ਬਠਿੰਡਾ ਸਿਹਤ ਵਿਭਾਗ ਨੂੰ ਐਨਸੀਡੀ ਸਕ੍ਰੀਨਿੰਗ ‘ਚ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨ

Muskaan gill
2 Min Read

Disease Prevention

Disease Prevention : ਬਠਿੰਡਾ (ਜਗਸੀਰ ਭੁੱਲਰ) ਆਵਾਜ਼ ਇੰਡੀਆ ਟੁਡੇ- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਬਠਿੰਡਾ ਨੂੰ ਗੈਰ-ਸੰਚਾਰੀ ਰੋਗ (ਐੱਨ.ਸੀ.ਡੀ.) ਸਕ੍ਰੀਨਿੰਗ ਪ੍ਰੋਗਰਾਮ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਜ਼ਿਲ੍ਹੇ ਵੱਲੋਂ ਫੀਲਡ ਪੱਧਰ ‘ਤੇ ਲੋਕਾਂ ਦੀ ਸਿਹਤ ਜਾਂਚ ਕਰਨ, ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਨ ਅਤੇ ਬਿਹਤਰ ਟੀਮ ਵਰਕ ਦਿਖਾਉਣ ਬਦਲੇ ਦਿੱਤਾ ਗਿਆ।

ਜ਼ਿਲ੍ਹੇ ਦੀਆਂ ਸਿਹਤ ਟੀਮਾਂ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਮੁਹਿੰਮ ਚਲਾ ਕੇ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦੀ ਜਾਂਚ ਕੀਤੀ। ਇਸ ਕਾਰਵਾਈ ਦਾ ਮੁੱਖ ਮਕਸਦ ਬਿਮਾਰੀ ਦੇ ਸ਼ੁਰੂਆਤੀ ਲੱਛਣਾਂ ਨੂੰ ਫੜਨਾ ਸੀ ਤਾਂ ਜੋ ਮਰੀਜ਼ ਦਾ ਸਮੇਂ ਸਿਰ ਇਲਾਜ ਸ਼ੁਰੂ ਕਰਕੇ ਉਸ ਨੂੰ ਗੰਭੀਰ ਹਾਲਤ ਵਿੱਚ ਜਾਣ ਤੋਂ ਬਚਾਇਆ ਜਾ ਸਕੇ। Disease Prevention ਅੰਕੜਿਆਂ ਅਨੁਸਾਰ ਬਠਿੰਡਾ ਵਿੱਚ ਸਕ੍ਰੀਨਿੰਗ ਦਾ ਘੇਰਾ ਪਹਿਲਾਂ ਦੇ ਮੁਕਾਬਲੇ ਕਾਫੀ ਵਧਿਆ ਹੈ।

ਪ੍ਰੈਸ ਬਿਆਨ ਦੇ ਨਾਂ ਸਿਵਲ ਸਰਜਨ ਡਾ. ਤਪਿੰਦਰ ਜੋਤ ਨੇ ਕਿਹਾ ਕਿ ਇਹ ਸਫਲਤਾ ਜ਼ਿਲ੍ਹਾ ਪ੍ਰਸ਼ਾਸਨ, ਮੈਡੀਕਲ ਅਫਸਰਾਂ, ਆਸ਼ਾ ਵਰਕਰਾਂ ਅਤੇ ਫੀਲਡ ਸਟਾਫ ਦੀ ਲਗਾਤਾਰ ਮਿਹਨਤ ਸਦਕਾ ਮਿਲੀ ਹੈ। ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਸਰਕਾਰ ਦੀ ਤਰਜੀਹ ਬਿਮਾਰੀਆਂ ਦੀ ਰੋਕਥਾਮ ਕਰਨਾ ਹੈ ਤਾਂ ਜੋ ਆਮ ਲੋਕਾਂ ‘ਤੇ ਇਲਾਜ ਦੇ ਭਾਰੀ ਆਰਥਿਕ ਬੋਝ ਨੂੰ ਘਟਾਇਆ ਜਾ ਸਕੇ।

ਸਨਮਾਨ ਪੱਤਰ ਲੈਂਦੇ ਹੋਏ ਸਿਵਲ ਸਰਜਨ ਡਾ. ਤਪਿੰਦਰ ਜੋਤ

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

TAGGED:
Leave a Comment

Leave a Reply

Your email address will not be published. Required fields are marked *