ਬੱਚਿਆਂ ਨੂੰ ਜਿਨਸੀ ਸ਼ੋਸ਼ਣ ਤੋਂ ਬਚਾਉਣ ਲਈ ਜ਼ਿਲ੍ਹੇ ਦੇ ਸਕੂਲਾਂ ਵਿੱਚ ਜਾਗਰੂਕਤਾ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ

Muskaan gill
3 Min Read
Child Safety, Prevent Abuse, Komal Film-

Child Safety, Prevent Abuse, Komal Film

ਬਰਨਾਲਾ 

Child Safety, Prevent Abuse, Komal Film : ਕ੍ਰਾਈਮ ਆਵਾਜ਼ ਇੰਡੀਆ 23 ਦਸੰਬਰ 2025 ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਜਿਣਸੀ ਸ਼ੋਸ਼ਣ ਤੋਂ ਬਚਾਉਣ ਸਬੰਧੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਕੋਮਲ (ਫਿਲਮ ਦਾ ਨਾਮ) ਫ਼ਿਲਮ ਦਿਖਾਈ ਗਈ। ਇਹ ਫ਼ਿਲਮ ਬੱਚਿਆਂ ਨਾਲ ਹੋਣ ਵਾਲੇ ਜਿਣਸੀ ਸ਼ੋਸ਼ਣ ’ਤੇ ਆਧਾਰਿਤ ਹੈ।

ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਲਮਾਜਰਾ, ਸਰਕਾਰੀ ਹਾਈ ਸਕੂਲ ਭੈਣੀ ਜੱਸਾ, ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਸੈਦੋ ਅਤੇ ਸਰਕਾਰੀ ਹਾਈ ਸਕੂਲ ਤਾਜੋਕੇ ਵਿੱਚ ਵਿਦਿਆਰਥੀਆਂ ਨੂੰ ਇਹ ਫ਼ਿਲਮ ਦਿਖਾਈ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹੋਰ ਬਾਕੀ ਸਕੂਲਾਂ ਵਿੱਚ ਵੀ ਕੋਮਲ ਫ਼ਿਲਮ ਦਿਖਾਈ ਜਾ ਰਹੀ ਹੈ, ਤਾਂ ਜੋ ਹਰ ਬੱਚੇ ਤੱਕ ਬਾਲ ਸੁਰੱਖਿਆ ਸਬੰਧੀ ਜਾਗਰੂਕਤਾ ਪਹੁੰਚ ਸਕੇ।

Child Safety, Prevent Abuse, Komal Film-

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਇਸ ਫ਼ਿਲਮ ਰਾਹੀਂ ਬੱਚਿਆਂ ਨੂੰ ਜਿਣਸੀ ਸ਼ੋਸ਼ਣ ਤੋਂ ਬਚਾਅ ਅਤੇ ਆਪਣੀ ਸੁਰੱਖਿਆ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ Child Safety, Prevent Abuse, Komal Film ਫ਼ਿਲਮ ਵਿੱਚ ਬੱਚਿਆਂ ਨੂੰ ਸੁਰੱਖਿਅਤ ਅਤੇ ਅਸੁਰੱਖਿਅਤ ਛੂਹ ਦੀ ਪਹਿਚਾਣ ਕਰਵਾਈ ਗਈ ਅਤੇ ਇਹ ਸਮਝਾਇਆ ਗਿਆ ਕਿ ਕਿਸੇ ਵੀ ਗਲਤ ਜਾਂ ਅਸਹਿਜ ਸਥਿਤੀ ਵਿੱਚ ਡਰਣ ਦੀ ਲੋੜ ਨਹੀਂ ਹੁੰਦੀ।

ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਇਹ ਵੀ ਸਿੱਖਿਆ ਦਿੱਤੀ ਗਈ ਕਿ ਕਿਸੇ ਵੀ ਤਰ੍ਹਾਂ ਦੇ ਗਲਤ ਵਿਵਹਾਰ ਨੂੰ ਰਾਜ਼ ਨਾ ਰੱਖਿਆ ਜਾਵੇ ਅਤੇ ਤੁਰੰਤ ਆਪਣੇ ਮਾਤਾ-ਪਿਤਾ, ਅਧਿਆਪਕ ਜਾਂ ਕਿਸੇ ਭਰੋਸੇਯੋਗ ਵਿਅਕਤੀ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਵੇ।

ਇਸ ਫ਼ਿਲਮ ਰਾਹੀਂ ਖਤਰਨਾਕ ਸਥਿਤੀਆਂ ਦੀ ਪਹਿਚਾਣ, ਅਣਜਾਣ ਲੋਕਾਂ ਤੋਂ ਸਾਵਧਾਨ ਰਹਿਣ ਅਤੇ ਮੁਸੀਬਤ ਦੇ ਸਮੇਂ ਮਦਦ ਲੈਣ ਦੇ ਤਰੀਕੇ ਵੀ ਸਮਝਾਏ ਗਏ। ਨਾਲ ਹੀ ਬੱਚਿਆਂ ਨੂੰ 1098 ਚਾਈਲਡ ਹੈਲਪਲਾਈਨ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਤੇ ਸਵੈ-ਸੁਰੱਖਿਆ ਦੀ ਭਾਵਨਾ ਵਿਕਸਤ ਕਰਨ ’ਤੇ ਜ਼ੋਰ ਦਿੱਤਾ ਗਿਆ।

ਫ਼ਿਲਮ ਦੇ ਪ੍ਰਦਰਸ਼ਨ ਉਪਰੰਤ ਸਕੂਲ ਪੱਧਰ ’ਤੇ ਅਧਿਆਪਕਾਂ ਅਤੇ ਸੰਬੰਧਿਤ ਅਧਿਕਾਰੀਆਂ ਵੱਲੋਂ ਬੱਚਿਆਂ ਨਾਲ ਸੰਵਾਦ ਕਰਕੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ ਅਤੇ ਸ਼ੰਕਾਵਾਂ ਦਾ ਨਿਵਾਰਨ ਕੀਤਾ ਗਿਆ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਘਰ ਵਿੱਚ ਵੀ ਕੋਮਲ ਫ਼ਿਲਮ ਜ਼ਰੂਰ ਦਿਖਾਉਣ ਅਤੇ ਬੱਚਿਆਂ ਨਾਲ ਸੁਰੱਖਿਆ ਸਬੰਧੀ ਖੁੱਲ੍ਹੀ ਗੱਲਬਾਤ ਕਰਨ, ਤਾਂ ਜੋ ਬੱਚੇ ਕਿਸੇ ਵੀ ਗਲਤ ਘਟਨਾ ਦੀ ਸਥਿਤੀ ਵਿੱਚ ਬਿਨਾਂ ਕਿਸੇ ਡਰ ਤੋਂ ਮਦਦ ਲੈ ਸਕਣ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪਰਦੀਪ ਸਿੰਘ ਗਿੱਲ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਤਰ੍ਹਾਂ ਦੀਆਂ ਜਾਗਰੂਕਤਾ ਗਤੀਵਿਧੀਆਂ ਅੱਗੇ ਵੀ ਲਗਾਤਾਰ ਜਾਰੀ ਰਹਿਣਗੀਆਂ।

Punjab School Holiday Update
My Report: Send Your City New

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *