Farmers protest Punjab
Farmers protest Punjab : ਕ੍ਰਾਈਮ ਆਵਾਜ਼ ਇੰਡੀਆ 12 ਜਨਵਰੀ ਮਾਨਸਾ (ਪੰਜਾਬ)-ਜੇਲ ਵਿੱਚ ਬੰਦ ਸਾਥੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ।
ਮਾਤਾ ਦੇ ਦੇਹਾਂਤ ਦੇ ਬਾਵਜੂਦ ਅੰਤਿਮ ਰਸਮਾਂ ਲਈ ਜੇਲ ਵਿੱਚ ਬੰਦ ਅਧਿਆਪਕ ਨੂੰ ਰਿਹਾਈ ਜਾਂ ਛੁੱਟੀ ਨਾ ਮਿਲਣ ਕਾਰਨ ਕਿਸਾਨ ਜਥੇਬੰਦੀ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪਿਛਲੇ ਨੌਂ ਮਹੀਨਿਆਂ ਤੋਂ ਵੱਧ ਸਮੇਂ ਤੋਂ ਜੇਲ ਵਿੱਚ ਬੰਦ ਕਿਸਾਨ ਆਗੂ ਬਲਦੇਵ ਸਿੰਘ ਅਤੇ ਸਗਨਦੀਪ ਸਿੰਘ ਦੀ ਰਿਹਾਈ ਲਈ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ।
ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਹਰਜਿੰਦਰ ਸਿੰਘ ਨੇ ਕਿਹਾ ਕਿ ਭ੍ਰਿਸ਼ਟਾਚਾਰ ਰੋਕਣ ਦਾ ਨਾਅਰਾ ਲੈ ਕੇ ਸੱਤਾ ਵਿੱਚ ਆਈ ਭਗਵੰਤ ਮਾਨ ਸਰਕਾਰ ਵੱਲੋਂ ਆਦਰਸ਼ ਸਕੂਲ ਚਾਉਕੇ ਵਿੱਚ ਹੋ ਰਹੇ ਭ੍ਰਿਸ਼ਟਾਚਾਰ ਖ਼ਿਲਾਫ਼ ਸੰਘਰਸ਼ ਕਰ ਰਹੇ Farmers protest Punjab ਅਧਿਆਪਕਾਂ ਅਤੇ ਮਾਪਿਆਂ ਦੀ ਹਮਾਇਤ ਕਰਨ ਵਾਲੇ ਕਿਸਾਨ ਆਗੂਆਂ ਉੱਤੇ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਜੇਲ ਵਿੱਚ ਬੰਦ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਆਗੂ ਸਰਕਾਰ ਦੀਆਂ ਨਿੱਜੀਕਰਨ ਨੀਤੀਆਂ ਦਾ ਵਿਰੋਧ ਕਰ ਰਹੇ ਸਨ। ਇਸ ਕਾਰਨ ਉਨ੍ਹਾਂ ਦੀਆਂ ਜਮਾਨਤਾਂ ਵਿੱਚ ਲਗਾਤਾਰ ਅੜਿੱਕਾ ਪਾਇਆ ਜਾ ਰਿਹਾ ਹੈ ਅਤੇ ਮਾਮਲੇ ਨੂੰ ਸੈਸ਼ਨ ਕੋਰਟ ਵਿੱਚ ਵੀ ਨਹੀਂ ਭੇਜਿਆ ਜਾ ਰਿਹਾ।

ਕਿਸਾਨ ਆਗੂਆਂ ਨੇ ਦੱਸਿਆ ਕਿ ਪਹਿਲਾਂ ਸਗਨਦੀਪ ਸਿੰਘ ਦੀ ਮਾਸੀ ਦੇ ਦੇਹਾਂਤ ਮੌਕੇ ਉਸਨੂੰ ਅੰਤਿਮ ਸਸਕਾਰ ਲਈ ਜੇਲ ਤੋਂ ਜਮਾਨਤ ਨਹੀਂ ਦਿੱਤੀ ਗਈ ਅਤੇ ਹੁਣ ਉਸ ਦੀ ਮਾਤਾ ਦੇ ਦੇਹਾਂਤ ਮੌਕੇ ਵੀ ਅੰਤਿਮ ਸਸਕਾਰ ਅਤੇ ਕਿਰਿਆ ਕਰਮ ਦੀਆਂ ਰਸਮਾਂ ਨਿਭਾਉਣ ਲਈ ਜਮਾਨਤ ਜਾਂ ਛੁੱਟੀ ਨਹੀਂ ਦਿੱਤੀ ਜਾ ਰਹੀ। Farmers protest Punjab ਉਨ੍ਹਾਂ ਦੋਸ਼ ਲਗਾਇਆ ਕਿ ਵੱਡੇ ਅਪਰਾਧੀਆਂ ਨੂੰ ਆਸਾਨੀ ਨਾਲ ਜਮਾਨਤਾਂ ਮਿਲਦੀਆਂ ਹਨ ਅਤੇ ਸਜ਼ਾਵਾਂ ਮੁਆਫ਼ ਕੀਤੀਆਂ ਜਾਂਦੀਆਂ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਛੇ ਮਹੀਨੇ ਪਹਿਲਾਂ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਦੌਰਾਨ ਸਕੂਲ ਦਾ ਮਸਲਾ ਹੱਲ ਕਰਨ ਦੇ ਭਰੋਸੇ ਨਾਲ ਕਿਸਾਨ ਆਗੂਆਂ ਨੂੰ ਜੇਲ ਤੋਂ ਰਿਹਾਅ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਉਹ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।
ਕਿਸਾਨ ਜਥੇਬੰਦੀ ਨੇ ਸਪਸ਼ਟ ਕੀਤਾ ਕਿ ਜਦ ਤੱਕ ਜੇਲ ਵਿੱਚ ਬੰਦ ਕਿਸਾਨ ਆਗੂਆਂ ਦੀ ਰਿਹਾਈ ਨਹੀਂ ਹੁੰਦੀ, ਤਦ ਤੱਕ ਮੋਰਚਾ ਜਾਰੀ ਰਹੇਗਾ ਅਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
