆ ਸੀ। ਅਗਵਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਤੁਰੰਤ ਬਾਅਦ ਪੁਲਿਸ ਨੇ ਕਾਰਵਾਈ ਕੀਤੀ। ਸੂਚਨਾ ਮਿਲਣ ‘ਤੇ ਡੀਐਸਪੀ ਦੇਵ ਦੱਤ ਸ਼ਰਮਾ ਪੁਰਹੀਰਨ ਪੁਲਿਸ ਸਟੇਸ਼ਨ ਦੇ ਅਧਿਕਾਰੀਆਂ ਨਾਲ ਮੌਕੇ ‘ਤੇ ਪਹੁੰਚੇ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
” Child Murder News In Hoshiarpur ”
ਜਾਂਚ ਦੌਰਾਨ ਪਤਾ ਲੱਗਿਆ ਕਿ ਅਗਵਾ ਕੀਤੇ ਗਏ ਬੱਚੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਅਗਵਾਕਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ ਨਸ਼ੇ ਦਾ ਆਦੀ ਹੈ। Child Murder News In Hoshiarpur
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ