Factory Accident News Today : ਜਾਲੰਧਰ ਦੇ ਸਰਜੀਕਲ ਕੰਪਲੈਕਸ \‘ਚ ਸਥਿਤ ਇੱਕ ਡਾਇਰੀ ਪ੍ਰੋਡਕਟਸ ਦੀ ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਦੀ ਘਟਨਾ ਸਾਹਮਣੇ ਆਈ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਘਟਨਾ ਦੇ ਸਮੇਂ ਫੈਕਟਰੀ ਦੇ ਅੰਦਰ ਲਗਭਗ 30 ਤੋਂ 40 ਕਰੀਬ ਲੋਕ ਮੌਜੂਦ ਸਨ। ਗੈਸ ਲੀਕ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ \‘ਤੇ ਪਹੁੰਚ ਗਈਆਂ।
” Factory Accident News Today ”

ਦਮਕਲ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਪਿੱਛੇ ਵੱਲੋਂ ਕੰਧ ਤੋੜ ਕੇ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕੀਤਾ। ਇਸ ਦੌਰਾਨ ਕਰੇਨ ਦੀ ਵੀ ਮਦਦ ਲੀ ਗਈ। 35 ਦੇ ਕਰੀਬ ਲੋਕਾਂ ਨੂੰ ਸੁਰੱਖਿਅਤ ਤਰੀਕੇ ਨਾਲ ਰੇਸਕਿਊ ਕੀਤਾ ਗਿਆ ਅਤੇ ਜਿਨ੍ਹਾਂ ਦੀ ਤਬੀਅਤ ਵਿਗੜੀ ਹੋਈ ਸੀ, ਉਨ੍ਹਾਂ ਨੂੰ ਨਜ਼ਦੀਕੀ ਨਿੱਜੀ ਹਸਪਤਾਲ \‘ਚ ਭਰਤੀ ਕਰਵਾਇਆ ਗਿਆ।ਫੈਕਟਰੀ ਵਿੱਚ ਕੰਮ ਕਰ ਰਹੇ ਕਰਮਚਾਰੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਹ ਹਾਦਸਾ ਲਗਭਗ ਸ਼ਾਮ 4 ਵਜੇ ਦੇ ਕਰੀਬ ਹੋਇਆ। ਫੈਕਟਰੀ ਵਿੱਚ 40 ਦੇ ਕਰੀਬ ਕਰਮਚਾਰੀ ਮੌਜੂਦ ਸਨ, ਜਿਨ੍ਹਾਂ ਨੂੰ ਪਿੱਛੇ ਦੀ ਸਾਈਡ ਤੋਂ ਬਾਹਰ ਕੱਢਿਆ ਗਿਆ। Factory Accident News Today
Factory Accident News Today
ਜਿਲਾ ਪ੍ਰਸ਼ਾਸਨ ਅਤੇ ਫਾਇਰ ਵਿਭਾਗ ਨੇ ਦੱਸਿਆ ਕਿ ਸਵਾ ਪੰਜ ਵਜੇ ਦੇ ਕਰੀਬ ਉਨ੍ਹਾਂ ਨੂੰ ਗੈਸ ਲੀਕ ਹੋਣ ਦੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਟੀਮਾਂ ਤੁਰੰਤ ਮੌਕੇ \‘ਤੇ ਪਹੁੰਚ ਗਈਆਂ। ਅਮੋਨੀਆ ਗੈਸ ਨੂੰ ਡਿਲਿਊਟ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਹਾਲਾਤ ਹੁਣ ਕੰਟਰੋਲ \‘ਚ ਹਨ।
” Factory Accident News Today ”
ਫੈਕਟਰੀ ਮਾਲਕਾਂ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਵਾਲਵ ਬੰਦ ਕਰਦੇ ਸਮੇਂ ਇਹ ਲੀਕੇਜ ਹੋਇਆ। ਅਜੇ ਤੱਕ ਲੀਕ ਹੋਣ ਦੇ ਸਟੀਕ ਕਾਰਨ ਸਾਹਮਣੇ ਨਹੀਂ ਆਏ ਹਨ, ਪਰ ਕਿਸੇ ਤਰ੍ਹਾਂ ਦੇ ਧਮਾਕੇ ਜਾਂ ਵੱਡੇ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ। Factory Accident News Today
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ