DIG Mansa Protest
DIG Mansa Protest : ਮਾਨਸਾ 11 ਫਰਵਰੀ 2026 ਆਵਾਜ਼ ਇੰਡੀਆ ਟੂਡੇ- ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਮਾਨਸਾ ਵਿਖੇ ਡੀਆਈਜੀ ਨੂੰ ਮਿਲਣ ਦੇ ਲਈ ਪਹੁੰਚੇ। ਪਰ ਡੀਆਈਜੀ ਨੂੰ ਮਿਲਣ ਤੋਂ ਪਹਿਲਾਂ ਹੀ ਦੋਹਾਂ ਨੇ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਲਗਾ ਲਿਆ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਪੁਲਿਸ ਅਤੇ ਗੈਂਗਸਟਰਵਾਦ ਨੂੰ ਲੈ ਕੇ ਵੱਡੇ ਸਵਾਲ ਚੁੱਕੇ ਗਏ।
ਬਲਕੌਰ ਸਿੰਘ ਅਤੇ ਚਰਨ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਇਨਸਾਫ ਨਹੀਂ ਮਿਲ ਰਿਹਾ। ਉਨ੍ਹਾਂ ਦੱਸਿਆ ਕਿ ਜੂਨ 2025 ਵਿੱਚ ਤਿੰਨ ਨਾਮੀ ਵਿਅਕਤੀਆਂ ਦੇ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਸੀ, ਜਿਸ ਵਿੱਚ ਸਿੱਧੂ ਮੂਸੇ ਵਾਲਾ ਦੀ ਆਮਦਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਪਰ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਇਨਸਾਫ ਨਹੀਂ ਮਿਲਿਆ।

ਉਨ੍ਹਾਂ ਦਾ ਕਹਿਣਾ ਹੈ ਕਿ ਮਾਨਸਾ ਪੁਲਿਸ ਵੱਲੋਂ ਉਨ੍ਹਾਂ ਦੀ ਸ਼ਿਕਾਇਤ ਤੱਕ ਨਹੀਂ ਸੁਣੀ ਜਾ ਰਹੀ, ਜਿਸ ਕਾਰਨ ਉਹਨਾਂ ਨੂੰ ਮਜ਼ਬੂਰਨ ਧਰਨਾ ਲਗਾਉਣਾ ਪਿਆ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
