ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਦੀ ਰੋਕਥਾਮ

Mittal
By Mittal
4 Min Read
For Information Purpose Only
Highlights
  • ਓਟ ਕਲੀਨਿਕ, ਨਿੱਜੀ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਦੀ ਰੈਗੂਲਰ ਚੈਕਿੰਗ ਕਰਨ ਦੀ ਹਦਾਇਤ

De-Addiction Punjab ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਅਧੀਨ ਜਿਲ੍ਹਾ ਪੱਧਰੀ ਕਮੇਟੀ ਵਲੋਂ ਚੁੱਕੇ ਕਦਮਾਂ ਦੀ ਸਮੀਖਿਆ

ਮੋਗਾ – ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ। ਇਸ ਮੀਟਿੰਗ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਅੰਕੁਰ ਗੁਪਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ – ਵਿਸ਼ੇਸ਼ ਸਾਰੰਗਲ

De-Addiction Punjab

ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸਟੇਜ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਹੌਟਸਪੌਟਸ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰਚਾਰ ਕਰਨ ਤੋਂ ਇਲਾਵਾ ਓਟ ਕਲੀਨਿਕਾਂ, ਮੁੜ ਵਸੇਬਾ ਕੇਂਦਰਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ।

De-Addiction Punjab

De-Addiction Punjab

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਟੁੱਟ ਚੁੱਕੀ ਹੈ ਅਤੇ ਹੁਣ ਸਮਾਂ ਆ ਗਿਆ ਹੈ ਜਦੋਂ ਇਸ ਮੁਹਿੰਮ ਤਹਿਤ ਲੋਕਾਂ ਦੇ ਦਿਲੋਂ ਸਹਿਯੋਗ ਨਾਲ ਨਸ਼ਿਆਂ ਦੀ ਮੰਗ ਨੂੰ ਰੋਕਣ ਦੀ ਲੋੜ ਹੈ।

ਸ਼੍ਰੀ ਸਾਰੰਗਲ ਨੇ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਰੇਖਾਂਕਿਤ ਕਰਦਿਆਂ ਕਿਹਾ ਕਿ ਪੁਲਿਸ ਨੇ ਪਹਿਲਾਂ ਹੀ ਨਸ਼ਾ ਤਸਕਰਾਂ ‘ਤੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਵੱਡੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅੱਤਵਾਦ ਦਾ ਸਫਲਤਾਪੂਰਵਕ ਮੁਕਾਬਲਾ ਕੀਤਾ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਹ ਸਾਰੇ ਇੱਕ ਵਾਰ ਫਿਰ ਇਕੱਠੇ ਹੋ ਕੇ ਨਸ਼ਿਆਂ ਵਿਰੁੱਧ ਲਗਾਤਾਰ ਦਬਾਅ ਬਣਾਉਣ ਤਾਂ ਜੋ ਇਸ ਖਤਰੇ ਦਾ ਮੁਕਾਬਲਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਛੱਡਣ ਲਈ ਹਰ ਪਹਿਲ ਕਦਮੀ ਕੀਤੀ ਜਾਵੇਗੀ।

Facebook crimeawaz.in
instagram-crime awaz
twitter-crime awaz

We Are Everywhere Follow CAI

ਡਿਪਟੀ ਕਮਿਸ਼ਨਰ ਵਲੋਂ ਵਧੀਕ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮਜ਼ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਆਪਣੇ ਅਧਿਕਾਰ ਖੇਤਰਾਂ ਵਿੱਚ ਨਿਯਮਤ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇੱਕ ਸਿਹਤਮੰਦ ਜੀਵਨ ਸ਼ੈਲੀ ਚੁਣਨ ਲਈ ਪ੍ਰੇਰਿਤ ਕਰਨ।

ਉਹਨਾਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਅਤੇ ਐਸ ਡੀ ਐਮ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ ਨੂੰ ਕਿਹਾ ਕਿ ਉਹ ਜ਼ਿਲ੍ਹਾ ਮੋਗਾ ਵਿੱਚ ਚੱਲਦੇ ਓਟ ਕਲੀਨਿਕ, ਨਿੱਜੀ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਦੀ ਰੈਗੂਲਰ ਚੈਕਿੰਗ ਕਰਨ। ਇਸੇ ਤਰ੍ਹਾਂ ਡਰੱਗ ਇੰਸਪੈਕਟਰ ਨੂੰ ਹਦਾਇਤ ਕੀਤੀ ਗਈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਕੈਮਿਸਟ ਵੱਲੋਂ ਪਾਬੰਦੀਸ਼ੁਦਾ ਦਵਾਈ ਦੀ ਵਿਕਰੀ ਨਾ ਕੀਤੀ ਜਾਵੇ। ਉਹਨਾਂ ਕਿਹਾ ਕਿ ਭਵਿੱਖ ਵਿਚ ਇਹ ਮੀਟਿੰਗ ਹਰੇਕ ਮਹੀਨੇ ਹੋਇਆ ਕਰੇਗੀ।

my Report Crime Awaz India Project
My Report: Send Your City News
TAGGED:
Leave a Comment

Leave a Reply

Your email address will not be published. Required fields are marked *