CM Bhagwant Mann Health Update : ਚੰਡੀਗੜ੍ਹ, 10 ਸਤੰਬਰ 2025: ਮੋਹਾਲੀ ਦੇ ਫੋਰਟਿਸ ਹਸਪਤਾਲ (Fortis Hospital) ਵਿੱਚ ਦਾਖਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਸਿਹਤ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੀ ਚਿੰਤਾ ਪ੍ਰਗਟਾਈ ਹੈ।

PM ਮੋਦੀ ਦੇ ਨਿਰਦੇਸ਼ਾਂ ‘ਤੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮੰਤਰੀ ਦਾ ਹਾਲ-ਚਾਲ ਜਾਨਣ ਲਈ ਹਸਪਤਾਲ ਪਹੁੰਚੇ ।
CM Bhagwant Mann Health Update : PM ਮੋਦੀ ਨੇ ਕਈ ਵਾਰ ਕੀਤਾ ਫੋਨ
ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਰਾਜਪਾਲ ਨੇ ਮੀਡੀਆ ਨੂੰ ਇੱਕ ਵੱਡੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ, “ਪ੍ਰਧਾਨ ਮੰਤਰੀ ਜੀ ਸੀਐੱਮ ਮਾਨ ਦੀ ਸਿਹਤ ਨੂੰ ਲੈ ਕੇ ਕਾਫੀ ਫਿਕਰਮੰਦ ਹਨ। CM Bhagwant Mann Health Update

ਉਨ੍ਹਾਂ ਨੇ ਕੱਲ੍ਹ 2-3 ਵਾਰ ਫੋਨ ਕਰਕੇ ਮੇਰੇ ਤੋਂ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਅਤੇ ਅੱਜ ਮੈਨੂੰ ਨਿੱਜੀ ਤੌਰ ‘ਤੇ ਮਿਲ ਕੇ ਹਾਲ ਜਾਨਣ ਦਾ ਨਿਰਦੇਸ਼ ਦਿੱਤਾ ਸੀ।” CM Bhagwant Mann Health Update
ਹੁਣ ਕਿਵੇਂ ਹੈ CM ਮਾਨ ਦੀ ਸਿਹਤ?
ਰਾਜਪਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਸੀਐੱਮ ਮਾਨ ਹੁਣ ਪਹਿਲਾਂ ਨਾਲੋਂ ਬਿਹਤਰ ਮਹਿਸੂਸ ਕਰ ਰਹੇ ਹਨ ਅਤੇ ਜਲਦੀ ਹੀ ਪੂਰੀ ਤਰ੍ਹਾਂ ਸਿਹਤਮੰਦ ਹੋ ਕੇ ਕੰਮ ‘ਤੇ ਪਰਤਣਗੇ । CM Bhagwant Mann Health Update

ਜਾਣਕਾਰੀ ਮੁਤਾਬਕ, ਸੀਐੱਮ ਮਾਨ ਨੇ ਵੀ ਰਾਜਪਾਲ ਤੋਂ ਪ੍ਰਧਾਨ ਮੰਤਰੀ ਮੋਦੀ ਨਾਲ ਹੋਈ ਗੱਲਬਾਤ ਬਾਰੇ ਪੁੱਛਿਆ। CM Bhagwant Mann Health Update
ਹੜ੍ਹਾਂ ‘ਤੇ PM ਮੋਦੀ ਨੇ ਦਿੱਤਾ ਵੱਡਾ ਭਰੋਸਾ
ਰਾਜਪਾਲ ਮੁਤਾਬਕ, ਪ੍ਰਧਾਨ ਮੰਤਰੀ ਮੋਦੀ ਦਾ ਮੰਨਣਾ ਹੈ ਕਿ ਹੜ੍ਹਾਂ ਕਾਰਨ ਪੰਜਾਬ ਦੀ ਹਾਲਤ ਹਿਮਾਚਲ ਤੋਂ ਵੀ ਜ਼ਿਆਦਾ ਖਰਾਬ ਹੈ, ਖਾਸਕਰ ਸੂਬੇ ਦੇ 4-5 ਜ਼ਿਲ੍ਹੇ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।
” CM Bhagwant Mann Health Update ”
ਉਨ੍ਹਾਂ ਨੇ ਸੀਐੱਮ ਮਾਨ ਨੂੰ ਪ੍ਰਧਾਨ ਮੰਤਰੀ ਦਾ ਸੰਦੇਸ਼ ਦਿੰਦਿਆਂ ਕਿਹਾ, “PM ਮੋਦੀ ਨੇ ਭਰੋਸਾ ਦਿਵਾਇਆ ਹੈ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਕੇਂਦਰ ਸਰਕਾਰ ਪੰਜਾਬ ਦੀ ਹਰ ਸੰਭਵ ਮਦਦ (Financial Aid) ਕਰੇਗੀ।” CM Bhagwant Mann Health Update
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ
