Environmental Awareness Camp
Environmental Awareness Camp : 16 ਫਰਵਰੀ 2026 (ਜਗਸੀਰ ਭੁੱਲਰ) ਆਵਾਜ਼ ਇੰਡੀਆ ਟੁਡੇ-ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐਨ.ਐਸ.ਐਸ. ਵਿਭਾਗ ਵੱਲੋਂ ਸੱਤ ਰੋਜ਼ਾ ਕੈਂਪਾਂ ਦੀ ਲੜੀ ਦੀ ਸ਼ੁਰੂਆਤ ਮੁੱਖ ਮਹਿਮਾਨ ਵਾਈਸ ਚਾਂਸਲਰ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਵੱਲੋਂ ਕੀਤੀ ਗਈ। ਆਗਾਜ਼ ਮੌਕੇ ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੀ ਸਾਫ਼-ਸਫਾਈ ਪ੍ਰਤੀ ਜਾਗਰੂਕਤਾ, ਰੁਜ਼ਗਾਰ ਨਾਲ ਸੰਬੰਧਤ ਉੱਭਰ ਰਹੀਆਂ ਨਵੀਆਂ ਸੰਭਾਵਨਾਵਾਂ, ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ, ਜੈਵਿਕ ਖੇਤੀ ਅਤੇ ਖੇਤੀ ਸਹਾਇਕ ਧੰਦੇ ਜਿਵੇਂ ਮੱਛੀ ਪਾਲਣ, ਮਧੂਮੱਖੀ ਪਾਲਣ ਅਤੇ ਮਸ਼ਰੂਮ ਪੈਦਾਵਾਰ ਬਾਰੇ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ। Environmental Awareness Camp ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿੱਚ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਹੈ।
ਕੈਂਪ ਦੇ ਦੂਜੇ ਦਿਨ ਪ੍ਰਬੰਧਕੀ ਨਿਰਦੇਸ਼ਕ ਸੁਖਰਾਜ ਸਿੰਘ ਸਿੱਧੂ, ਇੰਜੀ. ਸੁਖਵਿੰਦਰ ਸਿੰਘ ਅਤੇ ਪ੍ਰੋ-ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਵੱਲੋਂ ਫੁੱਲਾਂ ਦੇ ਪੌਦੇ ਲਗਾਏ ਗਏ। ਇਸ ਮੌਕੇ ਪ੍ਰਬੰਧਕੀ ਨਿਰਦੇਸ਼ਕ ਨੇ ਯੂਨੀਵਰਸਿਟੀ ਵਿੱਚ ਵੱਖ-ਵੱਖ ਕਿਸਮਾਂ ਦੇ ਫੁੱਲਾਂ ਅਤੇ ਛਾਂਦਾਰ ਪੌਦੇ ਲਗਾਉਣ ’ਤੇ ਜ਼ੋਰ ਦਿੱਤਾ ਤਾਂ ਜੋ ਵਰਸਿਟੀ ਦਾ ਆਲਾ-ਦੁਆਲਾ ਖੁਸ਼ਬੂਦਾਰ ਅਤੇ ਮਨਮੋਹਕ ਬਣ ਸਕੇ। Environmental Awareness Camp ਡਾ. ਧੀਮਾਨ ਨੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਈ ਰੱਖਣ ਲਈ ਹਰ ਵਿਦਿਆਰਥੀ ਨੂੰ ਘੱਟੋ-ਘੱਟ ਪੰਜ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਧਰਤੀ ਦਾ ਵੱਧ ਰਿਹਾ ਤਾਪਮਾਨ ਸਮੂਹ ਲੋਕਾਈ ਲਈ ਖਤਰੇ ਦੀ ਘੰਟੀ ਹੈ, ਇਸ ਲਈ ਵਣ ਮਹਾਉਤਸਵ ਨੂੰ ਹੁਲਾਰਾ ਦੇਣਾ ਜ਼ਰੂਰੀ ਹੈ। ਇਸ ਮੌਕੇ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ ਅਤੇ ਜ਼ਿਲ੍ਹਾ ਅਫ਼ਸਰ ਮਾਨਸਾ ਸਰਬਜੀਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ।
ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ ਨੇ ਦੱਸਿਆ ਕਿ ਕੈਂਪਾਂ ਦੀ ਲੜੀ ਦੌਰਾਨ ਯੂਨੀਵਰਸਿਟੀ ਵੱਲੋਂ ਗੋਦ ਲਏ ਗਏ ਪਿੰਡਾਂ ਦੇ ਆਲੇ-ਦੁਆਲੇ ਸਫ਼ਾਈ ਮੁਹਿੰਮ ਚਲਾਈ ਜਾਵੇਗੀ। Environmental Awareness Camp ਉਨ੍ਹਾਂ ਖਾਸ ਤੌਰ ’ਤੇ ਪਿੰਡ ਬਹਿਣੀਵਾਲ ਵਿੱਚ ਲਗਾਏ ਕੈਂਪ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇੱਥੇ ਇੰਜੀ. ਜਗਦੀਸ਼ ਗਰੋਵਰ ਵੱਲੋਂ ਐਨ.ਐਸ.ਐਸ. ਵਲੰਟੀਅਰਾਂ ਨੂੰ ਹੁਨਰ ਵਿਕਾਸ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਯੂਨੀਵਰਸਿਟੀ ਵੱਲੋਂ ਵੰਡੇ ਜਾ ਰਹੇ ਉੱਨਤ ਅਤੇ ਨਵੇਂ ਸੁਧਰੇ ਬੀਜਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਐਨ.ਐਸ.ਐਸ. ਕੋਆਰਡੀਨੇਟਰ ਨਰਿੰਦਰ ਕੌਰ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਐਨ.ਐਸ.ਐਸ. ਵਿਭਾਗ ਵੱਲੋਂ ਪ੍ਰੋਗਰਾਮ ਅਫ਼ਸਰ ਡਾ. ਪ੍ਰਿਅੰਕਾ, ਇੰਜੀ. ਬੂਟਾ ਸਿੰਘ, ਇੰਜੀ. ਜਸਵਿੰਦਰ ਸਿੰਘ, ਡਾ. ਸਰਿਤਾ ਅਤੇ ਡਾ. ਗੁਲਾਮ ਸਰਵਰ ਦੀ ਦੇਖ-ਰੇਖ ਹੇਠ 11 ਫਰਵਰੀ ਤੋਂ 15 ਫਰਵਰੀ ਤੱਕ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਸੱਤ ਰੋਜ਼ਾ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਰਾਹੀਂ ਵਲੰਟੀਅਰਾਂ ਅਤੇ ਪਿੰਡ ਵਾਸੀਆਂ ਨੂੰ ਸਮਾਜਿਕ ਸੇਵਾ ਦੇ ਪ੍ਰੋਜੈਕਟਾਂ ਨਾਲ ਜੋੜਿਆ ਜਾਵੇਗਾ।
ਨਾਲ ਹੀ ਲੋਕਾਂ ਵਿੱਚ ਸਿਹਤ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਮਾਹਿਰਾਂ ਦੇ ਲੈਕਚਰ ਕਰਵਾਏ ਜਾਣਗੇ। ਕੈਂਪ ਦੌਰਾਨ ਅੰਧ-ਵਿਸ਼ਵਾਸ ਖ਼ਤਮ ਕਰਨ ਲਈ ਜਸਵੀਰ ਸਿੰਘ ਵੱਲੋਂ ਸਾਇੰਸ ਆਧਾਰਿਤ ਟ੍ਰਿਕਸ ਵੀ ਪੇਸ਼ ਕੀਤੀਆਂ ਗਈਆਂ। ਇਨ੍ਹਾਂ ਕੈਂਪਾਂ ਵਿੱਚ 13 ਫੈਕਲਟੀਆਂ ਦੇ ਲਗਭਗ 700 ਵਲੰਟੀਅਰ ਸਮਾਜ ਸੇਵਾ ਦੇ ਕੰਮਾਂ ਵਿੱਚ ਯੋਗਦਾਨ ਪਾਉਣਗੇ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
