ਐਕਸਾਈਜ਼ ਡਿਊਟੀ ਘਟਾਉਣ ‘ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਬਿਆਨ

Nishi Kashyap
3 Min Read

ਭੁੱਚੋ ਮੰਡੀ/ਨਥਾਣਾ (28 ਮਾਰਚ): Excise Duty Punjab ਕੇਂਦਰ ਸਰਕਾਰ ਵੱਲੋਂ ਤੇਲ ਕੰਪਨੀਆਂ ਅਤੇ ਦੇਸ਼ ਵਾਸੀਆਂ ਨੂੰ ਰਾਹਤ ਦਿੰਦਿਆਂ ਡੀਜ਼ਲ ਅਤੇ ਪੈਟਰੋਲ ‘ਤੇ ਐਕਸਾਈਜ਼ ਡਿਊਟੀ ਘਟਾਉਣ ਦੇ ਫੈਸਲੇ ਦਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਨੇ ਭਰਵਾਂ ਸਵਾਗਤ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਦੇਸ਼ ਵਾਸੀਆਂ ਦੇ ਹਿੱਤਾਂ ਲਈ ਵੱਡੇ ਅਤੇ ਦਲੇਰਾਨਾ ਫੈਸਲੇ ਲੈਣ ਵਾਲੇ ਰਹਿਬਰ ਹਨ। (Punjab News)

Excise Duty Punjab

ਸੰਕਟ ਦੇ ਦੌਰ ਵਿੱਚ ਦੇਸ਼ ਵਾਸੀਆਂ ਦੀ ਫੜੀ ਬਾਂਹ

ਸ੍ਰੀ ਸਿੰਗਲਾ ਨੇ ਕਿਹਾ ਕਿ (Excise Duty Punjab) ਅੱਜ ਜਦੋਂ ਪੂਰੀ ਦੁਨੀਆ ਵਿੱਚ ਜੰਗ ਵਰਗੇ ਹਾਲਾਤਾਂ ਕਾਰਨ ਹਾਹਾਕਾਰ ਮਚੀ ਹੋਈ ਹੈ, ਪ੍ਰਧਾਨ ਮੰਤਰੀ ਮੋਦੀ ਆਪਣੇ ਦੇਸ਼ ਵਾਸੀਆਂ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਕਈ ਵੱਡੇ ਦੇਸ਼ ਆਰਥਿਕ ਸੰਕਟ ਨਾਲ ਜੂਝ ਰਹੇ ਹਨ, ਪਰ ਭਾਰਤ ਵਿੱਚ ਕੇਂਦਰ ਸਰਕਾਰ ਨੇ ਖ਼ੁਦ ਵਿੱਤੀ ਨੁਕਸਾਨ ਝੱਲਦੇ ਹੋਏ ਐਕਸਾਈਜ਼ (Punjab News) ਡਿਊਟੀ ਘਟਾਈ ਹੈ ਤਾਂ ਜੋ ਆਮ ਜਨਤਾ ‘ਤੇ ਵਾਧੂ ਆਰਥਿਕ ਬੋਝ ਨਾ ਪਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਦੇਸ਼ ਵਿੱਚ ਡੀਜ਼ਲ, ਪੈਟਰੋਲ ਅਤੇ ਗੈਸ ਦੀ ਕੋਈ ਕਮੀ ਨਹੀਂ ਹੈ ਅਤੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣਾ ਚਾਹੀਦਾ ਹੈ। (Punjab News)

ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ (Punjab News)

ਕਾਂਗਰਸ ‘ਤੇ ਤਿੱਖਾ ਹਮਲਾ ਕਰਦਿਆਂ ਸਿੰਗਲਾ ਨੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਰਾਹਤ ਦੇ ਰਹੀ ਹੈ, ਉੱਥੇ ਹੀ ਕਾਂਗਰਸ ਸ਼ਾਸਤ ਸੂਬਿਆਂ ਵਿੱਚ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਵਿਰੋਧੀ ਸੋਚ ਰੱਖਣ ਵਾਲੀਆਂ ਪਾਰਟੀਆਂ ਨੂੰ ਚੱਲਦਾ ਕਰਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ।

ਲੋਕ ਭਲਾਈ ਸਕੀਮਾਂ ਦਾ ਕੀਤਾ ਜ਼ਿਕਰ

ਸਰੂਪ ਸਿੰਗਲਾ ਨੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਚਾਹੇ ਕੋਰੋਨਾ ਕਾਲ ਦਾ ਮਾੜਾ ਦੌਰ ਹੋਵੇ, ਕਿਸਾਨਾਂ ਨੂੰ ਸਨਮਾਨ ਨਿਧੀ ਦੀਆਂ ਕਿਸ਼ਤਾਂ ਦੇਣਾ ਹੋਵੇ ਜਾਂ ਉੱਜਵਲਾ ਯੋਜਨਾ ਤਹਿਤ ਘਰ-ਘਰ ਗੈਸ ਸਿਲੰਡਰ ਪਹੁੰਚਾਉਣਾ—ਮੋਦੀ ਸਰਕਾਰ ਨੇ ਹਮੇਸ਼ਾ ਹਰ ਵਰਗ ਦੀ ਬਾਂਹ ਫੜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੜਕੀ ਅਤੇ ਰੇਲ
ਨੈੱਟਵਰਕ ਨੂੰ ਮਜ਼ਬੂਤ ਕਰਕੇ ਵਪਾਰੀਆਂ ਨੂੰ ਵੱਡੇ ਤੋਹਫ਼ੇ ਦਿੱਤੇ ਗਏ ਹਨ।

ਪੰਜਾਬ ਲਈ ‘ਡਬਲ ਇੰਜਣ’ ਸਰਕਾਰ ਦੀ ਅਪੀਲ

ਇਰਾਨ-ਇਜ਼ਰਾਈਲ ਅਤੇ ਅਮਰੀਕਾ ਦਰਮਿਆਨ ਚੱਲ ਰਹੇ ਤਣਾਅ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਗੰਭੀਰ ਹਾਲਾਤਾਂ ਵਿੱਚ ਵੀ ਮੋਦੀ ਸਰਕਾਰ ਹਰ ਪੱਖ ‘ਤੇ ਬਾਰੀਕੀ ਨਾਲ ਨਿਗਰਾਨੀ ਰੱਖ ਰਹੀ ਹੈ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਦੀ ਤਰੱਕੀ ਲਈ ‘ਡਬਲ ਇੰਜਣ’ ਵਾਲੀ ਭਾਜਪਾ ਸਰਕਾਰ ਨੂੰ ਅੱਗੇ ਲਿਆਉਣ ਲਈ ਯਤਨ ਕੀਤੇ ਜਾਣ ਤਾਂ ਜੋ ਸੂਬਾ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਸਕੇ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *