Dhanaula Sewer Cleaning Operation ਧਨੌਲਾ/ਬਰਨਾਲਾ, 13 ਸਤੰਬਰ ਪੰਜਾਬ ਸਰਕਾਰ ਵਲੋਂ ਸ਼ਹਿਰੀ ਇਕਾਈਆਂ ਵਿੱਚ ਜਲ ਸਪਲਾਈ ਅਤੇ ਸੀਵਰੇਜ ਸਹੂਲਤਾਂ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।
ਸ਼ਹਿਰ ਵਾਸੀਆਂ ਨੂੰ ਗੰਦੇ ਪਾਣੀ ਦੀ ਸਮੱਸਿਆ ਤੋਂ ਮਿਲੇਗੀ ਨਿਜਾਤ
Dhanaula Sewer Cleaning Operation
ਇਸੇ ਤਹਿਤ ਨਗਰ ਕੌਂਸਲ ਬਰਨਾਲਾ ਅਤੇ ਧਨੌਲਾ ਵਿੱਚ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਵਿੱਚ ਵੱਖ ਵੱਖ ਸਫ਼ਾਈ ਪ੍ਰੋਜੈਕਟ ਵਿੱਢੇ ਜਾ ਰਹੇ ਹਨ।
Dhanaula Sewer Cleaning Operation Is Going On
ਇਹ ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਧਨੌਲਾ ਦੇ ਕਾਰਜਸਾਧਕ ਅਫ਼ਸਰ ਸ੍ਰੀ ਵਿਸ਼ਾਲਦੀਪ ਨੇ ਦੱਸਿਆ ਕਿ ਧਨੌਲਾ ਸ਼ਹਿਰ ਦੇ ਲੋਕਾਂ ਨੂੰ ਸੀਵਰ ਦੇ ਗੰਦੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਵਾਉਣ ਲਈ ਸੀਵਰ ਦੀ ਸਫਾਈ ਕਾਰਵਾਈ ਜਾ ਰਹੀ ਹੈ, ਜਿਸ ਉੱਤੇ ਅਨੁਮਾਨਤ 69 ਲੱਖ ਰੁਪਏ ਦਾ ਖਰਚਾ ਆਵੇਗਾ।
ਉਨ੍ਹਾਂ ਦੱਸਿਆ ਕਿ 20 ਲੱਖ ਰੁਪਏ ਦਾ ਟੈਂਡਰ ਪਾਸ ਕਰਕੇ ਸਫਾਈ ਦਾ ਕੰਮ 3 ਸਤੰਬਰ ਤੋਂ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਇਹ ਕੰਮ 5 ਅਕਤੂਬਰ ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 49 ਲੱਖ ਰੁਪਏ ਦਾ ਇਕ ਹੋਰ ਟੈਂਡਰ ਪਾਸ ਕੀਤਾ ਗਿਆ ਹੈ ਜਿਸ ਦਾ ਵਰਕ ਆਡਰ ਦੇ ਕੇ ਜਲਦ ਹੀ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸੀਵਰ ਦੀ ਸਫਾਈ ਦਾ ਕੰਮ ਰਾਤ ਨੂੰ ਕੀਤਾ ਜਾਂਦਾ ਹੈ ਤਾਂ ਜੋ ਦਿਨ ਸਮੇਂ ਸੀਵਰ ਸਾਫ ਕਰਨ ਵਾਲਿਆਂ ਮਸ਼ੀਨਾਂ ਕਾਰਣ ਲੋਕਾਂ ਨੂੰ ਕਿਸੇ ਕਿਸਮ ਦੀ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਲੋਕਾਂ ਦੇ ਮਸਲੇ ਨੂੰ ਦੇਖਦੇ ਹੋਏ ਡਿਸਪੋਜ਼ਲ ਮੋਟਰ ਚਲਾਉਣ ਦਾ ਸਮਾਂ ਵਧਾ ਦਿੱਤਾ ਗਿਆ ਹੈ।