Farmer Struggle
Farmer Struggle : ਭੁੱਚੋ ਮੰਡੀ ਨਥਾਣਾ 19 ਫਰਵਰੀ (ਹਰਬੰਸ ਸਿੰਘ ਭੋਲਾ) ਆਵਾਜ਼ ਇੰਡੀਆ ਟੁਡੇ-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਜਰਨਲ ਸਕੱਤਰ ਰਜੇਸ਼ ਕੁਮਾਰ ਮੌੜ ਨੇ ਸਾਂਝੇ ਤੌਰ ਤੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨੀ ਮੰਗਾਂ ਤੇ ਸਮੂਹ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੇ ਖਿਲਾਫ ਸੰਘਰਸ਼ ਕੀਤਾ ਜਾ ਰਿਹਾ ਹੈ।
ਲੱਗਭੱਗ ਅੱਠ ਨੌਂ ਮਹੀਨਿਆਂ ਤੋਂ ਜਥੇਬੰਦੀ ਦੇ ਆਗੂਆਂ ਤੇ ਝੂਠੇ ਪਰਚੇ ਦਰਜ ਕਰਕੇ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ। ਜਥੇਬੰਦੀ ਲੰਮੇ ਸਮੇਂ ਤੋਂ ਸਰਕਾਰ ਕੋਲੋਂ ਆਗੂਆਂ ਦੀ ਰਿਹਾਈ ਦੀ ਮੰਗ ਕਰ ਰਹੀ ਹੈ। Farmer Struggle ਸਰਕਾਰ ਤੇ ਪ੍ਰਸ਼ਾਸਨ ਵੱਲੋਂ ਅਨੇਕਾਂ ਮੀਟਿੰਗਾਂ ਕੀਤੀਆਂ ਗਈਆਂ, 6 ਫਰਵਰੀ ਨੂੰ ਪੁਲਿਸ ਪ੍ਰਸ਼ਾਸਨ ਨੇ ਆਗੂਆਂ ਨੂੰ ਰਿਹਾਅ ਕਰਨ ਲਈ ਦੋ ਦਿਨ ਦਾ ਸਮਾਂ ਲਿਆ ਸੀ ਪ੍ਰੰਤੂ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਗਿਆ।
ਹੁਣ ਜਦੋਂ ਕਿਸਾਨ ਜਥੇਬੰਦੀ ਵੱਲੋਂ ਦਿੱਤੇ ਸਮੇਂ ਅੰਦਰ ਆਗੂਆਂ ਨੂੰ ਰਿਹਾਅ ਨਾ ਕਰਨ ਤੇ ਬਠਿੰਡਾ ਡੀ ਸੀ ਦਫਤਰ ਅੱਗੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਤਾਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਭਾਰੀ ਪੁਲਿਸ ਫੋਰਸ ਨਾਲ ਪਿੰਡਾਂ ਨੂੰ ਘੇਰ ਕੇ ਕਿਸਾਨਾਂ ਉੱਤੇ ਅੰਨ੍ਹਾ ਤਸ਼ੱਦਦ ਕੀਤਾ ਗਿਆ ਹੈ। ਮੁੱਖ ਮੰਤਰੀ ਪੰਜਾਬ ਵੱਲੋਂ ਸੰਘਰਸ਼ ਕਰਨ ਵਾਲੀਆਂ ਜਥੇਬੰਦੀਆਂ ਤੇ ਤਾਨਾਸ਼ਾਹੀ ਕਾਰਵਾਈ ਕਰਕੇ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।
ਟੈਕਨੀਕਲ ਸਰਵਿਸਜ਼ ਯੂਨੀਅਨ ਸਰਕਾਰ ਦੇ ਇਸ ਜਾਬਰ ਕਾਰਵਾਈ ਦੀ ਪੁਰਜੋਰ ਨਿਖੇਧੀ ਕਰਦੀ ਹੈ। Farmer Struggle ਸਮੂਹ ਸੰਘਰਸਸ਼ੀਲ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਜੇਕਰ ਅਸੀਂ ਇਹਨਾਂ ਸਰਕਾਰਾਂ ਤੋਂ ਆਪਣੇ ਹਿੱਤਾਂ ਦੀ ਰਾਖੀ ਕਰਨੀ ਹੈ ਤਾਂ ਸਾਨੂੰ ਸਮੁੱਚੇ ਲੋਕਾਂ ਨੂੰ ਸਾਂਝੇ ਸੰਘਰਸ਼ਾਂ ਦੇ ਤੌਰ ਤੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੇ ਖਿਲਾਫ ਇੱਕ ਵੱਡੀ ਲਹਿਰ ਖੜੀ ਕਰਨੀ ਚਾਹੀਦੀ ਹੈ।
ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਆਪਣਾ ਤਾਨਾਸ਼ਾਹੀ ਰਵਈਆ ਛੱਡ ਕੇ ਜਥੇਬੰਦੀ ਨੂੰ ਮੀਟਿੰਗ ਦੇ ਕੇ ਕਿਸਾਨਾਂ ਦੀਆਂ ਮੰਗਾਂ ਮਸਲਿਆਂ ਦਾ ਹੱਲ ਕੀਤਾ ਜਾਵੇ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
