CM BHAGWANT MANN NEWS : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ ਆਇਆ ਹੈ। ਸੀਐਮ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਸੀਐਮ ਦੀ ਪਿਛਲੇ 2 ਦਿਨਾਂ ਤੋਂ ਤਬੀਅਤ ਖ਼ਰਾਬ ਹੈ ਅਤੇ ਸਿਹਤ ‘ਚ ਸੁਧਾਰ ਨਹੀਂ ਹੋ ਰਿਹਾ ਹੈ। ਸਿਹਤ ਜ਼ਿਆਦਾ ਖ਼ਰਾਬ ਹੋਣ ’ਤੇ ਡਾਕਟਰਾਂ ਨੇ ਸੀਐਮ ਭਗਵੰਤ ਮਾਨ ਨੂੰ ਹਸਪਤਾਲ ‘ਚ ਦਾਖਲ ਕਰਨ ਦੀ ਸਲਾਹ ਦਿੱਤੀ ਹੈ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੀ ਅੱਜ ਸ਼ਾਮ 4 ਵਜੇ ਹੋਣ ਵਾਲੀ ਕੈਬਨਿਟ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਠੀਕ ਨਹੀਂ ਹੈ। ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਵੀਰਵਾਰ ਨੂੰ ਸਵੇਰੇ ਮੁੱਖ ਮੰਤਰੀ ਬਿਮਾਰ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦਾ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ ਸੀ। CM BHAGWANT MANN NEWS
CM BHAGWANT MANN NEWS
ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਭਗਵੰਤ ਮਾਨ ਨੂੰ ਤੇਜ਼ ਬੁਖ਼ਾਰ ਹੈ ਅਤੇ ਉਹ ਪਿਛਲੇ ਦੋ ਦਿਨਾਂ ਤੋਂ ਆਪਣੀ ਸਰਕਾਰੀ ਰਿਹਾਇਸ਼ ‘ਤੇ ਹੀ ਹਨ। ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਉਹ ਬਿਮਾਰ ਹੋ ਗਏ ਸਨ। ਇਸ ਦੌਰਾਨ ਵੀਰਵਾਰ ਨੂੰ ‘ਆਮ ਆਦਮੀ ਪਾਰਟੀ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸੀਐਮ ਮਾਨ ਨੂੰ ਮਿਲਣ ਲਈ ਉਨ੍ਹਾਂ ਦੇ ਘਰਚੇ ਸਨ।
” CM BHAGWANT MANN NEWS ”
ਇਸ ਵੇਲੇ ਪੰਜਾਬ ਦੇ 1902 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ। ਸੂਬਾ ਸਰਕਾਰ ਨੇ ਆਪਣੇ ਪੱਧਰ ‘ਤੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਗਜ਼ਟਿਡ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਸਾਰੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਤੁਰੰਤ ਮਦਦ ਮਿਲ ਸਕੇ ਤਾਂ ਜੋ ਲੋਕਾਂ ਨੂੰ ਪਹਿਲ ਦੇ ਆਧਾਰ ‘ਤੇ ਲੋੜੀਂਦੀ ਮਦਦ ਮਿਲ ਸਕੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਰੇ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਸੰਭਾਲ ਰਹੇ ਹਨ। CM BHAGWANT MANN NEWS
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ