ਝੋਨੇ ਦੀ ਪਰਾਲੀ ਸਾੜਨ ‘ਤੇ ਲੱਗੇਗੀ ਰੋਕ? ਪਿੰਡ ਛਾਪਾ ‘ਚ ਲੱਗਾ ਜਾਗਰੂਕਤਾ ਕੈਂਪ !

Yuvraj Singh Aujla
3 Min Read

FARMER NEWS : ਮਹਿਲ ਕਲਾਂ, 21 ਅਗਸਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਹੁਕਮਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ— ਨਿਰਦੇਸ਼ਾਂ ਤਹਿਤ ਜ਼ਿਲ੍ਹੇ ‘ਚ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਲਈ ਕਿਸਾਨ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਜਿਸ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਮਹਿਲ ਕਲਾਂ ਵੱਲੋਂ ਅੱਜ ਪਿੰਡ ਛਾਪਾ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ— ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।

[ FARMER NEWS ]

ਇਸ ਕੈਂਪ ਵਿੱਚ ਸਨਵਿੰਦਰਪਾਲ ਸਿੰਘ ਬਰਾੜ ਬਲਾਕ ਤਕਨੀਕੀ ਮੈਨਜ਼ਰ ਮਹਿਲ ਕਲਾਂ ਨੇ ਕਿਸਾਨਾਂ ਨੂੰ ਕਿਹਾ ਕਿ ਜਿੱਥੇ ਅਸੀ ਫਸਲਾਂ ਦੀ ਰਹਿੰਦ—ਖੂੰਹਦ ਨੂੰ ਅੱਗ ਲਗਾਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੇ ਹਾਂ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜੇ ਵੀ ਮਾਰ ਰਹੇ ਹਾਂ। FARMER NEWS

My Report: Send Your City New

ਪਿੰਡ ਛਾਪਾ ‘ ਚ ਹੋਇਆ ਵੱਡਾ ਫੈਸਲਾ ! “[ FARMER NEWS ]

ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਨਵੀਆਂ ਤਕਨੀਕਾਂ (ਹੈਪੀਸੀਡਰ, ਸੁਪਰਸੀਡਰ, ਸਰਫੇਸ ਸੀਡਰ ਆਦਿ) ਨਾਲ ਹੀ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਨਸਲਾਂ ਲਈ ਸ਼ੁੱਧ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ। FARMER NEWS

[ FARMER NEWS ]

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਖੇਤ ਦੀ ਪਰਾਲੀ ਨੂੰ ਬੇਲਰ ਰਾਹੀਂ ਗੰਢਾਂ ਬਣਾਕੇ ਜਾਂ ਤੂੜੀ ਬਣਾਕੇ ਵਪਾਰੀਆਂ ਨੂੰ ਵੇਚ ਸਕਦੇ ਹਨ। ਜੇਕਰ ਅਸੀਂ ਪਿੰਡ ਪੱਧਰ ਤੋਂ ਹੀ ਅੱਗ ਨਾ ਲਗਾਉਣ ਦੇ ਉਪਰਾਲੇ ਸ਼ੁਰੂ ਕਰਾਂਗੇ ਤਾਂ ਹੀ ਸਾਡਾ ਸਾਰਾ ਪੰਜਾਬ ਪ੍ਰਦੂਸ਼ਣ ਮੁੱਕਤ ਹੋ ਸਕੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਸ਼ਿਫ਼ਾਰਸ ਕੀਤੀਆਂ ਕਿਸਮਾਂ ਅਤੇ ਦਵਾਈਆਂ ਦਾ ਸੁਚੱਜਾ ਪ੍ਰਯੋਗ ਕੀਤਾ ਜਾਵੇ ਤਾਂ ਜੋ ਕਿਸਾਨ ਦੇ ਖੇਤੀ ਖਰਚੇ ਘੱਟ ਸਕਣ। FARMER NEWS

” ਪਰਾਲੀ ਹੁਣ ਸਮੱਸਿਆ ਨਹੀਂ, ਸੌਖਾ ਹੱਲ ਮਿਲਿਆ !”[ FARMER NEWS ]

ਇਸ ਕੈਂਪ ਦੌਰਾਨ ਸ੍ਰੀ ਹਰਪਾਲ ਵਿੱਚ ਖੇਤੀਬਾੜੀ ਸਬ ਇੰਸਪੈਕਟਰ ਨੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਪਰਾਲੀ ਦੇ ਪ੍ਰਬੰਧਨ ਸਬੰਧੀ ਆਪਣੇ ਵਿਚਾਰ ਕਿਸਾਨਾਂ ਨਾਲ ਸਾਂਝੇ ਕੀਤੇ ਅਤੇ ਉਹਨਾਂ ਕਿਹਾ ਕਿ ਵਿਭਾਗ ਵੱਲੋਂ ਸੀ.ਆਰ. ਐੱਮ. ਸਕੀਮ ਅਧੀਨ ਕਿਸਾਨਾਂ ਨੂੰ ਸਬਸਿਡੀ ਉੱਪਰ ਪਰਾਲੀ ਸਾਂਭਣ ਵਾਲੀਆਂ ਵੱਖ— ਵੱਖ ਮਸ਼ੀਨਾਂ ਦਿੱਤੀਆਂ ਜਾਂਦੀਆਂ ਹਨ, ਜਿਨ੍ਹਾਂ ਦਾ ਕਿਸਾਨ ਭਰਪੂਰ ਲਾਭ ਲੈ ਸਕਦੇ ਹਨ। FARMER NEWS

FARMER NEWS

ਇਸ ਮੌਕੇ ਸ੍ਰੀ ਕੁਲਵੀਰ ਸਿੰਘ ਏ.ਟੀ.ਐੱਮ. ਨੇ ਜ਼ਿਲ੍ਹਾ ਪ੍ਰਸਾਸ਼ਨ ਬਰਨਾਲਾ ਦੇ ਪਰਾਲੀ ਪ੍ਰਬੰਧਨ ਸਬੰਧੀ ਲੱਕੀ ਡਰਾਅ ਸਕੀਮ ਤਹਿਤ ਕਿਸਾਨਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ। ਇਸ ਦੌਰਾਨ ਖੇਤੀਬਾੜੀ ਵਿਭਾਗ ਦੀ ਟੀਮ ਵਿੱਚ ਸ੍ਰੀ ਕੁਲਦੀਪ ਸਿੰਘ ਬੇਲਦਾਰ ਤੋਂ ਇਲਾਵਾ ਕਿਸਾਨ ਅਮਰੀਕ ਸਿੰਘ, ਰਣਧੀਰ ਸਿੰਘ ਪ੍ਰਧਾਨ ਸਹਿਕਾਰੀ ਸੋਸਾਇਟੀ, ਭੁਪਿੰਦਰ ਸਿੰਘ, ਬਲਵੰਤ ਸਿੰਘ ਕਿਸਾਨ ਹਾਜ਼ਰ ਸਨ। FARMER NEWS

My Report: Send Your City New

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ

TAGGED:
Leave a Comment

Leave a Reply

Your email address will not be published. Required fields are marked *