Drug Overdose News : ਤਲਵੰਡੀ ਸਾਬੋ ਹਲਕੇ ਵਿੱਚ ਨਸ਼ੇ ਦੀ ਓਵਰਡੋਜ ਨਾਲ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਠਹਿਰਣ ਦਾ ਨਾਮ ਨਹੀਂ ਲੈ ਰਿਹਾ। ਭਾਵੇਂ ਪੁਲਿਸ ਪ੍ਰਸ਼ਾਸਨ ਵੱਲੋਂ ਖੇਤਰ ਵਿੱਚੋਂ ਨਸ਼ਾ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਹਕੀਕਤ ਇਸ ਤੋਂ ਉਲਟ ਨਜ਼ਰ ਆ ਰਹੀ ਹੈ।

ਤਾਜ਼ਾ ਮਾਮਲਾ ਤਲਵੰਡੀ ਸਾਬੋ ਨੇੜਲੇ ਪਿੰਡ ਭਾਗੀਬਾਂਦਰ ਦਾ ਹੈ ਜਿੱਥੇ ਧਰਮਪ੍ਰੀਤ ਸਿੰਘ (ਪੁੱਤਰ ਜੱਗਾ ਸਿੰਘ) ਉਮਰ ਕਰੀਬ 22 ਸਾਲ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਦੇ ਨਸ਼ੇ ਦੀ ਲਤ ਵਿੱਚ ਫਸਣ ਕਾਰਨ ਉਸ ਦੇ ਪਿਤਾ ਨੇ ਕੁਝ ਸਮੇਂ ਪਹਿਲਾਂ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਸੀ। ਹੁਣ ਬੇਟੇ ਦੀ ਓਵਰਡੋਜ ਨਾਲ ਮੌਤ ਨੇ ਪਿੰਡ ਵਿੱਚ ਸੋਗ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
Drug Overdose News
ਜਦੋਂ ਇਸ ਸਬੰਧੀ ਤਲਵੰਡੀ ਸਾਬੋ ਦੇ ਡੀਐਸਪੀ ਸ੍ਰੀ ਰਜੇਸ਼ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਕੋਲ ਹਾਲੇ ਤੱਕ ਨਸ਼ੇ ਦੀ ਓਵਰਡੋਜ ਨਾਲ ਮੌਤ ਦੀ ਕੋਈ ਅਧਿਕਾਰਕ ਪੁਸ਼ਟੀ ਨਹੀਂ ਪਹੁੰਚੀ। ਪਰ ਪਿੰਡ ਵਾਸੀਆਂ ਅਤੇ ਨੇੜਲੇ ਆਂਢੀਆਂ ਵੱਲੋਂ ਸਾਫ਼ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਕਾਰਨ ਹੀ ਹੋਈ ਹੈ।
” Drug Overdose News ”
ਇਸ ਘਟਨਾ ਨੇ ਇੱਕ ਵਾਰ ਫਿਰ ਇਲਾਕੇ ਵਿੱਚ ਨਸ਼ੇ ਦੇ ਖ਼ਿਲਾਫ਼ ਪ੍ਰਸ਼ਾਸਨ ਦੇ ਦਾਅਵਿਆਂ \‘ਤੇ ਸਵਾਲ ਖੜੇ ਕਰ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ
