Farmers Martyrs Tribute
Farmers Martyrs Tribute : ਭੁੱਚੋ ਮੰਡੀ ਨਥਾਣਾ 15 ਫਰਵਰੀ (ਹਰਬੰਸ ਸਿੰਘ ਭੋਲਾ) ਆਵਾਜ਼ ਇੰਡੀਆ ਟੁਡੇ- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਵੱਲੋਂ ਜੇਠੂਕੇ ਕਿਰਾਇਆ ਘੋਲ ਦੇ ਸ਼ਹੀਦ ਗੁਰਮੀਤ ਸਿੰਘ ਅਤੇ ਦੇਸ਼ ਪਾਲ ਸਿੰਘ, ਜ਼ਮੀਨ ਬਚਾਓ ਘੋਲ ਦੇ ਸ਼ਹੀਦ ਸੁਰਮੁਖ ਸਿੰਘ ਅਤੇ ਦਿੱਲੀ ਕਿਸਾਨ ਅੰਦੋਲਨ ਦੇ ਸ਼ਹੀਦ ਰਿਪਨ ਸਿੰਘ ਅਤੇ ਧਰਮ ਸਿੰਘ ਦੀ ਬਰਸੀ ਮੌਕੇ ਜੇਠੂਕੇ ਸ਼ਹੀਦੀ ਪਾਰਕ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।
ਸਟੇਜ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ “ਸ਼ਹੀਦੋ ਤੁਹਾਡੀ ਸੋਚ ਤੇ, ਪਹਿਰਾ ਦਿਆਂਗੇ ਠੋਕ ਕੇ”, “ਅਮਰ ਸ਼ਹੀਦ ਦਾ ਪੈਗਾਮ, ਜਾਰੀ ਰੱਖਣਾ ਹੈ ਸੰਗਰਾਮ” ਦੇ ਨਾਅਰਿਆਂ ਨਾਲ ਸ਼ਰਧਾਂਜਲੀ ਭੇਟ ਕੀਤੀ ਗਈ।Farmers Martyrs Tribute ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਵੱਲੋਂ ਸ਼ਹੀਦਾਂ ਦੇ ਪਾਰਕ ਵਿੱਚ ਜਥੇਬੰਦੀ ਦਾ ਝੰਡਾ ਲਹਿਰਾਇਆ ਗਿਆ।
ਇਕੱਠ ਨੂੰ ਸੰਬੋਧਨ ਕਰਦਿਆਂ ਝੰਡਾ ਸਿੰਘ ਨੇ ਕਿਹਾ ਕਿ ਵਿਸ਼ਵ ਵਪਾਰ ਦੀਆਂ ਨੀਤੀਆਂ ਤਹਿਤ ਕਿਸਾਨਾਂ ਤੋਂ ਜ਼ਮੀਨਾਂ ਖੋਹਣ, ਦੇਸ਼ ਦੇ ਮਾਲ ਖ਼ਜ਼ਾਨੇ ਅਤੇ ਜਨਤਕ ਅਦਾਰਿਆਂ ਨੂੰ ਕਾਰਪੋਰੇਟ ਕੰਪਨੀਆਂ ਦੇ ਹਵਾਲੇ ਕਰਨ ਲਈ ਸਾਮਰਾਜੀ ਦੇਸ਼ਾਂ ਵੱਲੋਂ ਭਾਰਤ ਉੱਤੇ ਇਹ ਨੀਤੀਆਂ ਮੜ੍ਹੀਆਂ ਜਾ ਰਹੀਆਂ ਹਨ।Farmers Martyrs Tribute ਕਰ ਮੁਕਤ ਵਪਾਰਿਕ ਸਮਝੌਤਿਆਂ ਰਾਹੀਂ ਵਿਦੇਸ਼ੀ ਫਸਲਾਂ ਅਤੇ ਦੁੱਧ ਸਸਤੇ ਭਾਅ ਦੇਸ਼ ਵਿੱਚ ਆਉਣ ਨਾਲ ਦੇਸ਼ ਦੇ ਕਿਸਾਨਾਂ ਦੀ ਖੇਤੀ ਪੈਦਾਵਾਰ ਬਰਬਾਦ ਹੋਵੇਗੀ। ਇਸ ਵਿਰੋਧ ਨੂੰ ਕੁਚਲਣ ਲਈ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਲੋਕਾਂ ਉੱਤੇ ਨਵੇਂ ਨਵੇਂ ਕਾਨੂੰਨ ਮੜ ਰਹੀਆਂ ਹਨ। ਭਾਜਪਾ ਦੀ ਮੋਦੀ ਸਰਕਾਰ ਵੱਲੋਂ ਲੋਕ ਵਿਰੋਧੀ ਸੋਧਾਂ ਕੀਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਕੇਂਦਰ ਦੀ ਪੈੜ ‘ਚ ਧਰਕੇ ਜਨਤਕ ਅਦਾਰਿਆਂ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੰਨ 2000 ਵਿੱਚ ਅਕਾਲੀ-ਭਾਜਪਾ ਸਰਕਾਰ ਨੇ ਆਵਾਜਾਈ ਖੇਤਰ ਵਿੱਚ ਨਿੱਜੀਕਰਨ ਲਾਗੂ ਕਰਨ ਲਈ ਜੇਠੂਕੇ ਵਿਖੇ ਕਿਰਾਇਆ ਘੋਲ ਦੌਰਾਨ ਲੋਕਾਂ ‘ਤੇ ਗੋਲੀਆਂ ਚਲਾਈਆਂ, ਜਿਸ ਵਿੱਚ ਦੋ ਨੌਜਵਾਨ ਸ਼ਹੀਦ ਹੋਏ ਅਤੇ ਅਨੇਕਾਂ ਫੱਟੜ ਹੋਏ। Farmers Martyrs Tribute ਬਾਅਦ ਵਿੱਚ ਕਾਂਗਰਸ ਸਰਕਾਰ ਵੱਲੋਂ ਜ਼ਮੀਨਾਂ ਖੋਹਣ ਲਈ ਜ਼ਬਰ ਕੀਤਾ ਗਿਆ ਅਤੇ ਬਰਨਾਲਾ ਨੇੜੇ ਤਿੰਨ ਪਿੰਡਾਂ ਦੀ ਜ਼ਮੀਨ ਖੋਹਣ ਦੌਰਾਨ ਕਿਸਾਨਾਂ ‘ਤੇ ਲਾਠੀਚਾਰਜ, ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਚਲਾਈਆਂ ਗਈਆਂ, ਜਿਸ ਦੌਰਾਨ ਸੁਰਮੁਖ ਸਿੰਘ ਜੇਠੂਕੇ ਸ਼ਹੀਦ ਹੋ ਗਿਆ।
ਉਨ੍ਹਾਂ ਅੱਗੇ ਕਿਹਾ ਕਿ 2020 ਵਿੱਚ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਲਿਆਂਦੇ ਗਏ, ਜਿਨ੍ਹਾਂ ਦੇ ਖ਼ਿਲਾਫ ਕਿਸਾਨਾਂ ਨੇ ਇੱਕ ਸਾਲ ਤੋਂ ਵੱਧ ਸਮਾਂ ਸ਼ਾਂਤਮਈ ਸੰਘਰਸ਼ ਕੀਤਾ। ਇਸ ਦੌਰਾਨ ਦੋ ਕਿਸਾਨ ਸ਼ਹੀਦ ਹੋਏ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਿੱਜੀਕਰਨ ਦੀਆਂ ਨੀਤੀਆਂ ਲਾਗੂ ਕਰਨ ਲਈ ਲੋਕਾਂ ‘ਤੇ ਜ਼ਬਰ ਕੀਤਾ ਜਾ ਰਿਹਾ ਹੈ। ਦੋ ਕਿਸਾਨ ਆਗੂਆਂ ਨੂੰ ਦਸ ਮਹੀਨਿਆਂ ਤੋਂ ਬਠਿੰਡਾ ਜੇਲ੍ਹ ਵਿੱਚ ਬੰਦ ਰੱਖਿਆ ਗਿਆ ਹੈ ਅਤੇ 6 ਫਰਵਰੀ ਨੂੰ ਰਿਹਾਈ ਲਈ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਲਾਠੀਚਾਰਜ ਅਤੇ ਅੱਥਰੂ ਗੈਸ ਵਰਤੀ ਗਈ। ਕਿਸਾਨਾਂ ਖ਼ਿਲਾਫ ਕਈ ਝੂਠੇ ਪੁਲਿਸ ਪਰਚੇ ਦਰਜ ਕੀਤੇ ਗਏ ਹਨ।
ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਇਨ੍ਹਾਂ ਨੀਤੀਆਂ ਨਾਲ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਦੇ ਰੁਜ਼ਗਾਰ ‘ਤੇ ਵੀ ਹਮਲਾ ਹੋ ਰਿਹਾ ਹੈ ਅਤੇ ਇਹ ਲੜਾਈ ਕਿਸਾਨਾਂ ਤੇ ਮਜ਼ਦੂਰਾਂ ਦੀ ਸਾਂਝੀ ਲੜਾਈ ਹੈ।
ਔਰਤ ਜਥੇਬੰਦੀ ਦੀ ਆਗੂ ਹਰਿੰਦਰ ਕੌਰ ਬਿੰਦੂ ਨੇ ਕਿਹਾ ਕਿ ਲੋਕ ਵਿਰੋਧੀ ਨੀਤੀਆਂ ਕਾਰਨ ਕਰਜ਼ੇ ਦਾ ਭਾਰ ਵੱਧ ਰਿਹਾ ਹੈ ਅਤੇ ਸਭ ਤੋਂ ਵੱਧ ਨੁਕਸਾਨ ਔਰਤਾਂ ਨੂੰ ਝੱਲਣਾ ਪੈਂਦਾ ਹੈ। ਉਨ੍ਹਾਂ ਔਰਤਾਂ ਨੂੰ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਨੇ ਕਿਹਾ ਕਿ ਲੋਕ ਵਿਰੋਧੀ ਨੀਤੀਆਂ ਹਰ ਵਰਗ ਨੂੰ ਪ੍ਰਭਾਵਿਤ ਕਰ ਰਹੀਆਂ ਹਨ ਅਤੇ ਇਸ ਲਈ ਰਾਜ ਪ੍ਰਬੰਧ ਜ਼ਿੰਮੇਵਾਰ ਹੈ।
ਜ਼ਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਜੇਲ੍ਹ ਵਿੱਚ ਬੰਦ ਕਿਸਾਨ ਆਗੂ ਬਲਦੇਵ ਸਿੰਘ ਅਤੇ ਸਗਨਦੀਪ ਸਿੰਘ ਦੀ ਰਿਹਾਈ ਲਈ 18 ਫਰਵਰੀ ਨੂੰ ਬਠਿੰਡਾ ਡੀਸੀ ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਜਾਵੇਗਾ।
ਸਮਾਗਮ ਦੌਰਾਨ ਚੇਤਨਾ ਕਲਾ ਕੇਂਦਰ ਬਰਨਾਲਾ ਵੱਲੋਂ ਨਾਟਕ “ਕਾਲਖ ਹਨੇਰੇ” ਅਤੇ “ਛੱਲਾ” ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਗੀਤਕਾਰ ਹਰਬੰਸ ਸਿੰਘ ਘਣੀਆਂ, ਰਾਮ ਸਿੰਘ ਹਠੂਰ ਅਤੇ ਬਲਵੀਰ ਸਿੰਘ ਵੱਲੋਂ ਲੋਕ ਪੱਖੀ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਸੂਬਾ ਆਗੂ ਰੂਪ ਸਿੰਘ ਛੰਨਾ ਵੀ ਹਾਜ਼ਰ ਰਹੇ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
