Employee Union strike March 5
Employee Union strike March 5 : ਬਠਿੰਡਾ 27 ਫਰਵਰੀ 2026 (ਜਗਸੀਰ ਭੁੱਲਰ) ਆਵਾਜ਼ ਇੰਡੀਆ ਟੁਡੇ– “ਯੁੱਧ ਨਸ਼ਿਆਂ ਵਿਰੁੱਧ” ਤਹਿਤ ਨਸ਼ਾ ਛਡਾਓ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਇੱਕ ਵਿਸ਼ਾਲ ਹੜ੍ਹਤਾਲ ਤਾਂ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸਾਡੇ ਮੁਲਾਜ਼ਮ ਜੋ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦਿਨ-ਰਾਤ ‘ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ ਮੂਹਰਲੀ ਕਤਾਰ ਵਿੱਚ ਰਹਿ ਕੇ ਕੰਮ ਕਰ ਰਹੇ ਹਨ
ਅੱਜ ਖੁਦ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹਨ। Employee Union strike March 5 ਸਰਕਾਰ ਇੱਕ ਪਾਸੇ ਨਸ਼ਾ ਖਤਮ ਕਰਨ ਦੇ ਦਾਅਵੇ ਕਰਦੀ ਹੈ, ਪਰ ਦੂਜੇ ਪਾਸੇ ਇਸ ਮੁਹਿੰਮ ਦੀ ਰੀੜ੍ਹ ਦੀ ਹੱਡੀ ਕਹੇ ਜਾਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਸਮੇਂ ਸਮੇਂ ਸਿਰ ਸਰਕਾਰ ਦੇ ਨਾਲ ਮੀਟਿੰਗਾਂ ਹੋਈਆਂ ਪ੍ਰੰਤੂ ਬੇਸਿੱਟਾ ਰਹੀਆਂ।
ਅਸੀਂ ਲੰਬੇ ਸਮੇਂ ਤੋਂ ਸਰਕਾਰ ਨੂੰ ਆਪਣੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾ ਰਹੇ ਹਾਂ, ਪ੍ਰੰਤੂ ਹਰ ਵਾਰ ਡੰਗ ਟਪਾਊ ਨੀਤੀ ਅਪਣਾਈ ਜਾਂਦੀ ਹੈ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਵੀ ਯੂਨੀਅਨ ਨੂੰ ਪੰਜ ਵਾਰ ਮੀਟਿੰਗ ਦਾ ਸਮਾਂ ਦੇਣ ਦੇ ਬਾਵਜੂਦ ਯੂਨੀਅਨ ਨਾਲ ਇੱਕ ਵੀ ਮੀਟਿੰਗ ਨਹੀਂ ਕੀਤੀ। ਓਹਨਾ ਕਿਹਾ ਕਿ ਕੋਈ ਵੀ ਸੁਣਵਾਈ ਨਾ ਹੋਣ ਕਾਰਨ ਹੁਣ ਸਾਨੂੰ ਸੰਘਰਸ਼ ਦਾ ਰਾਹ ਚੁਣਨਾ ਪਿਆ ਹੈ। Employee Union strike March 5 ਅਤੇ ਆਉਣ ਵਾਲੇ 5 ਮਾਰਚ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਹੜ੍ਹਤਾਲ ਕੀਤੀ ਜਾਵੇਗੀ ਅਤੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਗਰਾਉਂਡ ਪੱਧਰ ਤੇ ਹੋ ਰਹੇ ਮੁਲਾਜ਼ਮਾਂ ਦੇ ਸ਼ੋਸ਼ਣ ਬਾਰੇ ਜਨਤਾ ਨੂੰ ਜਾਣੂੰ ਕਰਵਾਇਆ ਜਾਵੇਗਾ। ਸਾਡੀ ਇਹ ਹੜ੍ਹਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ।
ਅਸੀਂ ਮੀਡੀਆ ਰਾਹੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਾਲੇ ਇਨ੍ਹਾਂ ਮੁਲਾਜ਼ਮਾਂ ਦੇ ਹੱਕਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ। ਅਤੇ ਜਲਦ ਮੁਲਾਜ਼ਮਾਂ ਦਾ 12% ਬਕਾਇਆ
ਪਟਿਆਲਾ/ਮੋਗਾ/ਜਲੰਧਰ/ ਤਰਨਤਾਰਨ/ਕਪੂਰਥਲਾ/ਲੁਧਿਆਣਾ/ਹੁਸ਼ਿਆਰਪੁਰ/ ਸੰਗਰੂਰ
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
