[ CYBER CRIME ] ਚੰਡੀਗੜ੍ਹ : ਪੰਜਾਬ ਸਰਕਾਰ ਨੂੰ ਕੁਝ ਨਿੱਜੀ ਆਪਰੇਟਰਾਂ ਵੱਲੋਂ ਕਥਿਤ ਤੌਰ ‘ਤੇ ਸਿਆਸੀ ਪਾਰਟੀਆਂ ਤਰਫੋਂ ਗੈਰ-ਕਾਨੂੰਨੀ ਤੌਰ ‘ਤੇ ਸਥਾਨਕ ਨਿਵਾਸੀਆਂ ਦੀ ਨਿੱਜੀ ਜਾਣਕਾਰੀ ਇਕੱਤਰ ਕਰਨ ਬਾਰੇ ਭਰੋਸੇਯੋਗ ਰਿਪੋਰਟਾਂ ਮਿਲੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ, 2023 (ਡੀ.ਪੀ.ਡੀ.ਪੀ. ਐਕਟ) ਤਹਿਤ ਸਹਿਮਤੀ ਤੋਂ ਬਿਨਾਂ ਨਿੱਜੀ ਜਾਣਕਾਰੀ ਇਕੱਤਰ ਕਰਨਾਜਾਂ ਵਰਤੋਂ ਕਰਨਾ ਸਜ਼ਾਯੋਗ ਅਪਰਾਧ ਹੈ।
![" ਸਾਵਧਾਨ ! ਤੁਹਾਡੀ ਨਿੱਜੀ ਜ਼ਿੰਦਗੀ ' ਤੇ ਕਿਸ ਦੀ ਨਜ਼ਰ ? "[ CYBER CRIME ] 2 [ CYBER CRIME ]](https://i0.wp.com/crimeawaz.in/wp-content/uploads/2025/08/image-114.png?resize=286%2C176&ssl=1)
ਇਸ ਲਈ ਸਥਾਨਕ ਪੁਲਿਸ ਨੂੰ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਸਜ਼ਾਯੋਗ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।[ CYBER CRIME ]
” ਤੁਹਾਡੀ ਜਾਣਕਾਰੀ ਸੁਰੱਖਿਅਤ ਨਹੀਂ ! ਪਰ ਕਿਉਂ ? ” [ CYBER CRIME ]
ਇਹ ਵੀ ਧਿਆਨ ਵਿੱਚ ਆਇਆ ਹੈ ਕਿ ਆਪਣੀ ਜਾਣਕਾਰੀ ਸਾਂਝੀ ਕਰਨ ਵਾਲੇ ਕਈ ਵਿਅਕਤੀਆਂ ਨੂੰ ਪੈਸਿਆਂ ਦੀ ਹੇਰਫੇਰ ਲਈ ਫ਼ੋਨ ਨੰਬਰਾਂ ਅਤੇ ਓ.ਟੀ.ਪੀ. ਦੀ ਦੁਰਵਰਤੋਂ ਵਰਗੇ ਮਾਮਲਿਆਂ ਸਮੇਤ ਘੁਟਾਲਿਆਂ ਅਤੇ ਬੈਂਕਿੰਗ ਧੋਖਾਧੜੀਆਂ ਦਾ ਸ਼ਿਕਾਰ ਬਣਾਇਆ ਗਿਆ ਹੈ।[ CYBER CRIME ]
![" ਸਾਵਧਾਨ ! ਤੁਹਾਡੀ ਨਿੱਜੀ ਜ਼ਿੰਦਗੀ ' ਤੇ ਕਿਸ ਦੀ ਨਜ਼ਰ ? "[ CYBER CRIME ] 4](https://i0.wp.com/crimeawaz.in/wp-content/uploads/2025/08/image-115.png?resize=1024%2C576&ssl=1)
ਇਸ ਲਈ ਸਰਕਾਰ ਵੱਲੋਂ ਨਾਗਰਿਕਾਂ ਨੂੰ ਆਪਣੀ ਨਿੱਜੀ ਜਾਣਕਾਰੀ ਅਣਅਧਿਕਾਰਤ ਵਿਅਕਤੀਆਂ ਜਾਂ ਏਜੰਸੀਆਂ ਨਾਲ ਸਾਂਝੀ ਨਾ ਕਰਨ ਦੀ ਅਪੀਲ ਕੀਤੀ ਗਈ ਹੈ ਕਿਉਂਕਿ ਉਨ੍ਹਾਂ ਦੀ ਜਾਣਕਾਰੀ ਦੀ ਕਿਸੇ ਵੀ ਪੜਾਅ ‘ਤੇ ਦੁਰਵਰਤੋਂ ਹੋ ਸਕਦੀ ਹੈ। ਨਾਗਰਿਕਾਂ ਨੂੰ ਸੁਚੇਤ ਰਹਿਣ ਅਤੇ ਅਜਿਹੀ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਬਾਰੇ ਤੁਰੰਤ ਅਧਿਕਾਰੀਆਂ ਨੂੰ ਰਿਪੋਰਟ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। [ CYBER CRIME ]
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ
![" ਸਾਵਧਾਨ ! ਤੁਹਾਡੀ ਨਿੱਜੀ ਜ਼ਿੰਦਗੀ ' ਤੇ ਕਿਸ ਦੀ ਨਜ਼ਰ ? "[ CYBER CRIME ] 3](https://i0.wp.com/crimeawaz.in/wp-content/uploads/2022/09/my-Report-Crime-Awaz-India-Projec.jpg?resize=512%2C300&ssl=1)