ਬਠਿੰਡਾ ਪੁਲਿਸ ਨੇ ਜੇਲ੍ਹ ਕਨੈਕਸ਼ਨ ਨਾਲ ਹੈਰੋਇਨ ਸਪਲਾਈ ਦਾ ਪਰਦਾਫਾਸ਼ ਕੀਤਾ

Muskaan gill
3 Min Read

Drug Smuggling Network

Drug Smuggling Network : ਬਠਿੰਡਾ 16 ਫਰਵਰੀ (ਜਗਸੀਰ ਭੁੱਲਰ) ਆਵਾਜ਼ ਇੰਡੀਆ ਟੁਡੇ- ਬਠਿੰਡਾ ਪੁਲਿਸ ਨੇ ਨਸ਼ਾ ਤਸਕਰੀ ਦੇ ਇੱਕ ਗੋਰਖਧੰਦੇ ਦਾ ਖੁਲਾਸਾ ਕੀਤਾ, ਜਿਸ ਦੀਆਂ ਲੜੀਆਂ ਫਿਰੋਜ਼ਪੁਰ ਕੇਂਦਰੀ ਜੇਲ੍ਹ ਨਾਲ ਜੁੜੀਆਂ ਹੋਈਆਂ ਸਨ। ਜੇਲ੍ਹ ਵਿੱਚ ਬੰਦ ਹਵਾਲਾਤੀ ਦੇ ਇਸ਼ਾਰਿਆਂ ‘ਤੇ ਸ਼ਹਿਰ ਵਿੱਚ ਹੈਰੋਇਨ ਦੀ ਸਪਲਾਈ ਕੀਤੀ ਜਾ ਰਹੀ ਸੀ। ਨਾਕਾਬੰਦੀ ਦੌਰਾਨ ਪੁਲਿਸ ਨੇ ਇੱਕ ਤਸਕਰ ਨੂੰ 1.5 ਕਿਲੋ ਹੈਰੋਇਨ ਦੇ ਨਾਲ ਗ੍ਰਿਫਤਾਰ ਕਰਕੇ ਇਸ ਜਾਲ ਨੂੰ ਤੋੜਨ ਦਾ ਦਾਅਵਾ ਕੀਤਾ।

ਸੈਕਟਰੀਏਟ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਐਸ.ਐਸ.ਪੀ ਬਠਿੰਡਾ ਡਾ. ਜਯੋਤੀ ਯਾਦਵ ਨੇ ਦੱਸਿਆ ਕਿ ਬਰਨਾਲਾ ਬਾਈਪਾਸ ‘ਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਦੌਰਾਨ ਇੱਕ ਕਾਰ ਰੋਕੀ ਗਈ। Drug Smuggling Network ਤਲਾਸ਼ੀ ਦੌਰਾਨ ਚਾਲਕ ਕੋਲੋਂ 1.50 ਕਿਲੋ ਹੈਰੋਇਨ ਬਰਾਮਦ ਹੋਈ। ਫੜੇ ਗਏ ਮੁਲਜ਼ਮ ਦੀ ਪਛਾਣ ਹਰਦੇਵ ਨਗਰ ਵਜੋਂ ਹੋਈ ਹੈ, ਜੋ ਬਿਹਾਰ ਦਾ ਨਿਵਾਸੀ ਹੈ ਅਤੇ ਪਿਛਲੇ 15 ਸਾਲਾਂ ਤੋਂ ਬਠਿੰਡਾ ਵਿੱਚ ਤਸਕਰੀ ਕਰ ਰਿਹਾ ਸੀ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਰਾਕੇਸ਼ ਕੁਮਾਰ ਉਰਫ਼ ‘ਕਾਕੂ’ ਨੇ ਮੁਲਜ਼ਮ ਨੂੰ ਸਪਲਾਈ ਦੇ ਲਈ ਸਥਾਨ ਦੱਸਿਆ। ਥਾਣਾ ਸਿਵਲ ਲਾਈਨ ਦੇ ਐਸ.ਐਚ.ਓ ਇੰਸਪੈਕਟਰ ਰਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਇਹ ਤਫਤੀਸ਼ ਕਰ ਰਹੀ ਹੈ ਕਿ ਜੇਲ੍ਹ ਵਿੱਚ ਮੋਬਾਈਲ ਫੋਨ ਕਿਵੇਂ ਪਹੁੰਚਿਆ ਅਤੇ ਕਾਕੂ ਦਾ ਬਾਹਰੀ ਨੈੱਟਵਰਕ ਕਿੰਨਾ ਵੱਡਾ ਹੈ। ਜਲਦ ਹੀ ਕਾਕੂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁੱਛਗਿੱਛ ਕੀਤੀ ਜਾਏਗੀ।

Drug Smuggling Network-

‘ਆਪ੍ਰੇਸ਼ਨ ਪ੍ਰਹਾਰ’ ਹੇਠ 1054 ਅਪਰਾਧੀ ਗ੍ਰਿਫਤਾਰ

ਐਸ.ਐਸ.ਪੀ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਜ਼ਿਲ੍ਹੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਜ਼ੋਰਦਾਰ ਕਾਰਵਾਈ ਕੀਤੀ ਜਾ ਰਹੀ ਹੈ। 20 ਜਨਵਰੀ ਤੋਂ 20 ਫਰਵਰੀ ਤੱਕ 1054 ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਦੌਰਾਨ 2.6 ਕਿਲੋ ਹੈਰੋਇਨ, 8 ਕਿਲੋ ਅਫੀਮ, 4 ਪਿਸਤੌਲ ਅਤੇ ਲੱਖਾਂ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ, ਦੋ ਵੱਡੇ ਤਸਕਰਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਗਈਆਂ ਹਨ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *