Farmer protest
Farmer protest : ਬਠਿੰਡਾ (ਹਰਬੰਸ ਸਿੰਘ ਭੋਲਾ) ਆਵਾਜ਼ ਇੰਡੀਆ ਟੁਡੇ- ਪਿਛਲੇ ਸਾਲ ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਏ ਝਗੜੇ ਦੌਰਾਨ ਇੱਕ ਡੀਐਸਪੀ ਦੀ ਬਾਂਹ ਟੁੱਟ ਜਾਣ ‘ਤੇ ਦੋ ਕਿਸਾਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਹ ਜੇਲ ਵਿੱਚ ਬੰਦ ਸੀ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਗਰੁੱਪ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਸਨ।
ਅੱਜ ਸੂਬਾ ਪੱਧਰੀ ਧਰਨਾ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਦਿੱਤਾ ਜਾਣਾ ਸੀ, ਜਿਸਨੂੰ ਰੋਕਣ ਲਈ ਪੁਲਿਸ ਨੇ ਵੱਡੇ ਪੱਧਰ ਤੇ ਸੜਕਾਂ ‘ਤੇ ਨਿਗਰਾਨੀ ਕੀਤੀ। Farmer protest ਇਸ ਦੌਰਾਨ ਜਿਲਾ ਬਠਿੰਡਾ ਦੇ ਪਿੰਡ ਜਿਉਂਦ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਕਾਰ ਮੁੜ ਟਕਰਾ ਹੋਇਆ। ਲਗਭਗ 30 ਲੋਕਾਂ ਨੂੰ ਵੱਖ-ਵੱਖ ਥਾਣਿਆਂ ਵਿੱਚ ਰੱਖਿਆ ਗਿਆ, ਜਿਨ੍ਹਾਂ ਨੂੰ ਹੌਲੀ-ਹੌਲੀ ਰਿਲੀਜ਼ ਕੀਤਾ ਗਿਆ।
ਡੀਐਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਦੋਨੋਂ ਬੰਦ ਕਿਸਾਨਾਂ ਨੂੰ ਹਾਈ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਕਿਸਾਨਾਂ ਨਾਲ ਗੱਲਬਾਤ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ। ਝਗੜੇ ਦੌਰਾਨ ਕੁਝ ਲੋਕਾਂ ਨੂੰ ਹਲਕੀ-ਫੁਲਕੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਹਸਪਤਾਲ ਦੇਖ ਕੇ ਛੱਡਿਆ ਗਿਆ। ਫਿਲਹਾਲ ਸਭ ਕੁਝ ਠੀਕ ਹੈ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
