CM Mann Protects Guru Granth
CM Mann Protects Guru Granth : ਚੰਡੀਗੜ੍ਹ, 18 ਜਨਵਰੀ 2026-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲੱਭਣ ਲਈ ਸਰਕਾਰ ਨੂੰ ਜ਼ਰੂਰਤ ਪਈ ਕਿ ਸਖ਼ਤ ਕਦਮ ਚੁੱਕਣੇ ਪਏ। ਮਾਨ ਨੇ ਇਹ ਵੀ ਦੱਸਿਆ ਕਿ ਉਨ੍ਹਾਂ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਨਾਲ ਸਬੰਧਤ ਦੋਸ਼ ਲਗਾਏ ਜਾ ਰਹੇ ਹਨ, ਜਦੋਂ ਕਿ ਮੱਥਾ ਤਾਂ ਸਵੈ-ਇਚ ਛੇਤੀ ਲਾਇਆ ਗਿਆ ਹੈ।
ਉਨ੍ਹਾਂ ਨੇ ਇਹ ਵੀ ਜੋੜਿਆ ਕਿ ਐਸ.ਜੀ.ਪੀ.ਸੀ. ਦੇ ਪ੍ਰਧਾਨ ਧਾਮੀ ਨੂੰ ਕਿਹਾ ਗਿਆ ਹੈ ਕਿ ਉਹ ਕਿਸੇ ਵਿਅਕਤੀ ਵਿਸ਼ੇਸ਼, ਜਿਵੇਂ ਕਿ ਸੁਖਬੀਰ ਬਾਦਲ, ਨਾਲ ਨਹੀਂ, ਸਗੋਂ ਗੁਰੂ ਸਾਹਿਬ ਦੇ ਸਿਪਾਹੀ ਵਜੋਂ ਕੰਮ ਕਰਨ।ਉਨ੍ਹਾਂ ਕਿ ਪ੍ਰਧਾਨ ਧਾਮੀ ਸੁਖਬੀਰ ਬਾਦਲ ਦਾ ਸਿਪਾਹੀ ਹੈ ਜਦ ਕਿ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਸਿਪਾਹੀ ਹੋਣਾ ਚਾਹੀਦਾ ਸੀ। ਕਿਹਾ ਕਿ ਸਰੂਪਾਂ ਦੀ ਸਾਂਭ ਦਾ ਕੰਮ ਐਸ ਜੀ ਪੀ ਸੀ ਨੂੰ ਚਾਹੀਦਾ ਸੀ ਪਰ ਹੁਣ ਸਾਨੂੰ ਕਰਨਾ ਪੈ ਰਿਹਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਦੇ ਮਹਾਨ ਲੇਖਕਾਂ ਜਿਵੇਂ ਸ਼ਾਹ ਮੁਹੰਮਦ ਅਤੇ ਹਾਸ਼ਮ ਸ਼ਾਹ ਦੇ ਪਿੰਡਾਂ ਵਿੱਚ ਆਧੁਨਿਕ ਲਾਇਬ੍ਰੇਰੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਅਤੇ ਪੁਰਖਿਆਂ ਦੀਆਂ ਲੜਾਈਆਂ ਬਾਰੇ ਪੜ੍ਹਾਉਣਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦਾ ਫਰਜ਼ ਸੀ ਕਿ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ ਬਾਰੇ ਨਵੀਂ ਪੀੜ੍ਹੀ ਨੂੰ ਦੱਸਿਆ ਜਾਵੇ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
