ਸੰਯੁਕਤ ਕਿਸਾਨ ਮੋਰਚੇ ਵੱਲੋਂ ਮਾਨਸਾ ਵਿੱਚ ਧਰਨਾ ਪ੍ਰਦਰਸ਼ਨ

Muskaan gill
2 Min Read

farmers protest, Manasa

farmers protest, Manasa : ਮਾਨਸਾ (ਜੀਵਨ ਸਿੰਘ ਕ੍ਰਾਂਤੀ ) 22 ਫਰਵਰੀ 2026 ਆਵਾਜ਼ ਇੰਡੀਆ ਟੁਡੇ– ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ। ਮਾਨਸਾ ਵਿੱਚ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਬਣਾਵਾਲੀ ਦੇ ਘਰ ਦੇ ਬਾਹਰ ਕਿਸਾਨ ਧਰਨਾ ਕਰ ਰਹੇ ਹਨ। ਇਸੇ ਤਰ੍ਹਾਂ, ਬੁਢਲਾਡਾ ਵਿੱਚ ਵਿਧਾਇਕ ਬੁੱਧਰਾਮ ਦੇ ਘਰ ਦੇ ਬਾਹਰ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿਲ, ਸੀਡ ਬਿਲ ਅਤੇ ਮਨਰੇਗਾ ਵਿੱਚ ਕੀਤੀ ਗਈ ਤਬਦੀਲੀਆਂ ਅਤੇ ਬਠਿੰਡਾ ਪੁਲਿਸ ਵੱਲੋਂ ਕਿਸਾਨਾਂ ‘ਤੇ ਕੀਤੇ ਗਏ ਲਾਠੀ ਚਾਰਜ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

farmers protest, Manasa-

ਧਰਨਾ ਕਰਦੇ ਕਿਸਾਨਾਂ ਨੇ ਕਿਹਾ ਕਿ ਪਹਿਲਾਂ ਤਿੰਨ ਖੇਤੀ ਕਾਨੂੰਨ ਲਿਆਏ ਗਏ ਸਨ, ਜੋ ਲੰਬੇ ਸੰਘਰਸ਼ ਤੋਂ ਬਾਅਦ ਰੱਦ ਕਰਵਾਏ ਗਏ। ਹੁਣ ਕੇਂਦਰ ਸਰਕਾਰ ਬਿਜਲੀ ਸੋਧ ਬਿਲ, ਸੀਡ ਬਿਲ ਅਤੇ ਮਨਰੇਗਾ ਵਿੱਚ ਤਬਦੀਲੀਆਂ ਕਰ ਕੇ ਕਿਸਾਨ ਮਜ਼ਦੂਰਾਂ ਦੇ ਵਿਰੋਧੀ ਬਿਲ ਲਿਆ ਰਹੀ ਹੈ। ਇਸ ਦੇਸ਼ ਭਰ ਦੇ ਕਿਸਾਨ ਅਤੇ ਮਜ਼ਦੂਰ ਵਿਰੋਧ ਕਰ ਰਹੇ ਹਨ।

ਉਹਨਾਂ ਇਹ ਵੀ ਕਿਹਾ ਕਿ ਭਾਰਤ-ਅਮਰੀਕਾ ਟਰੇਡ ਡੀਲ ਨਾਲ ਪੰਜਾਬ ਦੇ ਕਿਸਾਨਾਂ ‘ਤੇ ਵੱਡਾ ਬੋਝ ਪਵੇਗਾ, ਖੇਤੀ ਅਤੇ ਡੈਰੀ ਧੰਦੇ ਖਤਮ ਹੋ ਸਕਦੇ ਹਨ। ਬਠਿੰਡਾ ਵਿਖੇ ਪੁਲਿਸ ਵੱਲੋਂ ਕੀਤੇ ਗਏ ਲਾਠੀ ਚਾਰਜ ਦੇ ਵਿਰੋਧ ਵਿੱਚ ਵੀ ਕਈ ਥਾਵਾਂ ਤੇ ਧਰਨਾ ਦਿੱਤਾ ਜਾ ਰਿਹਾ ਹੈ।

ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਮੂਹ ਕਿਸਾਨ ਜਥੇਬੰਦੀਆਂ ਸਰਕਾਰ ਦੇ ਖਿਲਾਫ ਮੈਦਾਨ ਵਿੱਚ ਉਤਰ ਚੁੱਕੀਆਂ ਹਨ।

ਰਾਮ ਸਿੰਘ ਭੈਣੀਬਾਘਾ, ਮਨਜੀਤ ਸਿੰਘ ਉਲਕ, ਮੱਖਣ ਸਿੰਘ, ਲਖਵੀਰ ਸਿੰਘ ਅਕਲੀਆ

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *