CM Bhagwant Mann : – 17 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੀ ਆਮਦ ਸਬੰਧੀ ਮੈਰੀਲੈਂਡ ਰਿਜ਼ੋਰਟ ਦੇ ਆਸ ਪਾਸ 1000 ਮੀਟਰ ਰੇਡੀਅਸ ‘ਚ ਡ੍ਰੋਨ ਦੀ ਵਰਤੋਂ ਦੀ ਮਨਾਹੀ, ਜ਼ਿਲ੍ਹਾ ਮੈਜਿਸਟ੍ਰੇਟ
ਬਰਨਾਲਾ, 16 ਅਗਸਤ : 17 ਅਗਸਤ ਦਿਨ ਸ਼ਨੀਵਾਰ ਨੂੰ CM Bhagwant Mann ਦੀ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਰੱਖੜੀ ਦੇ ਤਿਉਹਾਰ ਦੇ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਸਬੰਧੀ ਮੈਰੀਲੈਂਡ ਰਿਜ਼ੋਰਟ ਦੇ ਆਸ ਪਾਸ ਡਰੋਨ ਦੀ ਵਰਤੋਂ ਸਬੰਧੀ ਪਾਬੰਦੀ ਲਗਾਈ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਇਹ ਪਾਬੰਦੀ ਭਾਰਤੀ ਨਾਗਰਿਕ ਸੁਰਖਿਆ ਸਹਿਤਾ- 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲਗਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਦੀ ਆਮਦ ਸਮੇ ਪੁਖਤਾ ਸੁਰੱਖਿਆ ਪ੍ਰਬੰਧ ਕਰਨ ਹਿੱਤ ਮਾਨਯੋਗ ਮੁੱਖ ਮੰਤਰੀ ਪੰਜਾਬ ਜੀ ਦੇ ਰੂਟ ਏਰੀਆ ਅਤੇ ਸਮਾਗਮ ਵਾਲੇ ਸਥਾਨ ਦੇ ਆਲੇ-ਦੁਆਲੇ ਦੇ 1000 ਮੀਟਰ ਰੋਡੀਅਸ ਨੂੰ ਨੋ ਡ੍ਰੋਨ ਜ਼ੋਨ ਘੋਸਿਤ ਕਰਨ ਲਈ ਲਿਖਿਆ ਗਿਆ ਹੈ।
ਸੀਨੀਅਰ ਕਪਤਾਨ ਪੁਲਿਸ, ਬਰਨਾਲਾ ਇਸ ਹੁਕਮ ਦੀ ਇਨ-ਬਿੰਨ ਪਾਲਣਾ ਕਰਵਾਉਣ ਲਈ ਜਿੰਮੇਵਾਰ ਹੋਣਗੇ।