DC Barnala Meeting News : ਬਰਨਾਲਾ, 30 ਅਗਸਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐੱਸ ਵਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ ਦੇ ਅਹਿਮ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਿਛਲੇ ਦਿਨੀਂ ਮੀਂਹ ਕਰਨ ਖੜ੍ਹੇ ਪਾਣੀ ਦੀ ਨਿਕਾਸੀ ਅਤੇ ਆਗਾਮੀ ਪ੍ਰਬੰਧਾਂ ਦਾ ਜਾਇਜ਼ਾ ਲਿਆ।ਓਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਫੀਲਡ ਵਿਚ ਸਰਗਰਮ ਰਹਿਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਡਰੇਨੇਜ ਵਿਭਾਗ ਤੋਂ ਜ਼ਿਲ੍ਹੇ ਵਿਚਲੀਆਂ ਡਰੇਨਾਂ ਹਰੀਗੜ੍ਹ ਡਰੇਨ, ਧਨੌਲਾ ਡਰੇਨ, ਅਪਰ ਲਸਾੜਾ ਡਰੇਨ,

ਕੁਰੜ ਡਰੇਨ, ਸ਼ਹਿਣਾ ਡਰੇਨ ਤੇ ਟੱਲੇਵਾਲ ਡਰੇਨ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ ਜਿਸ ‘ਤੇ ਸਬੰਧਤ ਅਧਿਕਾਰੀਆਂ ਨੇ ਦੱਸਿਆ ਕਿ ਡਰੇਨਾਂ ਵਿੱਚ ਪਾਣੀ ਦਾ ਪੱਧਰ ਘਟਿਆ ਹੈ ਅਤੇ ਖੇਤਾਂ ਦਾ ਪਾਣੀ ਡਰੇਨਾਂ ਵਿਚ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਨਰੇਗਾ ਦੀ ਮਦਦ ਨਾਲ ਡਰੇਨਾਂ ਵਿਚ ਘਾਹ – ਬੂਟੀ ਸਾਫ਼ ਕਰਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਪਾਣੀ ਦੇ ਵਹਾਅ ਵਿਚ ਰੁਕਾਵਟ ਨਾ ਆਵੇ। DC Barnala Meeting News
ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਫੀਲਡ ਵਿੱਚ ਰਹਿਣ ਦੇ ਆਦੇਸ਼
ਓਨ੍ਹਾਂ ਲੋਕ ਨਿਰਮਾਣ ਵਿਭਾਗ ਤੋਂ ਸੜਕਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਜਿਸ ‘ਤੇ ਐਕਸੀਅਨ ਵਲੋਂ ਦੱਸਿਆ ਗਿਆ ਕਿ 15 ਦੇ ਕਰੀਬ ਸੜਕਾਂ ਨੁਕਸਾਨੀਆਂ ਗਈਆਂ ਹਨ ਅਤੇ ਪਾਣੀ ਘਟਣ ‘ਤੇ ਸੜਕਾਂ ‘ਤੇ ਮਿੱਟੀ ਪਵਾਉਣ ਦਾ ਕੰਮ ਚੱਲ ਰਿਹਾ ਹੈ। ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਧੌਲਾ ਗਰਿੱਡ ਵਿਚ ਪਾਣੀ ਦਾ ਪੱਧਰ ਪਹਿਲਾਂ ਨਾਲੋਂ ਘਟਿਆ ਹੈ। DC Barnala Meeting News

ਓਨ੍ਹਾਂ ਵੱਖ ਵੱਖ ਅੰਡਰਬ੍ਰਿਜਾਂ ਵਿੱਚ ਪਾਣੀ ਦੇ ਪੱਧਰ ਦਾ ਵੀ ਜਾਇਜ਼ਾ ਲਿਆ ਜਿੱਥੇ ਪਾਣੀ ਕੱਢਣ ਦਾ ਕੰਮ ਜਾਰੀ ਹੈ।ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਿੰਡਾਂ ਵਿਚ ਪਾਣੀ ਦੇ ਨਮੂਨੇ ਲੈ ਕੇ ਟੈਸਟਿੰਗ ਕੀਤੀ ਜਾ ਰਹੀ ਹੈ ਤੇ ਹੁਣ ਤਕ ਦੇ ਨਮੂਨੇ ਪਾਸ ਹਨ। ਇਸ ‘ਤੇ ਡਿਪਟੀ ਕਮਿਸ਼ਨਰ ਨੇ ਪਾਣੀ ਖੜ੍ਹਨ ਵਾਲੇ 2 ਦਰਜਨ ਦੇ ਕਰੀਬ ਪਿੰਡਾਂ ਵਿਚ ਸੈਂਪਲਿੰਗ ਪਹਿਲ ਦੇ ਆਧਾਰ ‘ਤੇ ਕਰਾਉਣ ਦੇ ਨਿਰਦੇਸ਼ ਦਿੱਤੇ। DC Barnala Meeting News
DC Barnala Meeting News : ਪਿੰਡਾਂ ਵਿਚ ਪਾਣੀ ਦੀ ਟੈਸਟਿੰਗ ਜਾਰੀ, ਸਿਹਤ ਗਤੀਵਿਧੀਆਂ ਦਾ ਵੀ ਲਿਆ ਜਾਇਜ਼ਾ
ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰੀ ਖੇਤਰਾਂ ਬਰਨਾਲਾ, ਤਪਾ, ਭਦੌੜ, ਧਨੌਲਾ ਆਦਿ ਵਿੱਚ ਪਾਣੀ ਦੀ ਨਿਕਾਸੀ ਦਾ ਜਾਇਜ਼ਾ ਲਿਆ ਅਤੇ ਨੈਸ਼ਨਲ ਹਾਈਵੇਅ ਅਧਿਕਾਰੀਆਂ ਨੂੰ ਸਰਵਿਸ ਰੋਡ ‘ਤੇ ਖੜ੍ਹੇ ਪਾਣੀ ਦੀ ਨਿਕਾਸੀ ਦੇ ਨਿਰਦੇਸ਼ ਦਿੱਤੇ।ਓਨ੍ਹਾਂ ਐੱਸ ਡੀ ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਕੋਈ ਪਰਿਵਾਰ ਅਣਸੁਰੱਖਿਅਤ ਇਮਾਰਤਾਂ ਵਿੱਚ ਰਹਿ ਰਹੇ ਹਨ ਤਾਂ ਓਨ੍ਹਾਂ ਨੂੰ ਹੋਰ ਥਾਵਾਂ ‘ਤੇ ਲਿਆਂਦਾ ਜਾਵੇ ਅਤੇ ਲੋੜਵੰਦਾਂ ਲਈ ਸਹੂਲਤਾਂ ਮੁਹਈਆ ਕਰਾਈਆਂ ਜਾਣ। DC Barnala Meeting News

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਸਿਹਤ ਸਰਵੇਖਣ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸੇ ਵੀ ਇਨਫੈਕਸ਼ਨ ਆਦਿ ਦੇ ਖਤਰੇ ਬਾਰੇ ਪਤਾ ਲੱਗ ਸਕੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। DC Barnala Meeting News
ਜ਼ਿਲ੍ਹੇ ਵਾਸੀਆਂ ਨੂੰ ਅਣਸੁਰੱਖਿਅਤ ਇਮਾਰਤਾਂ ਵਿੱਚ ਨਾ ਰਹਿਣ ਦੀ ਅਪੀਲ
ਓਨ੍ਹਾਂ ਕਿਹਾ ਕਿ ਕਿਸੇ ਵੀ ਐਮਰਜੈਂਸੀ ਵਿਚ ਜ਼ਿਲ੍ਹਾ ਵਾਸੀ ਕੰਟਰੋਲ ਰੂਮ ਨੰਬਰਾਂ :ਤੇ ਸੰਪਰਕ ਕਰ ਸਕਦੇ ਹਨ ਜੋ ਕਿ 01679-233031 (ਬਰਨਾਲਾ), 01679-273201 (ਤਪਾ), 82641-93466 (ਮਹਿਲ ਕਲਾਂ) ਲਗਾਤਾਰ ਚਾਲੂ ਹਨ। DC Barnala Meeting News
” DC Barnala Meeting News ”
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਤਵੰਤ ਸਿੰਘ, ਐੱਸ ਡੀ ਐਮ ਬਰਨਾਲਾ/ ਤਪਾ ਮੈਡਮ ਸੋਨਮ, ਐੱਸ ਡੀ ਐਮ ਮਹਿਲ ਕਲਾਂ ਜੁਗਰਾਜ ਸਿੰਘ ਕਾਹਲੋਂ ਸਮੇਤ ਵੱਖ ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ। DC Barnala Meeting News
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ
